Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਨਿਜਾਮੁਦੀਨ ਦਰਗਾਹ ਤੱਕ ਔਰਤਾਂ ਦੇ ਜਾਣ ਬਾਰੇ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

December 11, 2018 08:38 AM

ਨਵੀਂ ਦਿੱਲੀ, 10 ਦਸੰਬਰ (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਨੇ ਇੱਥੇ ਹਜ਼ਰਤ ਨਿਜਾਮੁਦੀਨ ਔਲੀਆ ਦੀ ਦਰਗਾਹ ਵਿੱਚ ਔਰਤਾਂ ਦੇ ਦਾਖਲੇ ਦੀ ਮਨਜ਼ੂਰੀ ਦੇਣ ਦੀ ਮੰਗ ਵਾਲੀ ਇਕ ਜਨਹਿੱਤ ਪਟੀਸ਼ਨ `ਤੇ ਕੇਂਦਰ, ਦਿੱਲੀ ਸਰਕਾਰ ਅਤੇ ਪੁਲਸ ਤੋਂ ਸੋਮਵਾਰ ਨੂੰ ਜਵਾਬ ਮੰਗਿਆ ਹੈ। ਚੀਫ ਜਸਟਿਸ ਰਾਜੇਂਦਰ ਮੇਨਨ ਅਤੇ ਜਸਟਿਸ ਵੀ ਕੇ ਰਾਓ ਦੀ ਬੈਂਚ ਨੇ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਪੁਲਸ ਤੋਂ ਇਲਾਵਾ ‘ਦਰਗਾਹ` ਦੇ ਪ੍ਰਬੰਧਕੀ ਟਰੱਸਟ ਨੂੰ ਵੀ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ 11 ਅਪ੍ਰੈਲ 2019 ਤੱਕ ਪਟੀਸ਼ਨ `ਤੇ ਆਪਣਾ ਰੁਖ ਸਪੱਸ਼ਟ ਕਰਨ ਲਈ ਕਿਹਾ।
ਅਦਾਲਤ ਇਸ ਮਾਮਲੇ ਵਿੱਚ ਕਾਨੂੰਨ ਦੀਆਂ ਤਿੰਨ ਵਿਦਿਆਰਥਣਾਂ ਦੀ ਪਟੀਸ਼ਨ ਉੱਤੇ ਸੁਣਵਾਈ ਕਰ ਰਹੀ ਹੈ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਦਰਗਾਹ ਤੱਕ ਔਰਤਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ। ਵਕੀਲ ਕਮਲੇਸ਼ ਕੁਮਾਰ ਮਿਸ਼ਰਾ ਦੇ ਰਾਹੀਂ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹਜ਼ਰਤ ਨਿਜਾਮੁਦੀਨ ਦੀ ਦਰਗਾਹ ਮੂਹਰੇ ਨੋਟਿਸ ਲੱਗਾ ਹੈ, ਜਿਸ `ਚ ਅੰਗਰੇਜ਼ੀ ਅਤੇ ਹਿੰਦੀ ਵਿੱਚ ਸਾਫ਼ ਲਿਖਿਆ ਹੈ ਕਿ ਔਰਤਾਂ ਨੂੰ ਅੰਦਰ ਜਾਣ ਦੀ ਆਗਿਆ ਨਹੀਂ। ਕਾਨੂੰਨ ਦੀਆਂ ਵਿਦਿਆਰਥਣਾਂ ਨੇ ਆਪਣੀ ਪਟੀਸ਼ਨ `ਚ ਦਲੀਲ ਦਿੱਤੀ ਕਿ ਉਨ੍ਹਾਂ ਨੇ ਦਿੱਲੀ ਪੁਲਸ ਸਮੇਤ ਅਧਿਕਾਰੀਆਂ ਨੂੰ ਕਈ ਮੰਗ ਪੱਤਰ ਦਿੱਤੇ, ਪਰ ਕੋਈ ਜਵਾਬ ਨਹੀਂ ਆਇਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ।
ਇਸ ਪਟੀਸ਼ਨ `ਚ ਕੇਂਦਰ, ਦਿੱਲੀ ਸਰਕਾਰ, ਪੁਲਸ ਅਤੇ ਦਰਗਾਹ ਦੇ ਟਰੱਸਟ ਪ੍ਰਬੰਧਕਾਂ ਨੂੰ ਦਰਗਾਹ ਤੱਕ ਔਰਤਾਂ ਨੂੰ ਜਾਣ ਦੇਣ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਅਤੇ ਔਰਤਾਂ ਦੇ ਦਾਖਲੇ ਉੱਤੇ ਰੋਕ ਨੂੰ ਗੈਰ ਸੰਵਿਧਾਨਕ ਐਲਾਨ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪੁਣੇ ਦੀਆਂ ਪਟੀਸ਼ਨ ਕਰਤਾ ਵਿਦਿਆਰਥਣਾਂ ਨ ਕਿਹਾ ਕਿ ਸੁਪਰੀਮ ਕੋਰਟ ਨੇ ਕੇਰਲ ਦੇ ਸਬਰੀਮਾਲਾ ਵਿੱਚ ਸਾਰੀਆਂ ਉਮਰ ਦੀਆਂ ਔਰਤਾਂ ਦੇ ਦਾਖਲੇ ਨੂੰ ਮਨਜ਼ੂਰੀ ਦੇ ਦਿੱਤੀ, ਪਰ ਕੌਮੀ ਰਾਜਧਾਨੀ `ਚ ਔਰਤਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਪਟੀਸ਼ਨ ਅਨੁਸਾਰ ਕਾਨੂੰਨ ਦੀਆਂ ਵਿਦਿਆਰਥਣਾਂ ਨੂੰ ਦਰਗਾਹ ਵਿੱਚ ਔਰਤਾਂ ਦੇ ਦਾਖਲੇ ਉੱਤੇ ਰੋਕ ਦਾ ਉਦੋਂ ਪਤਾ ਲੱਗਾ, ਜਦੋਂ ਉਹ ਇਬਾਦਤ ਲਈ 27 ਨਵੰਬਰ ਨੂੰ ਦਰਗਾਹ ਵਿੱਚ ਗਈਆਂ ਸਨ। ਇਸ ਜਨਹਿੱਤ ਪਟੀਸ਼ਨ ਵਿੱਚ ਕਿਹਾ ਗਿਆ ਹੈ, ‘ਨਿਜ਼ਾਮੁਦੀਨ ਦਰਗਾਹ ਜਨਤਕ ਸਥਾਨ ਹੈ ਅਤੇ ਲਿੰਗ ਦੇ ਆਧਾਰ ਉਤੇ ਕਿਸੇ ਵੀ ਜਨਤਕ ਜਗ੍ਹਾ ਕਿਸੇ ਦੇ ਦਾਖਲੇ ਉੱਤੇ ਪਾਬੰਦੀ ਭਾਰਤ ਦੇ ਸੰਵਿਧਾਨ ਦੇ ਉਲਟ ਹੈ।`

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼