Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਡੀ ਐੱਮ ਨਾਲ ਵਿਆਹ ਹੋਣ ਤੋਂ ਪਹਿਲਾਂ ਸਾਬਕਾ ਆਈ ਜੀ ਦੀ ਧੀ ਵੱਲੋਂ ਖੁਦਕੁਸ਼ੀ

December 11, 2018 08:40 AM

ਪਟਨਾ, 10 ਦਸੰਬਰ (ਪੋਸਟ ਬਿਊਰੋ)- ਬਿਹਾਰ ਦੇ ਇੱਕ ਰਿਟਾਇਰਡ ਆਈ ਜੀ ਉਮਾ ਸ਼ੰਕਰ ਸੁਧਾਂਸ਼ੂ ਦੀ ਧੀ ਡਾਕਟਰ ਸਨਿਗਧਾ ਨੇ ਕੱਲ੍ਹ ਪਟਨਾ ਵਿੱਚ ਇੱਕ ਅਪਾਰਟਮੈਂਟ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੇਸ਼ੇ ਤੋਂ ਡਾਕਟਰ ਸਨਿਗਧਾ ਦਾ ਵਿਆਹ ਅਗਲੇ ਦਿਨ ਕਿਸ਼ਨਗੰਜ ਦੇ ਜ਼ਿਲ੍ਹਾ ਮੈਜਿਸਟਰੇਟ (ਡੀ ਐੱਮ) ਮਹਿੰਦਰ ਕੁਮਾਰ ਨਾਲ ਹੋਣਾ ਤੈਅ ਸੀ। ਸ਼ਨੀਵਾਰ ਨੂੰ ਸਨਿਗਧਾ ਅਤੇ ਮਹਿੰਦਰ ਕੁਮਾਰ ਦੀ ਮੰਗਣੀ ਹੋਈ ਸੀ।
ਸਨਿਗਧਾ ਕੋਲਕਾਤਾ ਦੇ ਇੱਕ ਮੈਡੀਕਲ ਕਾਲਜ ਤੋਂ ਪੋਸਟ ਗ੍ਰੈਜੂਏਟ ਦੀ ਸਟੂਡੈਂਟ ਸੀ। ਪੁਲਸ ਅਨੁਸਾਰ ਪਟਨਾ ਦੇ ਪਟੇਲਨਗਰ ਵਿੱਚ ਰਹਿ ਰਹੇ ਸਾਬਕਾ ਆਈ ਜੀ ਉਮਾ ਸ਼ੰਕਰ ਸੁਧਾਂਸ਼ੂ ਦੀ ਧੀ ਸਨਿਗਧਾ ਸਵੇਰੇ ਡਰਾਈਵਰ ਦੇ ਨਾਲ ਕਾਰ ਉੱਤੇ ਕੋਤਵਾਲੀ ਖੇਤਰ ਵਿੱਚ ਮਿਊਜ਼ੀਅਮ ਦੇ ਸਾਹਮਣੇ ਉਦੈਗਿਰੀ ਅਪਾਰਟਮੈਂਟ ਪਹੁੰਚੀ। ਇਥੇ ਉਸ ਦੀ ਭੈਣ ਰਹਿੰਦੀ ਹੈ। ਸਨਿਗਧਾ ਭੈਣ ਦੇ ਘਰ ਨਾ ਜਾ ਕੇ ਅਪਾਰਟਮੈਂਟ ਦੀ 14ਵੀਂ ਮੰਜ਼ਿਲ ਉਤੇ ਗਈ ਅਤੇ ਉਥੋਂ ਛਾਲ ਮਾਰ ਦਿੱਤੀ। ਐੱਸ ਐੱਸ ਪੀ ਮਨੂ ਮਹਾਰਾਜ ਨੇ ਦੱਸਿਆ ਕਿ ਮਾਮਲਾ ਖੁਦਕੁਸ਼ੀ ਦਾ ਲੱਗਦਾ ਹੈ। ਛੱਤ ਤੋਂ ਇੱਕ ਮੋਬਾਈਲ ਫੋਨ ਮਿਲਿਆ ਹੈ, ਪਰ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪਰਵਾਰ ਸਦਮੇ ਵਿੱਚ ਹੈ, ਇਸ ਲਈ ਪੁਲਸ ਨੇ ਸਾਰੇ ਇਸ ਬਾਰੇ ਵਿੱਚ ਕੋਈ ਪੁੱਛਗਿੱਛ ਨਹੀਂ ਕੀਤੀ ਹੈ। ਸੁਧਾਂਸ਼ੂ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਦੇ ਦਿਨਾਰਾ ਦੇ ਮੂਲ ਵਾਸੀ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼