Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲਈ

April 20, 2021 10:45 PM

-ਭਾਰਤ ਸਰਕਾਰ ਕੋਲ ਕੋਵਿਡ-19 ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ
-ਪੰਜਾਬ ਵਿੱਚ ਕੋਵਿਡ ਟੀਕਾਕਰਨ ਵਿੱਚ ਪਠਾਨਕੋਟ ਮੋਹਰੀ


ਚੰਡੀਗੜ, 20 ਅਪ੍ਰੈਲ (ਪੋਸਟ ਬਿਊਰੋ): ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ ਸਭ ਤੋਂ ਵੱਧ ਲਾਭਪਾਤਰੀਆਂ ਦਾ ਕੋਵਿਡ-19 ਟੀਕਾਕਰਨ ਕਰਵਾ ਕੇ ਮੋਹਰੀ ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ।
ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ। ਇਸਦੇ ਨਾਲ ਹੀ ਰਾਜ ਨੂੰ ਵਧਦੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਆਕਸੀਜ਼ਨ ਭੰਡਾਰਾਂ ਵਿੱਚ ਆ ਰਹੀ ਆਕਸੀਜ਼ਨ ਦੀ ਕਮੀ ਕਾਰਨ ਸੂਬੇ ਵਿੱਚ ਦੋ ਨਵੇਂ ਆਕਸੀਜਨ ਪਲਾਂਟਾਂ ਲਈ ਫੌਰੀ ਪ੍ਰਵਾਨਗੀ ਦੀ ਵੀ ਮੰਗ ਕੀਤੀ ਹੈ।
ਮੰਤਰੀ ਨੇ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਸੂਬੇ ਕੋਲ ਟੀਕੇ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ ਜਦੋਂ ਕਿ ਕੇਂਦਰ ਸਰਕਾਰ ਨੇ 1 ਮਈ, 2021 ਤੋਂ 18 ਸਾਲ ਤੋਂ ਵੱਧ ਉਮਰ ਦੀ ਸਾਰੀ ਆਬਾਦੀ ਨੂੰ ਟੀਕੇ ਲਗਾਉਣ ਦਾ ਐਲਾਨ ਵੀ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸਿਹਤ ਦਾ ਮਜਬੂਤ ਬੁਨਿਆਦੀ ਢਾਂਚਾ ਹੈ ਅਤੇ 3000 ਤੋਂ ਵੱਧ ਸਰਕਾਰੀ ਸਿਹਤ ਕੇਂਦਰ ਵਿੱਚ ਇੱਕ ਦਿਨ ਦੌਰਾਨ ਘੱਟੋ- ਘੱਟ 3 ਲੱਖ ਮਰੀਜਾਂ ਨੂੰ ਟੀਕੇ ਲਗਾਉਣ ਲਈ ਸਮਰੱਥਾ ਹੈ। ਪਰ ਭਾਰਤ ਸਰਕਾਰ ਵੱਲੋਂ ਟੀਕੇ ਦੀ ਘੱਟ ਸਪਲਾਈ ਹੋਣ ਕਰਕੇ ਪੰਜਾਬ ਸਰਕਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਿੱਚ ਅਸਮਰੱਥ ਹੈ।
ਹੁਣ ਤੱਕ ਲਗਭਗ 23.4 ਲੱਖ ਵਿਅਕਤੀਆਂ ਨੂੰ ਕੋਵਿਡ -19 ਦਾ ਟੀਕਾ ਲਗਾਇਆ ਗਿਆ ਹੈ ਜਿਸ ਤਹਿਤ 1,69,268 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਖੁਰਾਕ , 81,104 ਹੈਲਥ ਕੇਅਰ ਵਰਕਰ ਨੂੰ ਦੂਜੀ ਖੁਰਾਕ, 3,14,427 ਫਰੰਟ ਲਾਈਨ ਯੋਧਿਆਂ ਨੂੰ ਪਹਿਲੀ ਖੁਰਾਕ ਅਤੇ 72,845 ਫਰੰਟ ਲਾਈਨ ਯੋਧਿਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਇਸੇ ਤਰਾਂ 45 ਤੋਂ ਵੱਧ ਉਮਰ ਦੇ 18,63,111 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਅਤੇ 90,172 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।
ਉਹਨਾਂ ਦੱਸਿਆ ਕਿ ਕੋਵਿਡ -19 ਦੇ ਇਲਾਜ ਅਤੇ ਪ੍ਰਬੰਧਨ ਸੇਵਾਵਾਂ ਨੂੰ ਮਜਬੂਤ ਕਰਨ ਲਈ ਰਾਜ ਸਰਕਾਰ ਨੇ 16 ਹੋਰ ਨਿੱਜੀ ਹਸਪਤਾਲਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਗੰਭੀਰ ਰੂਪ ਵਿੱਚ ਪ੍ਰਭਾਵਿਤ ਮਰੀਜਾਂ ਲਈ ਟਰਸ਼ਰੀ ਪੱਧਰ ਦੀਆਂ ਸਹੂਲਤਾਂ ਉਪਲਬਧ ਹਨ। ਉਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲੋੜੀਂਦੇ ਐਲ-2, ਐੱਲ-3 ਅਤੇ ਵੈਂਟੀਲੇਟਰਾਂ ਵਾਲੇ ਬੈੱਡ ਮੌਜੂੂਦ ਹਨ। .
ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਲਈ ਕੋਵਿਡ -19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸਰਕਾਰ ਵਲੋਂ ਸਰਕਾਰੀ ਕੇਂਦਰਾਂ ਵਿੱਚ ਕੀਤੇ ਜਾ ਰਹੇ ਮੁਫਤ ਕੋਵਿਡ -19 ਟੀਕਾਕਰਣ ਦਾ ਵੱਧ ਤੋਂ ਵੱਧ ਲਾਭ ਲੈਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ