Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਉੱਘੇ ਡਾਕਟਰ ਨੇ ਗੈਰ ਜ਼ਰੂਰੀ ਸਰਜਰੀਜ਼ ਫੌਰਨ ਬੰਦ ਕਰਨ ਦੇ ਦਿੱਤੇ ਹੁਕਮ

April 22, 2021 08:12 AM

ਟੋਰਾਂਟੋ, 21 ਅਪਰੈਲ (ਪੋਸਟ ਬਿਊਰੋ) : ਤੀਜੀ ਵੇਵ ਦੌਰਾਨ ਪ੍ਰੋਵਿੰਸ ਦੇ ਹਸਪਤਾਲਾਂ ਵਿੱਚ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਦਾਖਲ ਕਰਨ ਦਾ ਸਿਲਸਿਲਾ ਮੁੱਕਣ ਦਾ ਨਾਂ ਹੀ ਨਹੀਂ ਲੈ ਰਿਹਾ ਤੇ ਇਸ ਨਾਲ ਹੈਲਥਕੇਅਰ ਸਿਸਟਮ ਵੀ ਬੁਰੀ ਤਰ੍ਹਾਂ ਚਰਮਰਾ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਓਨਟਾਰੀਓ ਦੇ ਉੱਘੇ ਡਾਕਟਰ ਨੇ ਫੌਰੀ ਤੌਰ ਉੱਤੇ ਪ੍ਰੋਵਿੰਸ ਵਿੱਚ ਸਾਰੀਆਂ ਗੈਰ ਜ਼ਰੂਰੀ ਸਰਜਰੀਜ਼ ਤੇ ਗੈਰ ਜ਼ਰੂਰੀ ਪ੍ਰੋਸੀਜ਼ਰ ਬੰਦ ਕਰਨ ਲਈ ਆਖਿਆ ਹੈ।
ਇਹ ਨਵੇਂ ਨਿਰਦੇਸ਼ ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਡੇਵਿਡ ਵਿਲੀਅਮਜ਼ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ।ਇਨ੍ਹਾਂ ਨਿਰਦੇਸ਼ਾਂ ਤਹਿਤ ਇਹ ਵੀ ਆਖਿਆ ਗਿਆ ਕਿ ਸਰਜਰੀਜ਼ ਨੂੰ ਮੁਲਤਵੀ ਕਰਨ ਦਾ ਫੈਸਲਾ ਪਾਰਦਰਸ਼ੀ ਢੰਗ ਨਾਲ ਸਾਰੇ ਮਰੀਜ਼ਾਂ ਦੇ ਧਿਆਨ ਵਿੱਚ ਲਿਆ ਕੇ ਲਿਆ ਜਾਵੇ।ਇਸ ਮਹੀਨੇ ਦੇ ਸੁ਼ਰੂ ਵਿੱਚ ਓਨਟਾਰੀਓ ਹੈਲਥ ਵੱਲੋਂ ਹਸਪਤਾਲਾਂ ਨੂੰ ਇਹ ਹਦਾਇਤ ਦਿੱਤੀ ਗਈ ਸੀ ਕਿ ਉਹ ਚੋਣਵੀਆਂ ਸਰਜਰੀਜ਼ ਬੰਦ ਕਰ ਦੇਣ ਤਾਂ ਕਿ ਕੋਵਿਡ-19 ਦੇ ਮਰੀਜ਼ਾਂ ਲਈ ਵਧੇਰੇ ਥਾਂ ਬਣ ਸਕੇ। ਪ੍ਰੋਵਿੰਸ ਵੱਲੋਂ ਐਮਰਜੰਸੀ ਆਰਡਰਜ਼ ਜਾਰੀ ਕੀਤੇ ਗਏ ਹਨ ਜਿਸ ਨਾਲ ਹਸਪਤਾਲਾਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਮਰੀਜ਼ ਦੀ ਰਜ਼ਾਮੰਦੀ ਤੋਂ ਬਿਨਾਂ ਉਸ ਨੂੰ ਕਿਸੇ ਹੋਰ ਹਸਪਤਾਲ ਭੇਜ ਸਕਦੇ ਹਨ।
ਬੁੱਧਵਾਰ ਸ਼ਾਮ ਨੂੰ ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਇਹ ਨਿਰਦੇਸ਼ ਅਤੇ ਤਾਜ਼ਾ ਐਮਰਜੰਸੀ ਆਰਡਰਜ਼ ਪ੍ਰੋਵਿੰਸ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਕੇ ਹੀ ਜਾਰੀ ਕੀਤੇ ਗਏ ਹਨ। ਇਸ ਸਮੇਂ ਕੋਵਿਡ-19 ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਹਸਪਤਾਲ ਤੇ ਆਈ ਸੀ ਯੂ ਵਿੱਚ ਦਾਖਲ ਕਰਵਾਉਣ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ।ਇਸ ਫੈਸਲੇ ਉੱਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇਗੀ ਤੇ ਜਿੰਨੀ ਜਲਦੀ ਸੰਭਵ ਹੋ ਸਕੇ ਸਰਜਰੀਜ਼ ਕਰਨ ਦੀ ਸਮਰੱਥਾ ਵਾਪਿਸ ਲਿਆਂਦੀ ਜਾਵੇਗੀ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ