Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਸਰਕਾਰ ਫਰਾਂਸੀਸੀ ਰਾਜਦੂਤ ਨੂੰ ਕੱਢਣ ਲਈ ਪਾਰਲੀਮੈਂਟ ਵਿੱਚ ਮਤਾ ਪਾਸ ਕਰੇਗੀ

April 21, 2021 08:57 AM

* ਕੱਟੜਪੰਥੀ ਇਸਲਾਮਿਕ ਗਰੁੱਪ ਦੇ ਹਿੰਸਕ ਵਿਖਾਵੇ ਅੱਗੇ ਗੋਡੇ ਟੇਕੇ

ਇਸਲਾਮਾਬਾਦ, 20 ਅਪਰੈਲ, (ਪੋਸਟ ਬਿਊਰੋ)- ਕੱਟੜਪੰਥੀ ਇਸਲਾਮੀ ਗਰੁੱਪ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ ਐੱਲ ਐੱਫ) ਦੇ ਦਬਾਅ ਅੱਗੇ ਪਾਕਿਸਤਾਨ ਸਰਕਾਰ ਆਖਰ ਝੁਕ ਗਈ ਹੈ। ਉਸ ਨੇ ਐਲਾਨ ਕੀਤਾ ਕਿ ਫਰਾਂਸ ਦੇ ਰਾਜਦੂਤ ਨੂੰ ਏਥੋਂ ਕੱਢਣ ਲਈ ਉਹ ਪਾਰਲੀਮੈਂਟ ਵਿੱਚ ਬੁੱਧਵਾਰ ਨੂੰ ਮਤਾ ਪੇਸ਼ ਕਰੇਗੀ ਅਤੇਟੀ ਐੱਲ ਐੱਫ ਨਾਲ ਸੰਬੰਧਤ ਵਰਕਰਾਂ ਤੇ ਲੀਡਰਾਂ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸਵਾਪਸ ਲਏ ਜਾਣਗੇ।
ਪਾਕਿਸਤਾਨ ਦੇ ਅੰਦਰੂਨੀਸੁਰੱਖਿਆ ਬਾਰੇ ਮੰਤਰੀ ਸ਼ੇਖ ਰਾਸ਼ਿਦ ਨੇ ਬਿਆਨ ਜਾਰੀ ਕਰ ਕੇ ਕਿਹਾ ਕਿਟੀ ਐੱਲ ਐੱਫ ਨਾਲ ਕਈ ਦੌਰ ਦੀ ਗੱਲਬਾਤ ਵਿੱਚ ਸਾਡੀ ਸਹਿਮਤੀ ਬਣੀ ਹੈ ਕਿ ਫਰਾਂਸ ਦੇ ਰਾਜਦੂਤ ਨੂੰ ਕੱਢਣ ਲਈ ਨੈਸ਼ਨਲ ਅਸੈਂਬਲੀ (ਪਾਕਿਸਤਾਨੀ ਪਾਰਲੀਮੈਂਟ ਦਾ ਹੇਠਲਾ ਹਾਊਸ) ਵਿੱਚ ਇਕ ਮਤਾ ਪੇਸ਼ ਕੀਤਾ ਜਾਵੇਗਾ ਅਤੇਟੀ ਐੱਲ ਐੱਫ ਵਰਕਰਾਂ ਦੇ ਖਿਲਾਫ਼ ਦਹਿਸ਼ਤਗਰਦੀ ਦੀਆਂ ਧਾਰਾਵਾਂ ਹੇਠ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣਗੇ। ਵਰਨਣ ਯੋਗ ਹੈ ਕਿ ਫਰਾਂਸ ਦੇ ਰਾਜਦੂਤ ਨੂੰ ਕੱਢਣ ਦੀ ਮੰਗ ਕੱਟੜਪੰਥੀ ਇਸਲਾਮੀਗਰੁੱਪ ਦੀਆਂ ਚਾਰ ਪ੍ਰਮੁੱਖ ਮੰਗਾਂ ਵਿੱਚੋਂ ਇੱਕ ਹੈ। ਇਸਦੇ ਵਰਕਰਾਂ ਵੱਲੋਂਸਾਰੇ ਦੇਸ਼ ਵਿੱਚ ਹਿੰਸਕ ਪ੍ਰਦਰਸ਼ਨ ਕੀਤੇ ਜਾਣ ਮਗਰੋਂ ਪਿਛਲੇ ਹਫ਼ਤੇ ਇਸ ਉੱਤੇ ਪਾਬੰਦੀ ਲਾ ਦਿੱਤੀ ਗਈ ਅਤੇ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ ਦਾ ਸੈਸ਼ਨ 22 ਅਪਰੈਲ ਤਕ ਮੁਲਤਵੀ ਕਰ ਦਿੱਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ