Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪਟਿਆਲਾ ਰਾਜ ਘਰਾਣੇ ਨਾਲ ਭਿੜਨ ਲਈ ਨਵਜੋਤ ਸਿੱਧੂ ਘਰ ਵਾਪਸੀ ਕਰਨਗੇ

April 22, 2021 04:00 AM

* ਸਿੱਧੂ ਜੋੜੀ ਅੰਮ੍ਰਿਤਸਰ ਤੋਂ ਵੱਧ ਪਟਿਆਲਾ ਵਿੱਚ ਸਰਗਰਮ


ਚੰਡੀਗੜ੍ਹ, 21 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਕਾਂਗਰਸ ਵਿੱਚ ਰਾਜਨੀਤਕ ਪੱਖੋਂ ਇੱਕ ਨਵਾਂ ਤਬਦੀਲੀ ਦੇਖੀ ਗਈ ਹੈ ਕਿ 2004 ਵਿੱਚ ਪਟਿਆਲਾ ਛੱਡ ਕੇ ਅੰਮ੍ਰਿਤਸਰ ਜਾ ਚੁੱਕੇ ਨਵਜੋਤ ਸਿੰਘ ਸਿੱਧੂ ਅੱਜਕੱਲ੍ਹ ਆਪਣੇ ਜੱਦੀ ਸ਼ਹਿਰ ਪਟਿਆਲਾ ਵਿੱਚ ਸਰਗਰਮ ਦਿਖਾਈ ਦੇਣ ਲੱਗ ਪਏ ਹਨ ਅਤੇ ਉਨ੍ਹਾਂ ਦੇ ਤੇਵਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਫਿਰ ਤਿੱਖੇ ਹੋਣ ਲੱਗੇ ਹਨ। ਇੱਥੋਂ ਤੱਕ ਕਿ ਸਿੱਧੂ ਨੇ ਪਟਿਆਲੇ ਵਿੱਚ ਆਪਣਾ ਦਫਤਰ ਵੀ ਖੋਲ੍ਹ ਲਿਆ ਹੈ, ਜਿਸ ਪਿੱਛੋਂ ਸਭ ਦੀ ਨਜ਼ਰ ਸਿੱਧੂ ਦੀ ਅਗਲੀ ਰਣਨੀਤੀ ਉੱਤੇ ਟਿਕ ਗਈ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਚਾਹੰੁਦੇ ਦੱਸੇ ਜਾਂਦੇ ਸਨ ਤੇ ਕੈਪਟਨ ਇਸ ਲਈ ਮੰਨੇ ਨਹੀਂ ਸਨ।
ਅਜਿਹੇ ਹਾਲਾਤ ਵਿੱਚ ਇਸ ਵਕਤ ਚਰਚਾ ਇਹ ਚੱਲ ਪਈ ਹੈ ਕਿ ਕਿਤੇ ਨਵਜੋਤ ਸਿੱਧੂ ਸਿਆਸਤ ਦੀ ਪਿੱਚ ਉੱਤੇ ਨਵੀਂ ਪਾਰੀ ਖੇਡਣ ਦੀ ਤਿਆਰੀ ਤਾਂ ਨਹੀਂ ਕਰ ਰਹੇ।ਪੰਜਾਬ ਵਿੱਚਇਸ ਸਮੇਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸਿੱਧੂ ਦਾ ਕੀ ਹੋਵੇਗਾ, ਕਿਉਂਕਿ ਕਾਂਗਰਸ ਨਾਲ ਉਨ੍ਹਾਂ ਦੀ ਬਣਦੀ ਨਹੀਂ ਅਤੇ ਭਾਜਪਾ ਨੇ ਆਪਣੇ ਦਰਵਾਜ਼ੇ ਸਿੱਧੂ ਲਈ ਬੰਦ ਕਰ ਰੱਖੇ ਹਨ। ਆਮ ਆਦਮੀ ਪਾਰਟੀ ਵੀ ਅਜੇ ਤੱਕ ਨਵਜੋਤ ਸਿੱਧੂ ਦੇ ਲਈ ਰੁਚੀ ਨਹੀਂ ਦਿਖਾ ਰਹੀ। ਅਜਿਹੇ ਹਾਲਾਤ ਵਿੱਚ ਸਿੱਧੂ ਕੀ ਆਪਣੀ ਪਾਰਟੀ ਬਣਾਉਣਗੇ ਜਾਂ ਚੌਥੀ ਪਾਰਟੀ ਦੀ ਬਣਾਈ ਖੇਡ ਦਾ ਹਿੱਸਾ ਬਣਨਗੇ, ਕਿਉਂਕਿ ਸਿੱਧੂ ਜੋੜੀ ਨੇ ਪਟਿਆਲੇ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ।
ਵਰਨਣ ਯੋਗ ਹੈ ਕਿ ਸਾਲ 2004 ਵਿੱਚ ਨਵਜੋਤ ਸਿੱਧੂ ਦੇ ਰਾਜਨੀਤਕ ਗੁਰੂ ਰਹਿ ਚੁੱਕੇ ਮਰਹੂਮ ਅਰੁਣ ਜੇਤਲੀ ਦੇ ਕਹਿਣ ਉੱਤੇਸਿੱਧੂ ਨੇ ਪਟਿਆਲਾ ਛੱਡ ਕੇ ਅੰਮ੍ਰਿਤਸਰ ਵਿੱਚ ਆਪਣਾ ਅੱਡਾ ਬਣਾ ਲਿਆ ਸੀ। ਇਸ ਪਿੱਛੋਂ ਉਸ ਨੇ ਰਾਜਨੀਤੀ ਵਿੱਚ ਜ਼ੋਰਦਾਰ ਇੰਟਰੀ ਕੀਤੀ ਅਤੇ ਕਾਂਗਰਸ ਨੇਤਾ ਰਘੂਨੰਦਨ ਲਾਲ ਭਾਟੀਆ ਨੂੰ 1.09 ਲੱਖ ਤੋਂ ਵੱਧ ਵੋਟਾਂ ਨਾਲ ਹਰਾਉਣ ਪਿੱਛੋਂ ਓਥੇ ਹੀ ਵੱਸ ਗਏ। ਇੱਥੋਂ ਉਨ੍ਹਾਂ ਨੇਭਾਜਪਾ ਟਿਕਟ ਉੱਤੇ ਲੋਕ ਸਭਾ ਦੀ ਇੱਕ ਉਪ ਚੋਣ ਅਤੇ ਸਾਲ 2009 ਦੀ ਆਮ ਚੋਣ ਵੀ ਜਿੱਤੀ, ਪਰ ਹਰ ਵਾਰ ਉਨ੍ਹਾਂ ਦੀ ਜਿੱਤ ਦਾ ਫਰਕ ਘਟਦਾ ਗਿਆ। ਸਾਲ 2014 ਵਿੱਚ ਭਾਜਪਾ ਨੇ ਸਿੱਧੂ ਨੂੰ ਹਰਿਆਣੇ ਤੋਂ ਚੋਣ ਲੜਨ ਲਈ ਕਿਹਾ, ਪਰ ਉਨ੍ਹਾਂ ਇਹ ਕਹਿ ਕੇ ਇਸ ਤੋਂ ਨਾਂਹ ਕਰ ਦਿੱਤੀ ਕਿ ਉਹ ਅੰਮ੍ਰਿਤਸਰ ਛੱਡ ਕੇ ਨਹੀਂ ਜਾਣਗੇ। ਫਿਰ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਭੇਜਿਆ, ਪਰ ਬਾਅਦ ਵਿੱਚ ਉਨ੍ਹਾਂ ਉਥੋਂ ਵੀ ਅਸਤੀਫਾ ਦੇ ਦਿੱਤਾ ਅਤੇ ਕਾਂਗਰਸ ਪਾਰਟੀ ਵਿੱਚ ਚਲੇ ਗਏ।
ਸਾਲ 2017 ਵਿੱਚ ਸਿੱਧੂ ਕਾਂਗਰਸ ਦੀ ਟਿਕਟ ਉੱਤੇ ਅੰਮ੍ਰਿਤਸਰ ਵੈਸਟ ਹਲਕੇ ਤੋਂ ਵਿਧਾਨ ਸਭਾ ਚੋਣ ਜਿੱਤੇ ਤਾਂ ਉਨ੍ਹਾਂ ਨੂੰ ਕੈਬਨਿਟ ਵਿੱਚ ਤਿੰਨ ਨੰਬਰ ਦਾ ਥਾਂ ਮਿਲਿਆ। ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅਣਬਣ ਸ਼ਰੂ ਹੋ ਗਈ। ਅੱਗੋਂ ਸਾਲ 2022 ਦੀਆਂ ਚੋਣਾਂ ਲਈ ਜਿਵੇਂ-ਜਿਵੇਂ ਸਮਾਂ ਅੱਗੇ ਵੱਧ ਰਿਹਾ ਹੈ, ਸਿੱਧੂ ਨੇ ਪਟਿਆਲਾ ਸੀਟ ਉੱਤੇ ਆਪਣੀ ਸਰਗਰਮੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਬੀਤੇ 15 ਸਾਲਾਂ ਵਿੱਚ ਅਜਿਹਾ ਕਦੇ ਵੀ ਨਹੀਂ ਹੋਇਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ