Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮੁਖਤਾਰ ਅੰਸਾਰੀ ਨਾਲ ਜੁੜੇ ‘ਐਂਬੂਲੈਂਸ ਕਾਂਡ’ ਵਿੱਚ ਮਊ ਦੀ ਭਾਜਪਾ ਆਗੂ ਡਾ. ਅਲਕਾ ਸਣੇ ਦੋ ਗ਼੍ਰਿਫ਼ਤਾਰ

April 22, 2021 02:12 AM

ਬਾਰਾਬੰਕੀ, 21 ਅਪ੍ਰੈਲ (ਪੋਸਟ ਬਿਊਰੋ)- ਬਦਨਾਮ ਗੈਂਗਸਟਰ ਤੇ ਮਊ ਤੋਂ ਬਸਪਾ ਦੇ ਵਿਧਾਇਕ ਮੁਖਤਾਰ ਅੰਸਾਰੀ ਨਾਲ ਜੁੜੇ ਐਂਬੂਲੈਂਸ ਕਾਂਡ ਵਿੱਚ ਪੁਲਸ ਨੇ ਮਊ ਦੇ ਸ਼ਿਆਮ ਸੰਜੀਵਨੀ ਹਸਪਤਾਲ ਦੀ ਸੰਚਾਲਕ ਅਤੇ ਭਾਜਪਾ ਆਗੂ ਡਾ. ਅਲਕਾ ਰਾਏ ਅਤੇ ਐਸ ਐਨ ਰਾਏ ਨੂੰ ਗ਼੍ਰਿਫ਼ਤਾਰ ਕੀਤਾ ਹੈ।
ਬਾਰਾਬੰਕੀ ਦੇ ਪੁਲਸ ਸੁਪਰਡੈਂਟ ਯਮੁਨਾ ਪ੍ਰਸਾਦ ਨੇ ਦੱਸਿਆ ਕਿ ਵਿਸ਼ੇਸ਼ ਟੀਮ ਵੱਲੋਂ ਕੀਤੀ ਜਾਂਚ ਤੋਂ ਬਾਅਦ ਇਹ ਗ਼੍ਰਿਫ਼ਤਾਰੀਆਂ ਕੀਤੀਆਂ ਹਨ। ਡਾਕਟਰ ਅਲਕਾ ਰਾਏ ਉੱਤੇ ਫਰਜ਼ੀ ਦਸਤਾਵੇਜ਼ ਦੇ ਆਧਾਰ ਉੱਤੇ ਐਂਬੂਲੈਂਸ ਦੀ ਰਜਿਸਟ੍ਰੇਸ਼ਨ ਕਰਵਾਉਣ ਦਾ ਦੋਸ਼ ਹੈ। ਅੰਸਾਰੀ ਨੂੰ ਵਸੂਲੀ ਦੇ ਇੱਕ ਕੇਸ ਵਿੱਚ 31 ਮਾਰਚ ਨੂੰ ਪੰਜਾਬ ਦੀ ਰੋਪੜ ਜੇਲ੍ਹ ਤੋਂ ਇਸ ਐਂਬੂਲੈਂਸ ਰਾਹੀਂ ਮੋਹਾਲੀ ਵਿਚਲੀ ਅਦਾਲਤ ਵਿੱਚ ਲਿਜਾਇਆ ਗਿਆ ਸੀ। ਬਾਰਾਬੰਕੀ ਵਿੱਚ ਦੋ ਅਪ੍ਰੈਲ ਨੂੰ ਐਂਬੂਲੈਂਸ ਦੇ ਦਸਤਾਵੇਜ਼ ਫਰਜ਼ੀ ਮਿਲਣ ਦਾ ਕੇਸ ਦਰਜ ਕੀਤਾ ਗਿਆ ਸੀ। ਇਹ ਐਂਬੂਲੈਂਸ ਡਾਕਟਰ ਅਲਕਾ ਰਾਏ ਦੇ ਨਾਂ ਉੱਤੇ ਰਜਿਸਟਰਡ ਹੈ।ਇਸ ਤੋਂ ਬਾਅਦ ਸਹਾਇਕ ਸੂਬਾ ਸੜਕ ਆਵਾਜਾਈ ਅਧਿਕਾਰੀ ਨੇ ਰਾਏ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਇਸ ਕੇਸ ਵਿੱਚ ਇੱਕ ਮੁਲਜ਼ਮ ਰਾਜਨਾਥ ਯਾਦਵ ਦੀ ਗ਼੍ਰਿਫ਼ਤਾਰੀ ਪਹਿਲਾਂ ਹੋ ਚੁੱਕੀ ਹੈ। ਇਸ ਵੇਲੇ ਅੰਸਾਰੀ ਉਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਬੰਦ ਹੈ। ਪੁਲਸ ਅਨੁਸਾਰ ਅੰਸਾਰੀ ਨੂੰ ਜਿਸ ਐਂਬੂਲੈਂਸ ਵਿੱਚ ਅਦਾਲਤ ਲਿਜਾਇਆ ਗਿਆ ਸੀ, ਉਹ ਨਿੱਜੀ ਐਂਬੂਲੈਂਸ ਨਿਕਲੀ ਤੇ ਪੰਜਾਬ ਵਿੱਚ ਇੱਕ ਢਾਬੇ ਤੋਂ ਲਾਵਾਰਸ ਹਾਲਤ ਵਿੱਚ ਅਪ੍ਰੈਲ ਦੇ ਪਹਿਲੇ ਹਫ਼ਤੇ ਬਰਾਮਦ ਕੀਤੀ ਗਈ ਸੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼