Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭਾਜਪਾ ਆਗੂ ਨੇ ਕਿਹਾ: ਬਾਦਲ ਭੁੱਲਾਂ ਦੀ ਮੁਆਫੀ ਮੰਗਣ ਵੇਲੇ ਭਾਜਪਾ ਆਗੂਆਂ ਨੂੰ ਵੀ ਲੈ ਜਾਂਦੇ

December 11, 2018 08:16 AM

ਚੰਡੀਗੜ੍ਹ, 10 ਦਸੰਬਰ (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਰਾਸ਼ਟਰੀ ਸਕੱਤਰ ਅਤੇ ਜੰਮੂ-ਕਸ਼ਮੀਰ ਮੋਰਚਾ ਦੇ ਇੰਚਾਰਜ ਸੁਖਮਿੰਦਰ ਪਾਲ ਸਿੰਘ ਨੇ ਦੋਸ਼ ਲਾਇਆ ਹੈ ਕਿ ਅਕਾਲੀ ਦਲ ਨੇ ਭਾਜਪਾ ਨਾਲ ਇੱਕ ਵਾਰ ਫਿਰ ਧੋਖਾ ਕੀਤਾ ਹੈ, ਕਿਉਂਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਦਸ ਸਾਲਾਂ ਦੇ ਰਾਜ ਦੌਰਾਨ ਹੋਈਆਂ ਗਲਤੀਆਂ ਦੀ ਮੁਆਫੀ ਮੰਗਣ ਲਈ ਅਕਾਲੀ ਦਲ ਨੇ ਭਾਜਪਾ ਨੂੰ ਪੁੱਛਿਆ ਤੱਕ ਨਹੀਂ।
ਸੁਖਮਿੰਦਰ ਪਾਲ ਸਿੰਘ ਨੇ ਕਿਹਾ ਕਿ ਬਾਦਲਾਂ ਨੂੰ ਸਰਕਾਰ ਵਿੱਚ ਹਿੱਸੇਦਾਰ ਭਾਜਪਾ ਨੂੰ ਵੀ ਮੁਆਫੀ ਮੰਗਣ ਲਈ ਦਰਬਾਰ ਸਾਹਿਬ ਲਿਜਾਣਾ ਜਾਂ ਦੁਰਗਿਆਣਾ ਮੰਦਰ ਜਾਣ ਨੂੰ ਕਹਿਣਾ ਚਾਹੀਦਾ ਸੀ, ਕਿਉਂਕਿ ਰਾਜ ਵੇਲੇ ਦੋਵੇਂ ਇੱਕ ਮਿੱਕ ਸਨ। ਉਨ੍ਹਾ ਨੇ ਫੇਸਬੁਕ ਲਾਈਵ ਸੁਨੇਹੇ ਵਿੱਚ ਦੋਸ਼ ਲਾਇਆ ਕਿ ਪੰਜਾਬ ਵਿੱਚ ਰੇਤ ਮਾਫੀਆ, ਕੇਬਲ ਮਾਫੀਆ ਦੇ ਨਾਲ ਟਰਾਂਸਪੋਰਟ ਮਾਫੀਆ ਦੇ ਰਾਹੀਂ ਪੰਜਾਬ ਨੂੰ ਲੁੱਟਿਆ ਗਿਆ। ਇਹੀ ਨਹੀਂ ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ ਆਪਣੇ ਨਜ਼ਦੀਕੀਆਂ ਨੂੰ ਨੌਕਰੀਆਂ ਵੀ ਵੰਡੀਆਂ ਗਈਆਂ। ਆਪਣੀ ਹੀ ਪਾਰਟੀ ਦੇ ਫੈਸਲਿਆਂ 'ਤੇ ਟਿੱਪਣੀ ਕਰਦਿਆਂ ਸੁਖਮਿੰਦਰ ਪਾਲ ਸਿੰਘ ਨੇ ਦੋਸ਼ ਲਾਇਆ ਕਿ ‘ਨਾ ਖਾਵਾਂਗਾ, ਨਾ ਖਾਣ ਦੇਵਾਂਗਾ’ ਦਾ ਉਦੋਂ ਕੀ ਮਤਲਬ ਹੈ, ਜਦੋਂ ਈਮਾਨਦਾਰੀ ਦੀ ਮਿਸਾਲ ਗਿਣੀ ਜਾਂਦੀ ਪੰਜਾਬ ਦੀ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੂੰ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਹੁਦੇ ਤੋਂ ਹਟਾ ਕੇ ਉਸੇ ਖੇਤਰ ਤੋਂ ਅਜਿਹੇ ਨੇਤਾ ਨੂੰ ਕੌਮੀ ਸਕੱਤਰ ਬਣਾ ਦਿੱਤਾ ਗਿਆ, ਜੋ ਦਸ ਸਾਲ ਭਗੌੜਾ ਰਿਹਾ। ਉਨ੍ਹਾਂ ਆਪਣੀ ਪਾਰਟੀ ਹਾਈ ਕਮਾਨ ਨੂੰ ਪੰਜਾਬ ਦੀ ਸੁੱਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਪਾਰਟੀ ਹਾਈ ਕਮਾਨ ਨੂੰ ਸੈਂਟਰ ਮਜ਼ਬੂਤ ਚਾਹੀਦਾ ਹੈ, ਪਰ ਸਾਨੂੰ ਪੰਜਾਬ ਚਾਹੀਦਾ ਹੈ, ਕਿਉਂਕਿ ਅਸੀਂ ਇਥੇ ਜੰਮੇ ਪਲੇ ਹਾਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ