Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਹਾਈ ਕੋਰਟ ਨੇ ਸਟਾਫ ਨਰਸਾਂ ਤੇ ਕੌਂਸਲਰਾਂ ਦੇ ਪੱਖ ਵਿੱਚ ਫੈਸਲਾ ਦੇ ਦਿੱਤਾ

December 11, 2018 08:22 AM

ਐਸ ਏ ਐਸ ਨਗਰ, 10 ਦਸੰਬਰ (ਪੋਸਟ ਬਿਊਰੋ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਾਲ 2012-13 ਵਿੱਚ ਠੇਕੇ ਉੱਤੇ ਭਰਤੀ ਸਟਾਫ ਨਰਸਾਂ ਅਤੇ ਕੌਂਸਲਰਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੇ ਪੱਖ ਵਿੱਚ ਫੈਸਲਾ ਦੇਂਦੇ ਹੋਏ ਵਿਭਾਗ ਨੂੰ ਉਨ੍ਹਾਂ ਦੀ ਨਿਰਧਾਰਤ ਪੂਰੀ ਤਨਖਾਹ ਦੇਣ ਦੇ ਨਾਲ ਉਨ੍ਹਾਂ ਦਾ ਬਕਾਇਆ ਵੀ ਛੇ ਹਫਤਿਆਂ 'ਚ ਦੇਣ ਦੇ ਹੁਕਮ ਸੁਣਾਏ ਹਨ।
ਐਨ ਪੀ ਸੀ ਡੀ ਸੀ ਐਸ ਯੂਨੀਅਨ ਦੀ ਪ੍ਰਧਾਨ ਹਰਸਿਮਰਤ ਕੌਰ ਜੋਸ਼ੀ ਅਤੇ ਉਨ੍ਹਾਂ ਦੇ ਵਕੀਲ ਪਰਮਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਨੇ ਸਾਲ 2012-13 ਵਿੱਚ ਇਕ ਇਸ਼ਤਿਹਾਰ ਨਾਲ ਸਟਾਫ ਨਰਸਾਂ ਅਤੇ ਕੌਂਸਲਰਾਂ ਦੀ ਭਰਤੀ ਕੀਤੀ ਸੀ। ਇਸ ਵਿੱਚ ਸਟਾਫ ਨਰਸ ਦੀ ਤਨਖਾਹ 18,000 ਰੁਪਏ ਅਤੇ ਕੌਂਸਲਰ ਦੀ ਤਨਖਾਹ 15000 ਰੁਪਏ ਤੈਅ ਕੀਤੀ ਗਈ ਸੀ। ਇਕ ਸਾਲ ਤੱਕ ਵਿਭਾਗ ਵੱਲੋਂ ਉਨ੍ਹਾਂ ਨੂੰ ਪੂਰੀ ਤਨਖਾਹ ਦਿੱਤੀ ਜਾਂਦੀ ਰਹੀ ਸੀ, ਪਰ ਸਾਲ ਬਾਅਦ ਜਦੋਂ ਉਨ੍ਹਾਂ ਦਾ ਇੰਕਰੀਮੈਂਟ ਲੱਗਣ ਦਾ ਸਮਾਂ ਆਇਆ ਤੇ ਉਨ੍ਹਾਂ ਵੱਲੋਂ ਵਿਭਾਗ ਨੂੰ ਪੱਤਰ ਭੇਜਿਆ ਗਿਆ ਤਾਂ ਵਿਭਾਗ ਨੇ ਇਹ ਕਹਿ ਕੇ ਇੰਕਰੀਮੈਂਟ ਲਾਉਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਕੰਮ ਤਸੱਲੀ ਬਖਸ਼ ਨਹੀਂ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਉਨ੍ਹਾਂ ਦੀ ਇੰਕਰੀਮੈਂਟ ਕੀ ਲਾਉਣੀ ਸੀ, ਉਲਟਾ ਉਨ੍ਹਾਂ ਦੀ ਤਨਖਾਹ ਬਿਨਾਂ ਕਾਰਨ ਘੱਟ ਕਰ ਦਿੱਤੀ। ਇਸ ਦੇ ਕਾਰਨ ਸਟਾਫ ਨਰਸ ਦੀ ਤਨਖਾਹ 'ਚ 6000 ਰੁਪਏ ਤੇ ਕੌਂਸਲਰ ਦੀ ਤਨਖਾਹ ਵਿੱਚ ਤਿੰਨ ਹਜ਼ਾਰ ਦਾ ਕੱਟ ਲਾ ਕੇ ਦੋਵਾਂ ਦੀ ਤਨਖਾਹ 12-12 ਹਜ਼ਾਰ ਰੁਪਏ ਮਹੀਨਾ ਕਰ ਦਿੱਤੀ ਗਈ ਸੀ। ਜੋਸ਼ੀ ਨੇ ਦੱਸਿਆ ਕਿ ਵਿਭਾਗ ਨੇ ਉਨ੍ਹਾਂ ਨਾਲ ਭਰਤੀ ਹੋਏ ਡਾਕਟਰਾਂ, ਡਾਟਾ ਐਂਟਰੀ ਆਪ੍ਰੇਟਰਾਂ ਅਤੇ ਅਕਾਊਂਟੈਂਟਾਂ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ, ਸਿਰਫ ਉਨ੍ਹਾਂ ਨਾਲ ਹੀ ਧੱਕਾ ਕੀਤਾ ਸੀ। ਉਨ੍ਹਾਂ ਨੇ ਇਨਸਾਫ ਲੈਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਸਾਲ 2014 'ਚ ਅਦਾਲਤ 'ਚ ਕੇਸ ਦਾਇਰ ਕਰ ਦਿੱਤਾ ਸੀ। ਉਸ ਕੇਸ ਵਿੱਚ ਅਦਾਲਤ ਵੱਲੋਂ ਤਿੰਨ ਨਵੰਬਰ 2018 ਨੂੰ ਫੈਸਲਾ ਉਨ੍ਹਾਂ ਦੇ ਪੱਖ ਵਿੱਚ ਕਰਦੇ ਹੋਏ ਵਿਭਾਗ ਨੂੰ ਸਟਾਫ ਨਰਸਾਂ ਅਤੇ ਕੌਂਸਲਰਾਂ ਨੂੰ ਪੂਰੀ ਤਨਖਾਹ ਦੇਣ ਦੇ ਨਾਲ ਪੂਰਾ ਬਕਾਇਆ ਛੇ ਹਫਤਿਆਂ ਵਿੱਚ ਦੇਣ ਦਾ ਹੁਕਮ ਸੁਣਾਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ