Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮਮਤਾ ਨੇ ਕਿਹਾ: ਚੋਣ ਕਮਿਸ਼ਨ ਨੂੰ ਹੱਥ ਜੋੜ ਕੇ ਅਪੀਲ ਹੈ, ਬਾਕੀ ਚੋਣਾਂ ਇੱਕ ਜਾਂ ਦੋ ਪੜਾਵਾਂ ਵਿੱਚ ਕਰਵਾ ਲਓ

April 21, 2021 02:27 AM

ਚਕੁੁਲਿਆ, 20 ਅਪ੍ਰੈਲ (ਪੋਸਟ ਬਿਊਰੋ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੱਲ੍ਹ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਪਹਿਲਾਂ ਦੇ ਪ੍ਰੋਗਰਾਮ ਅਨੁਸਾਰ ਚੋਣਾਂ ਕਰਾਉਣ ਦੇ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰੇ। ਬੈਨਰਜੀ ਨੇ ਉਤਰੀ ਦਿਨਾਜਪੁਰ ਦੇ ਚਕੁਲਿਆ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਕਮਿਸ਼ਨ ਨੂੰ ਜਨਤਕ ਸਿਹਤ ਨੂੰ ਪਹਿਲ ਦੇਣੀ ਚਾਹੀਦੀ ਹੈ। ਮੈਂ ਹੱਥ ਜੋੜ ਕੇ ਚੋਣ ਕਮਿਸ਼ਨ ਨੂੰ ਅਪੀਲ ਕਰਦੀ ਹਾਂ ਕਿ ਅਗਲੇ ਤਿੰਨ ਪੜਾਵਾਂ ਦੀਆਂ ਚੋਣਾਂ ਇੱਕੋ ਦਿਨ ਕਰਵਾ ਲਵੇ। ਜੇ ਇੱਕ ਦਿਨ ਵਿੱਚ ਨਹੀਂ ਹੋ ਸਕਦੀਆਂ ਤਾਂ ਦੋ ਦਿਨਾਂ ਵਿੱਚ ਕਰਾ ਲਓ ਤੇ ਇੱਕ ਦਿਨ ਬਚਾ ਲਓ। ਉਨ੍ਹਾਂ ਚੋਣ ਕਮਿਸ਼ਨ ਨੂੰ ਕਿਹਾ ਕਿ ਤੁਸੀਂ ਭਾਜਪਾ ਦੇ ਕਹਿਣ ਉੱਤੇ ਆਪਣਾ ਫੈਸਲਾ ਨਾ ਲਵੋ। ਕ੍ਰਿਪਾ ਕਰਕੇ ਚੋਣਾਂ ਦਾ ਪ੍ਰੋਗਰਾਮ ਘੱਟ ਕਰ ਕੇ ਜਨਤਾ ਦੀ ਸਿਹਤ ਨੂੰ ਬਚਾਓ, ਭਾਵੇਂ ਇੱਕ ਹੀ ਦਿਨ ਬਚ ਜਾਵੇ।
ਮਮਤਾ ਬੈਨਰਜੀ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਾਰਟੀ ਦਾ ਕੋਈ ਨੇਤਾ ਸੰਘਣੇ ਇਲਾਕਿਆਂ ਵਿੱਚ ਕੋਈ ਰੈਲੀ ਨਹੀਂ ਕਰੇਗਾ। ਉਨ੍ਹਾਂ ਨੇ ਮੋਦੀ ਸਰਕਾਰ ਉੱਤੇ ਪਿਛਲੇ ਛੇ ਮਹੀਨਿਆਂ ਵਿੱਚ ਲੋੜੀਂਦੇ ਕਦਮ ਨਾ ਉਠਾਉਣ ਦਾ ਦੋਸ਼ ਵੀ ਲਾਇਆ। ਭਾਜਪਾ ਨੂੰ ਦੰਗਾਈਆਂ ਤੇ ਜੰਗ ਭੜਕਾਉਣ ਵਾਲਿਆਂ ਦੀ ਪਾਰਟੀ ਦੱਸ ਕੇ ਮਮਤਾ ਬੈਨਰਜੀ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਕਿਹਾ ਕਿ ਉਹ ਬੰਗਾਲ ਨੂੰ ਗੁਜਰਾਤ ਨਾ ਬਣਨ ਦੇਣ। ਮਮਤਾ ਨੇ ਕੋਲਕਾਤਾ ਵਿੱਚ ਕੱਲ੍ਹ ਦੋ ਰੋਡ ਸ਼ੋਅ ਕੀਤੇ। ਪਾਰਟੀ ਦੇ ਬੁਲਾਰੇ ਡੇਰੇਕ ਓ ਬ੍ਰਾਇਨ ਨੇ ਟਵੀਟ ਕੀਤਾ ਕਿ ‘ਮਮਤਾ ਬੈਨਰਜੀ ਕੋਲਕਾਤਾ ਵਿੱਚ ਪ੍ਰਚਾਰ ਨਹੀਂ ਕਰੇਗੀ। 26 ਅਪ੍ਰੈਲ ਨੂੰ ਕੋਲਕਾਤਾ ਸ਼ਹਿਰ ਵਿੱਚ ਪ੍ਰਚਾਰ ਦੇ ਆਖਰੀ ਦਿਨ ਸਿਰਫ਼ ਇੱਕ ਬੈਠਕ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼