Welcome to Canadian Punjabi Post
Follow us on

29

March 2024
 
ਪੰਜਾਬ

ਬਾਦਲਾਂ ਸਾਹਮਣੇ ਰਣੀਕੇ ਉੱਤੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਤਾਂ ਦੋਵੇਂ ਬਾਦਲ ਚੁੱਪਚਾਪ ਸੁਣਦੇ ਰਹੇ

December 11, 2018 08:19 AM

ਅੰਮ੍ਰਿਤਸਰ, 10 ਦਸੰਬਰ (ਪੋਸਟ ਬਿਊਰੋ)- ਅਕਾਲੀ ਦਲ ਦੇ ਆਗੂਆਂ ਵੱਲੋਂ ਭੁੱਲਾਂ ਬਖਸ਼ਾਉਣ ਲਈ ਕੀਤੀ ਜਾ ਰਹੀ ਸੇਵਾ ਦੌਰਾਨ ਓਦੋਂ ਹੰਗਾਮਾ ਹੋ ਗਿਆ, ਜਦ ਪੰਜਾਬ ਸਮਾਜ ਭਲਾਈ ਬੋਰਡ ਦੇ ਕਰਮਚਾਰੀ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਮਣੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਿਰੁੱਧ ਰਿਸ਼ਵਤ ਮੰਗਣ ਦੇ ਦੋਸ਼ ਲਾ ਕੇ ਆਪਣਾ ਕਰੀਅਰ ਖਰਾਬ ਕਰਨ ਦਾ ਦੋਸ਼ ਲਾਇਆ। ਜਦ ਨਿਰਮਲ ਸਿੰਘ ਨਾਂਅ ਦਾ ਇੱਕ ਬੰਦਾ ਦੋਸ਼ ਲਾ ਰਿਹਾ ਸੀ ਤਾਂ ਬਾਦਲ ਪਿਓ ਪੁੱਤਰ ਚੁੱਪਚਾਪ ਸਾਰਾ ਕੁਝ ਸੁਣਦੇ ਰਹੇ। ਇਸੇ ਦੌਰਾਨ ਕਮੇਟੀ ਅਧਿਕਾਰੀਆਂ ਨੇ ਟਾਸਕ ਫੋਰਸ ਦੀ ਮਦਦ ਨਾਲ ਨਿਰਮਲ ਸਿੰਘ ਨੂੰ ਲੰਗਰ ਹਾਲ ਤੋਂ ਕੱਢ ਦਿੱਤਾ ਗਿਆ।
ਇਸ ਦੇ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਭਲਾਈ ਬੋਰਡ ਦੇ ਅੰਮ੍ਰਿਤਸਰ ਦਫਤਰ ਵਿੱਚ ਤੈਨਾਤ ਸੀ ਤੇ ਰਿਟਾਇਰਮੈਂਟ ਦੇ ਕਿਨਾਰੇ ਸੀ। ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਆਪਣੇ ਕਾਰਿੰਦੇ ਰਾਹੀਂ ਉਸ ਕੋਲੋਂ 50 ਹਜ਼ਾਰ ਰੁਪਏ ਮਹੀਨਾ ਦੀ ਮੰਗ ਕਰ ਕੇ ਕਿਹਾ ਸੀ ਕਿ ਜੇ ਉਹ ਹਰ ਮਹੀਨੇ ਇਹ ਰਕਮ ਦਿੰਦਾ ਹੈ ਤਾਂ ਉਸ ਨੂੰ ਭਿ੍ਰਸ਼ਟਾਚਾਰ ਕਰਨ ਲਈ ਵੀ ਖੁੱਲ੍ਹ ਹੋਵੇਗੀ। ਨਿਰਮਲ ਸਿੰਘ ਦੇ ਮੁਤਾਬਕ ਉਸ ਨੇ ਮੰਤਰੀ ਦੇ ਕਾਰਿੰਦੇ ਨੂੰ ਇਨਕਾਰ ਕਰ ਦਿੱਤਾ ਤਾਂ ਉਸ ਲਈ ਮੁਸ਼ਕਲਾਂ ਦਾ ਦੌਰ ਸ਼ੁਰੂ ਹੋ ਗਿਆ। ਉਸ ਵੇਲੇ ਦੇ ਮੰਤਰੀ ਨੇ ਪਹਿਲਾਂ ਉਸ ਵਿਰੁੱਧ ਝੂਠੇ ਦੋਸ਼ ਲਾ ਕੇ ਸ਼ਿਕਾਇਤਾਂ ਕਰਵਾਈਆਂ ਤੇ ਫਿਰ ਮਾਮਲਾ ਵਿਜੀਲੈਂਸ ਨੂੰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੰਤਰੀ ਦੀ ਧੱਕੇਸ਼ਾਹੀ ਕਾਰਨ ਉਸ ਦੇ ਸਾਰੇ ਫੰਡ ਉਸ ਨੂੰ ਨਹੀ ਮਿਲ ਸਕੇ ਤੇ ਉਹ ਪੈਨਸ਼ਨ ਤੋਂ ਵੀ ਵਾਂਝਾ ਹੈ। ਉਸ ਨੇ ਕਿਹਾ ਕਿ ਉਸ ਨੇ ਬਾਦਲਾਂ ਨੂੰ ਆਪਣੀ ਵਿਥਿਆਂ ਦੱਸਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਸੁਣਵਾਈ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਜਦ ਹਰਸਿਮਰਤ ਕੌਰ ਬਾਦਲ ਜੋੜੇ ਘਰ ਵਿੱਚ ਸੇਵਾ ਕਰ ਰਹੇ ਸਨ ਤਾਂ ਉਨ੍ਹਾਂ ਆਪਣੀ ਗੱਲ ਬੀਬੀ ਬਾਦਲ ਨਾਲ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਸੁਰੱਖਿਆ ਕਰਮਚਾਰੀਆਂ ਨੇ ਗੱਲ ਨਹੀਂ ਕਰਨ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ