Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

75 ਸਾਲਾਂ ਤੋਂ ਪੈਨਸ਼ਨ ਲੈ ਰਹੀ 122 ਸਾਲਾ ਬਜ਼ੁਰਗ ਔਰਤ ਦੀ ਮੌਤ

April 21, 2021 02:40 AM

* ਉਮਰ ਪੱਖੋਂ ਦੁਨੀਆ ਦੀ ਸਭ ਤੋਂ ਬਜ਼ੁਰਗ ਸੀ ਬਚਨ ਕੌਰ


ਬਨੂੜ, 20 ਅਪ੍ਰੈਲ (ਪੋਸਟ ਬਿਊਰੋ)- ਬਨੂੜ ਨੇੜਲੇ ਪਿੰਡ ਮੋਟੇਮਾਜਰਾ ਦੀ ਬਚਨ ਕੌਰ ਦਾ 122 ਸਾਲ ਛੇ ਮਹੀਨੇ ਦੀ ਉਮਰ ਵਿੱਚਕੱਲ੍ਹ ਦਿਹਾਂਤ ਹੋ ਗਿਆ। ਉਹ ਬੀਤੇ 75 ਸਾਲਾਂ ਤੋਂ ਫੌਜ ਵਿੱਚੋਂ ਰਿਟਾਇਰ ਹੋਏ ਆਪਣੇ ਪਤੀ ਦੀ ਪੈਨਸ਼ਨ ਲੈ ਰਹੀ ਸੀ ਅਤੇ ਉਹ ਸਭ ਤੋਂ ਲੰਮਾ ਸਮਾਂ ਪੈਨਸ਼ਨ ਲੈਣ ਵਾਲੀ ਪੈਨਸ਼ਨਰ ਗਿਣੀ ਜਾਂਦੀ ਸੀ।
ਮ੍ਰਿਤਕ ਬਜ਼ੁਰਗ ਬਚਨ ਕੌਰ ਦੇ ਪੋਤੇ ਗੁਰਿੰਦਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਦਾਦੀ ਉਨ੍ਹਾਂ ਕੋਲ ਚੰਡੀਗੜ੍ਹ ਵਿੱਚ ਰਹਿੰਦੀ ਸੀ। ਉਸ ਦੇ ਦਾਦਾ ਜੀ ਫੌਜ ਵਿੱਚ ਕੁੱਕ ਸਨ ਅਤੇ 1929 ਵਿੱਚ ਉਹ ਫੌਜ ਤੋਂ ਰਿਟਾਇਰ ਹੋ ਗਏ ਸਨ। ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਦਾਦੀ ਦੀ ਉਮਰ ਬਾਰੇ ਫੌਜ ਦੇ ਹੈਡਕੁਆਰਟਰ ਅਲਾਹਾਬਾਦ ਤੋਂ ਜਾਣਕਾਰੀ ਲਈ ਸੀ, ਜਿਸ ਅਨੁਸਾਰ ਉਨ੍ਹਾਂ ਦੀ ਜਨਮ ਤਰੀਕ 22 ਅਕਤੂਬਰ 1899 ਸੀ ਅਤੇ ਇਸ ਤਰ੍ਹਾਂ ਉਸਦੀ ਉਮਰ 122 ਸਾਲ ਛੇ ਮਹੀਨੇ ਬਣਦੀ ਹੈ। ਉਸ ਨੇ 75 ਸਾਲ ਤੱਕ ਆਪਣੇ ਫੌਜ ਤੋਂ ਰਿਟਾਇਰ ਹੋਏ ਪਤੀ ਦੀ ਪੈਨਸ਼ਨ ਲਈ ਅਤੇ ਉਮਰ ਦੇ ਹਿਸਾਬ ਨਾਲ ਉਹ ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਸੀ।ਪਰਵਾਰਕ ਮੈਂਬਰਾਂ ਨੇ ਉਸ ਦੀ ਅੰਤਿਮ ਯਾਤਰਾ ਬੈਂਡ-ਵਾਜਿਆਂ ਤੇ ਗੁਬਾਰਿਆਂ ਨਾਲ ਕੱਢੀ। ਬਚਨ ਕੌਰ ਦੇ 12 ਬੱਚੇ ਸਨ, ਜਿਨ੍ਹਾਂ ਵਿੱਚੋਂ ਚਾਰ ਜਿਉਂਦੇ ਹਨ। ਉਸ ਦੀ ਸਭ ਤੋਂ ਵੱਡੀ ਬੇਟੀ ਦੀ ਉਮਰ ਇਸ ਸਮੇਂ 88 ਸਾਲ ਹੈ। ਸਭ ਤੋਂ ਛੋਟੀ ਦੀ ਉਮਰ 63 ਸਾਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ