Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪ੍ਰਤਾਪ ਬਾਜਵਾ ਵੱਲੋਂ ਦੋਸ਼: ਮੁੱਖ ਮੰਤਰੀ ਦੇ ਹੁਕਮਾਂ ਦੇ ਉਲਟ ਐਡਵੋਕੇਟ ਜਨਰਲ ਨੰਦਾ ਨੇ ਬਾਹਰੋਂ ਵਕੀਲ ਲਿਆਂਦੇ ਸਨ

April 22, 2021 04:00 AM

ਚੰਡੀਗੜ੍ਹ, 21 ਅਪ੍ਰੈਲ (ਪੋਸਟ ਬਿਊਰੋ)- ਪਾਰਲੀਮੈਂਟ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਕੱਲ੍ਹ ਮੀਡੀਆ ਵੱਲੋਂ ਦੱਸਿਆ ਗਿਆ ਸੀ ਕਿ ਮੁੱਖ ਮੰਤਰੀ ਨੇ 4 ਫ਼ਰਵਰੀ ਨੂੰ ਐਡਵੋਕੇਟ ਜਨਰਲ ਨੂੰ ਸੰਵੇਦਨਸ਼ੀਲ ਕੇਸਾਂ ਵਿੱਚ ਨਿੱਜੀ ਤੌਰ ਉਤੇ ਪੇਸ਼ ਹੋਣ ਲਈ ਕਿਹਾ ਸੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਦੀ ਨੁਮਾਇੰਦਗੀ ਲਈ ਦਿੱਲੀ ਤੋਂ ਵਕੀਲਾਂ ਦੀ ਨਿਯੁਕਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਲੋੜੀਂਦੇ ਲਾਅ ਆਫ਼ੀਸਰ ਹਨ। ਬਾਜਵਾ ਦੇ ਮੁਤਾਬਕ ਮੁੱਖ ਮੰਤਰੀ ਨੇ ਰਾਜ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਸਹੀ ਨਿਰਦੇਸ਼ ਦਿੱਤੇ ਸਨ, ਫਿਰ ਵੀ ਐਡਵੋਕੇਟ ਜਨਰਲ ਆਪ ਖ਼ੁਦ ਪੇਸ਼ ਹੋਣ ਦੀ ਥਾਂ ਵਾਰ-ਵਾਰ ਬਾਹਰਲੇ ਵਕੀਲਾਂ ਨੂੰ ਪੰਜਾਬ ਸਰਕਾਰ ਦੇ ਕੇਸਾਂ ਦੀ ਪੈਰਵੀ ਲਈ ਲੈ ਕੇ ਆਉਂਦੇ ਹਨ।
ਇਸ ਬਿਆਨ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਇਹ ਐਡਵੋਕੇਟ ਜਨਰਲ ਦਾ ਪਹਿਲਾ ਕੰਮ ਸੀ ਕਿ ਉਹ ਹਾਈਕੋਰਟ ਵਿੱਚ ਪੇਸ਼ ਹੁੰਦੇ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੇ, ਪਰ ਮੁੱਖ ਮੰਤਰੀ ਵੱਲੋਂ ਕਹਿਣ ਦੇ ਬਾਵਜੂਦ ਐਡਵੋਕੇਟ ਜਨਰਲ ਦਾ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫ਼ਲ ਰਹਿਣਾ ਮੇਰੀ ਸਮਝ ਤੋਂ ਬਾਹਰ ਹੈ ਅਤੇ ਇਸ ਨਾਲ ਉਸਦੀ ਸਥਿਤੀ ਬਹੁਤ ਡਾਵਾਂਡੋਲ ਹੈ। ਬਾਹਰਲੇ ਵਕੀਲਾਂ ਨੂੰ ਪੰਜਾਬ ਸਰਕਾਰ ਵੱਲੋਂ ਜਿਹੜੀ ਰਕਮ ਸਰਕਾਰੀ ਖ਼ਜ਼ਾਨੇ ਤੋਂ ਦਿੱਤੀ ਜਾਂਦੀ ਹੈ ਉਹ ਬਹੁਤ ਜ਼ਿਆਦਾ ਹੈ। ਵਕੀਲ ਪ੍ਰਤੀ ਪੇਸ਼ੀ, ਪ੍ਰਤੀ ਕੇਸ 25 ਲੱਖ ਰੁਪਏ ਫ਼ੀਸ ਮੰਗ ਕਰ ਰਹੇ ਸਨ। ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਨਾਲ ਦਫ਼ਤਰ ਤੋਂ ਇੱਕ ਬਾਹਰਲੇ ਵਕੀਲ ਲਈ ਪ੍ਰਤੀ ਪੇਸ਼ੀ 17.5 ਲੱਖ ਰੁਪਏ ਫ਼ੀਸ ਦੀ ਗੱਲਬਾਤ ਕੀਤੀ ਸੀ, ਪਰ ਵਕੀਲਾਂ ਨੂੰ ਏਨੀਆਂ ਵੱਡੀਆਂ ਫ਼ੀਸਾਂ ਦੇ ਕੇ ਵੀ ਵਾਰ-ਵਾਰ ਕੇਸ ਹਾਰਨੇ ਕਈ ਸਵਾਲ ਖੜੇ ਕਰਦਾ ਹੈ। ਇਸ ਲਈ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਸਾਂ ਦੀ ਪੈਰਵਾਈ ਕਰਨ ਲਈ ਏਜੀ ਦਫ਼ਤਰ ਨੂੰ ਛੱਡ ਕੇ ਬਾਹਰੋਂ ਲਿਆਂਦੇ ਗਏ ਸਾਰੇ ਵਕੀਲਾਂ ਨੂੰ ਪ੍ਰਤੀ ਪੇਸ਼ੀ ਦਿੱਤੀਆਂ ਗਈਆਂ ਫ਼ੀਸਾਂ ਬਾਰੇ ਵਾਈਟ ਪੇਪਰ ਜਾਰੀ ਕੀਤਾ ਜਾਵੇ ਅਤੇ ਇਸ ਦੀ ਜਾਂਚ ਕਰਵਾਈ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ