Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ
 
ਪੰਜਾਬ

ਕੈਨੇਡਾ ਜਾਣ ਵਾਸਤੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਯਾਤਰੀਆਂ ਵੱਲੋਂ ਹੰਗਾਮਾ

April 21, 2021 08:54 AM

ਅੰਮ੍ਰਿਤਸਰ, 20 ਅਪਰੈਲ, (ਪੋਸਟ ਬਿਊਰੋ)- ਕੈਨੇਡਾ ਜਾਣ ਲਈ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਪਹੁੰਚੇ ਯਾਤਰੀਆਂ ਨੇ ਅੱਜ ਹੰਗਾਮਾ ਕਰ ਦਿੱਤਾ, ਜਿਸ ਤੋਂ ਬਾਅਦ ਓਥੇ ਆਏ ਅੰਮ੍ਰਿਤਸਰ ਦੇ ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਏਅਰਪੋਰਟ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਸੰਬੰਧਤ ਏਅਰਲਾਈਨ ਅਤੇ ਟਿਕਟਾਂ ਵੇਚਣ ਵੇਲੇ ਝੂਠ ਬੋਲਣ ਵਾਲੇ ਟਰੈਵਲ ਏਜੰਟ ਦੇ ਖਿਲਾਫ ਕਾਰਵਾਈ ਕਰਨ ਲਈ ਕਿਹਾ।
ਪਤਾ ਲੱਗਾ ਹੈ ਕਿ ਕੈਨੇਡਾ ਜਾਣ ਲਈ ਅੱਜ ਪੰਜਾਬ ਦੇ ਵੱਖ-ਵੱਖ ਇਲਾਕਿਆਂਤੋਂ ਯਾਤਰੀ ਏਥੇ ਪਹੁੰਚੇ ਸਨ, ਪਰ 18 ਘੰਟੇ ਬਾਅਦਪਿੱਛੋਂ ਵੀ ਉਨ੍ਹਾਂ ਨੂੰ ਕੈਨੇਡਾ ਦੀ ਫਲਾਈਟ ਵਿਚ ਨਹੀਂ ਸੀ ਬੈਠਣ ਦਿੱਤਾ ਗਿਆ। ਇਸ ਤੋਂ ਬਾਅਦ ਯਾਤਰੀਆਂ ਨੇ ਏਅਰ ਪੋਰਟ ਉੱਤੇ ਹੰਗਾਮਾ ਕਰ ਦਿੱਤਾ। ਇਨ੍ਹਾਂ ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਟੋਰਾਂਟੋ ਦੀ ਸਿੱਧੀ ਫਲਾਈਟ ਲਈ ਟਿਕਟ ਦਿੱਤੀ ਗਈ ਸੀ, ਪਰ ਏਥੇ ਆ ਕੇ ਦੁਬਈ ਦਾ ਵੀਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਨ੍ਹਾਂ ਨੂੰ ਫਲਾਈਟ ਵਿੱਚ ਬੈਠਣ ਨਹੀਂ ਦਿੱਤਾ ਗਿਆ। ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਅੰਮ੍ਰਿਤਸਰ ਤੋਂ ਕੈਨੇਡਾ ਜਾਣਾ ਸੀ ਅਤੇ ਕੱਲ੍ਹ ਸ਼ਾਮ ਤੋਂ ਏਥੇ ਬੈਠੇ ਹਨ, ਪਰ ਕੈਨੇਡਾ ਦੀ ਫਲਾਈਟ ਚਲੀ ਗਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਉਨ੍ਹਾਂ ਨੇ ਟਿਕਟਾਂ ਬੁੱਕ ਕਰਾਈਆਂ ਤਾਂ ਸਿੱਧੀ ਕੈਨੇਡਾ ਦੀ ਫਲਾਈਟ ਸੀ,ਕੱਲ੍ਹ ਸਵੇਰੇ ਏਅਰਲਾਈਨ ਦਾ ਫੋਨ ਆਇਆ ਕਿ ਫਲਾਈਟ ਦੁਬਈ ਹੋ ਕੇ ਜਾਵੇਗੀ, ਇਸ ਲਈ ਉਨ੍ਹਾਂ ਦਾ ਦੁਬਈ ਵੀਜ਼ਾ ਲੈਣਾ ਜ਼ਰੂਰੀ ਹੈ, ਜਦ ਕਿ ਪਹਿਲਾਂ ਇਹ ਗੱਲ ਨਹੀਂ ਸੀ ਕਹੀ ਗਈ।ਏਅਰਪੋਰਟ ਪਹੁੰਚੇ ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਏਅਰਪੋਰਟ ਡਾਇਰੈਕਟਰ ਵੀ ਕੇ ਸੇਠ, ਸਪਾਈਸਜੈੱਟ ਦੇ ਸਟੇਸ਼ਨ ਮੈਨੇਜਰ ਕੋਮਲ ਠਾਕੁਰ, ਏਅਰਪੋਰਟ ਏਰੀਆ ਦੇ ਏ ਸੀ ਪੀ ਮੋਹਨ ਸਿੰਘ ਤੇ ਹੋਰ ਅਧਿਕਾਰੀਆਂ ਨੂੰ ਦੋਸ਼ੀ ਏਜੰਟਾਂਉੱਤੇ ਕਾਰਵਾਈ ਕਰਨ ਦੇ ਹੁਕਮ ਦਿੱਤੇਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ