Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਘੱਟਗਿਣਤੀ ਲਿਬਰਲ ਸਰਕਾਰ ਦੀ ਹੋਣੀ ਤੈਅ ਕਰਨਗੇ ਭਰੋਸੇ ਦੇ ਤਿੰਨ ਵੋਟ

April 22, 2021 01:54 AM

ਓਟਵਾ, 21 ਅਪਰੈਲ (ਪੋਸਟ ਬਿਊਰੋ) : ਵਿਰੋਧੀ ਧਿਰਾਂ ਵੱਲੋਂ ਫੈਡਰਲ ਬਜਟ ਵਿੱਚ ਪ੍ਰਸਤਾਵਿਤ ਤਬਦੀਲੀਆਂ ਰਾਹੀਂ ਹੀ ਇਹ ਤੈਅ ਹੋਵੇਗਾ ਕਿ ਘੱਟ ਗਿਣਤੀ ਲਿਬਰਲ ਸਰਕਾਰ ਡਿੱਗਦੀ ਹੈ ਜਾਂ ਇਸ ਇਮਤਿਹਾਨ ਵਿੱਚੋਂ ਪਾਸ ਹੁੰਦੀ ਹੈ। ਸਰਕਾਰ ਦੇ ਅਸਫਲ ਰਹਿਣ ਦੀ ਸੂਰਤ ਵਿੱਚ ਚੋਣਾਂ ਹੋ ਸਕਦੀਆਂ ਹਨ।
ਸਰਕਾਰ ਨੇ ਆਖਿਆ ਕਿ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਹਾਊਸ ਆਫ ਕਾਮਨਜ਼ ਵਿੱਚ ਉਨ੍ਹਾਂ ਦੀਆਂ ਦੋ ਵੋਟਾਂ ਨੂੰ ਭਰੋਸੇ ਦਾ ਵੋਟ ਮੰਨਿਆ ਜਾਵੇਗਾ। ਇਸ ਵਿੱਚ ਬੁੱਧਵਾਰ ਨੂੰ ਬਲਾਕ ਕਿਊਬਿਕੁਆ ਵੱਲੋਂ ਸਬ ਅਮੈਂਡਮੈਂਟ ਤੇ ਵੀਰਵਾਰ ਨੂੰ ਕੰਜ਼ਰਵੇਟਿਵਾਂ ਵੱਲੋਂ ਪੇਸ਼ ਕੀਤੀ ਜਾਣ ਵਾਲੀ ਅਮੈਂਡਮੈਂਟ ਵੋਟ ਸ਼ਾਮਲ ਹਨ। ਇਸ ਬਜਟ ਨੂੰ ਪਾਸ ਕਰਨ ਲਈ ਤੀਜਾ ਮੌਕਾ ਸੋਮਵਾਰ ਨੂੰ ਉਦੋਂ ਆਵੇਗਾ ਜਦੋਂ ਹਾਊਸ ਆਫ ਕਾਮਨਜ਼ ਸਰਕਾਰ ਦੀ ਬਜਟ ਪਾਲਿਸੀ ਨੂੰ ਮਨਜ਼ੂਰ ਕਰਨ ਲਈ ਮੁੱਖ ਮਤੇ ਉੱਤੇ ਵੋਟ ਪਾਵੇਗਾ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਭਰੋਸੇ ਦਾ ਵੋਟ ਹਾਸਲ ਕਰਨ ਲਈ ਤਿੰਨ ਮੁੱਖ ਵਿਰੋਧੀ ਪਾਰਟੀਆਂ ਵਿੱਚੋਂ ਘੱਟੋ ਘੱਟ ਇੱਕ ਦੇ ਵੋਟ ਦੀ ਲੋੜ ਹੋਵੇਗੀ। ਐਨਡੀਪੀ ਆਗੂ ਜਗਮੀਤ ਸਿੰਘ ਵਾਰੀ ਵਾਰੀ ਇਹ ਆਖ ਚੁੱਕੇ ਹਨ ਕਿ ਉਹ ਬਜਟ ਦਾ ਸਮਰਥਨ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਮਹਾਂਮਾਰੀ ਦੇ ਇਸ ਦੌਰ ਵਿੱਚ ਕੈਨੇਡੀਅਨਾਂ ਉੱਤੇ ਚੋਣਾਂ ਦਾ ਬੋਝ ਨਹੀਂ ਪਾਉਣਾ ਚਾਹੀਦਾ।
ਬਲਾਕ ਆਗੂ ਯਵੇਸ ਫਰੈਂਕੌਇਸ ਬਲਾਂਸ਼ੇ ਨੇ ਮੰਗਲਵਾਰ ਨੂੰ ਮੰਗ ਕੀਤੀ ਕਿ ਸਰਕਾਰ ਨੂੰ ਇਸ ਸਾਲ 28 ਬਿਲੀਅਨ ਡਾਲਰ ਹੈਲਥ ਕੇਅਰ ਟਰਾਂਸਫਰ ਸਬੰਧੀ ਅਦਾਇਗੀ ਪ੍ਰੋਵਿੰਸਾਂ ਨੂੰ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਫੈਡਰਲ ਸਰਕਾਰ ਨੂੰ 75 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨਾਲੋਂ ਸਾਰੇ ਸੀਨੀਅਰਜ਼ ਲਈ ਓਲਡ ਏਜ ਸਕਿਊਰਿਟੀ ਬੈਨੇਫਿਟਸ ਵਿੱਚ ਵੀ ਵਾਧਾ ਕਰਨਾ ਚਾਹੀਦਾ ਹੈ। ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਜਾਣ ਵਾਲੇ ਮਤੇ ਵਿੱਚ ਇਹ ਮੰਗ ਕੀਤੀ ਜਾਵੇਗੀ ਕਿ ਅੱਧਾ ਟ੍ਰਿਲੀਅਨ ਡਾਲਰ ਦਾ ਕਰਜ਼ਾ ਸਰਕਾਰ ਨੂੰ ਟੈਕਸਾਂ ਵਿੱਚ ਵਾਧਾ ਕਰਕੇ ਉਤਾਰਨਾ ਚਾਹੀਦਾ ਹੈ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼