Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਭਾਰਤੀ ਫੌਜ ਦੇ ਡਿਪਟੀ ਚੀਫ ਨੇ ਕਿਹਾ: ਜਦੋਂ ਲੋੜ ਪਈ ਤਾਂ ਹੋਰ ਸਰਜੀਕਲ ਸਟਰਾਈਕ ਵੀ ਕਰਾਂਗੇ

December 11, 2018 08:34 AM

ਦੇਹਰਾਦੂਨ, 10 ਦਸੰਬਰ (ਪੋਸਟ ਬਿਊਰੋ)- ਭਾਰਤੀ ਫੌਜ ਦੇ ਡਿਪਟੀ ਚੀਫ, ਲੈਫਟੀਨੈਂਟ ਜਨਰਲ ਦੇਵਰਾਜ ਅਣਬੂ ਦਾ ਕਹਿਣਾ ਹੈ ਕਿ ਜੇ ਲੋੜ ਪਈ ਤਾਂ ਅੱਤਵਾਦੀਆਂ ਦੇ ਖਿਲਾਫ ਸੁਰੱਖਿਆ ਫੋਰਸਾਂ ਇਕ ਹੋਰ ਸਰਜੀਕਲ ਸਟਰਾਈਕ ਕਰਨ ਤੋਂ ਪਿੱਛੇ ਨਹੀਂ ਹਟਣ ਲੱਗੀਆਂ, ਜ਼ਰੂਰਤ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਦੇਹਰਾਦੂਨ 'ਚ ਇੰਡੀਅਨ ਮਿਲਟਰੀ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀ ਓ ਪੀ) ਦੇ ਦੌਰਾਨ ਵੱਖਰੇ ਤੌਰ ਉੱਤੇ ਲੈਫਟੀਨੈਂਟ ਜਨਰਲ ਦੇਵਰਾਜ ਨੇ ਕਿਹਾ ਕਿ ਸਰਹੱਦ ਪਾਰ ਦਿੱਸ ਰਹੇ ਅੱਤਵਾਦੀਆਂ ਦੇ ‘ਲਾਂਚ ਪੈਡ' ਉਤੇ ਸਰਜੀਕਲ ਸਟਰਾਈਕ ਕਰਨਾ ਸਾਡੀਆਂ ਹਥਿਆਰਬੰਦ ਫੌਜਾਂ ਵੱਲੋਂ ਤਾਕਤ ਵਿਖਾਉਣਾ ਸੀ ਤੇ ਜੇ ਦੁਸ਼ਮਣ ਸਾਨੂੰ ਚੁਣੌਤੀ ਦਿੰਦਾ ਹੈ ਤਾਂ ਅਸੀਂ ਇਸ ਨੂੰ ਦੁਬਾਰਾ ਕਰਨ ਵਿੱਚ ਝਿਜਕ ਨਹੀਂ ਵਿਖਾਵਾਂਗੇ। ਵਰਨਣ ਯੋਗ ਹੈ ਕਿ ਜੰਮੂ ਕਸ਼ਮੀਰ ਦੇ ਉੜੀ ਸੈਕਟਰ 'ਚ ਭਾਰਤੀ ਫੌਜ ਦੇ ਅੱਡੇ 'ਤੇ ਅੱਤਵਾਦੀ ਹਮਲੇ ਤੋਂ ਬਾਅਦ 29 ਸਤੰਬਰ 2016 ਨੂੰ ਭਾਰਤ ਦੀ ਫੌਜ ਨੇ ਕੰਟਰੋਲ ਰੇਖਾ ਪਾਰ ਕਰ ਕੇ ਸਰਜੀਕਲ ਸਟਰਾਈਕ ਕੀਤਾ ਸੀ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ ਐਸ ਹੁੱਡਾ, ਜਿਨ੍ਹਾਂ ਦੀ ਨਿਗਰਾਨੀ ਵਿੱਚ ਪਾਕਿਸਤਾਨ ਦੀ ਹੱਦ 'ਚ ਸਰਜੀਕਲ ਸਟਰਾਈਕ ਕੀਤੀ ਗਈ ਸੀ, ਨੇ ਚੰਡੀਗੜ੍ਹ ਵਿੱਚ ਕਿਹਾ ਸੀ ਕਿ ਸਰਜੀਕਲ ਸਟਰਾਈਕ ਦਾ ਇੰਨਾ ਪ੍ਰਚਾਰ ਠੀਕ ਨਹੀਂ ਤੇ ਉਹ ਮਹਿਸੂਸ ਕਰਦੇ ਹਨ ਕਿ ਇਸ ਮੁਹਿੰਮ ਨੂੰ ਗੁਪਤ ਰੱਖਿਆ ਜਾਣਾ ਚਾਹੀਦਾ ਸੀ। ਲੈਫਟੀਨੈਂਟ ਜਨਰਲ ਦੇਵਰਾਜ ਅਣਬੂ ਦੇਹਰਾਦੂਨ 'ਚ ਪਾਸਿੰਗ ਆਊਟ ਪਰੇਡ ਨੂੰ ਇਕ ਨਿਰੀਖਕ ਅਧਿਕਾਰੀ ਵਜੋਂ ਸੰਬੋਧਨ ਕਰ ਰਹੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ