Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਮੁਲਾਜ਼ਮਾਂ ਦੇ ਲਈ ਰੇਲ ਵਿਭਾਗ ਕਾਨੂੰਨੀ ਲੜਾਈ ਲੜੇਗਾ

December 11, 2018 08:23 AM

ਅੰਮ੍ਰਿਤਸਰ, 10 ਦਸੰਬਰ (ਪੋਸਟ ਬਿਊਰੋ)- ਦਸਹਿਰੇ ਵਾਲੇ ਦਿਨ ਅੰਮ੍ਰਿਤਸਰ ਦੇ ਜੌੜਾ ਫਾਟਕ ਵਿਖੇ ਹੋਏ ਰੇਲ ਹਾਦਸੇ ਬਾਰੇ ਪੰਜਾਬ ਸਰਕਾਰ ਵੱਲੋਂ ਕਰਾਈ ਮੈਜਿਸਟਰੇਟੀ ਜਾਂਚ ਦੀ ਰਿਪੋਰਟ ਵਿੱਚ ਰੇਲਵੇ ਮੁਲਾਜ਼ਮਾਂ ਦੀ ਲਾਪਰਵਾਹੀ ਦੀ ਗੱਲ ਸਾਹਮਣੇ ਆਉਣ ਪਿੱਛੋਂ ਰੇਲਵੇ ਅਧਿਕਾਰੀ ਸੁਚੇਤ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ 'ਤੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ 'ਤੇ ਰੇਲਵੇ ਵਿਭਾਗ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਵਿਚਾਰ ਕਰ ਰਿਹਾ ਹੈ। ਇਸ ਸੰਬੰਧ ਵਿੱਚ ਰੇਲਵੇ ਦੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ, ਪਰੰਤੂ ਸੂਤਰਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਰੇਲਵੇ ਦੇ ਕੁਝ ਵੱਡੇ ਅਧਿਕਾਰੀਆਂ ਨੇ ਰੇਲਵੇ ਸਟੇਸ਼ਨ ਦੇ ਗੈਸਟ ਹਾਊਸ ਵਿੱਚ ਗੇਟਮੈਨ ਨਿਰਮਲ ਸਿੰਘ, ਗੇਟਮੈਨ ਅੰਮ੍ਰਿਤ ਸਿੰਘ ਅਤੇ ਹੋਰਨਾਂ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਹੈ।
ਜਾਣਕਾਰ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਦੀ ਜਾਂਚ ਰਿਪੋਰਟ ਤੋਂ ਰੇਲਵੇ ਸੰਤੁਸ਼ਟ ਨਹੀਂ ਅਤੇ ਰਿਪੋਰਟ ਨੂੰ ਇੱਕ ਪੱਖੀ ਦੱਸਿਆ ਜਾ ਰਿਹਾ ਹੈ, ਕਿਉਂਕਿ ਰਿਪੋਰਟ ਵਿੱਚ ਮੇਲੇ ਦੇ ਆਯੋਜਕਾਂ ਅਤੇ ਰੇਲ ਮੁਲਾਜ਼ਮਾਂ ਦੀ ਲਾਪਰਵਾਹੀ ਹੀ ਦੱਸੀ ਗਈ ਹੈ, ਜਦ ਕਿ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੀ ਕੋਈ ਗਲਤੀ ਰਿਪੋਰਟ ਵਿੱਚ ਸਾਹਮਣੇ ਨਹੀਂ ਆਈ। ਇਸ ਕਾਰਨ ਫਿਰੋਜ਼ਪੁਰ ਰੇਲ ਡਵੀਜ਼ਨ ਤੋਂ ਕੁਝ ਉਚ ਅਧਿਕਾਰੀ ਕੱਲ੍ਹ ਇਥੇ ਪਹੁੰਚੇ ਅਤੇ ਸਟੇਸ਼ਨ ਦੇ ਅਧਿਕਾਰੀਆਂ ਨਾਲ ਬੰਦ ਕਮਰੇ ਵਿੱਚ ਬੈਠਕ ਕੀਤੀ। ਗੇਟਮੈਨ ਅਮਿਤ ਸਿੰਘ ਤੇ ਸ਼ਿਵਾਲਾ ਰੇਲਵੇ ਫਾਟਕ ਦੇ ਗੇਟਮੈਨ ਨਿਰਮਲ ਸਿੰਘ ਨੂੰ ਵੀ ਸੱਦ ਕੇ ਉਨ੍ਹਾਂ ਤੋਂ ਕੁਝ ਜਾਣਕਾਰੀਆਂ ਹਾਸਲ ਕਰ ਕੇ ਕੁਝ ਦਸਤਾਵੇਜ਼ ਆਪਣੇ ਕੋਲ ਰੱਖ ਲਏ। ਦੱਸਿਆ ਜਾ ਰਿਹਾ ਹੈ ਕਿ ਜੇ ਪੰਜਾਬ ਸਰਕਾਰ ਇਨ੍ਹਾਂ ਉੱਤੇ ਕੋਈ ਐਕਸ਼ਨ ਲੈਂਦੀ ਹੈ ਤਾਂ ਰੇਲਵੇ ਵਿਭਾਗ ਉਨ੍ਹਾਂ ਨੂੰ ਕਾਨੂੰਨੀ ਮਦਦ ਦੇਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ