Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਪ੍ਰਾਪਰਟੀ ਟੈਕਸ ਦੀ ਥਾਂ ਯੂਜ਼ਰ ਫੀਸ ਵਿੱਚ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ ਸਿਟੀ ਕਾਉਂਸਲ!

December 11, 2018 08:45 AM

ਬਰੈਂਪਟਨ, 10 ਦਸੰਬਰ (ਪੋਸਟ ਬਿਊਰੋ) : ਬਰੈਂਪਟਨ ਕਾਉਂਸਲ ਉਸ ਰਿਪੋਰਟ ਉੱਤੇ ਵਿਚਾਰ ਕਰ ਰਹੀ ਹੈ ਜਿਸ ਵਿੱਚ 2019 ਦੇ ਬਜਟ ਵਿੱਚ ਬਹੁਤੀਆਂ ਸਿਟੀ ਸੇਵਾਵਾਂ ਲਈ ਯੂਜ਼ਰ ਫੀਸ ਵਿੱਚ ਵਾਧਾ ਕੀਤੇ ਜਾਣ ਦੀ ਸਿਫਾਰਿਸ਼ ਕੀਤੀ ਗਈ ਹੈ। 

ਰਿਪੋਰਟ ਅਨੁਸਾਰ ਹੁਣ ਇਹ ਫੈਸਲਾ ਕਾਉਂਸਲ ਨੂੰ ਲੈਣਾ ਹੋਵੇਗਾ ਕਿ ਮਨੋਰੰਜਨ ਤੋਂ ਲੈ ਕੇ ਜਾਨਵਰਾਂ ਸਬੰਧੀ ਸੇਵਾਵਾਂ ਦੇਣ ਲਈ ਉਹ ਫੀਸ ਵਿੱਚ ਵਾਧਾ ਕਰਦੀ ਹੈ ਜਾਂ ਫਿਰ ਪ੍ਰਾਪਰਟੀ ਟੈਕਸ ਵਿੱਚ 0.25 ਫੀ ਸਦੀ ਦਾ ਵਾਧਾ ਕਰਦੀ ਹੈ। ਸਿਟੀ ਸਟਾਫ ਵੱਲੋਂ 5 ਦਸੰਬਰ ਨੂੰ ਕਮੇਟੀ ਦੀ ਕਾਉੁਂਸਲ ਮੀਟਿੰਗ ਵਿੱਚ ਇਹ ਰਿਪੋਰਟ ਪੇਸ਼ ਕੀਤੀ ਗਈ ਸੀ। ਕਾਉਂਸਲ ਇਨ੍ਹਾਂ ਸਿਫਾਰਿਸ਼ਾਂ ਉੱਤੇ 12 ਦਸੰਬਰ ਦਿਨ ਬੁੱਧਵਾਰ ਨੂੰ ਹੋਣ ਵਾਲੀ ਨਿਯਮਿਤ ਮੀਟਿੰਗ ਵਿੱਚ ਵੋਟ ਕਰੇਗੀ।
ਖਜ਼ਾਨਚੀ ਡੇਵਿਡ ਸੁਟੌਨ ਨੇ ਕਾਉਂਸਲ ਨੂੰ ਦੱਸਿਆ ਕਿ ਜੇ ਕਾਉਂਸਲ ਚਾਹੁੰਦੀ ਹੈ ਕਿ ਯੂਜ਼ਰ ਫੀਸ ਵਿੱਚ ਵਾਧਾ ਨਾ ਕੀਤਾ ਜਾਵੇ ਤਾਂ ਉਨ੍ਹਾਂ ਕੋਲ ਆਮਦਨ ਦਾ ਇੱਕੋ ਜ਼ਰੀਆ ਪ੍ਰੌਪਰਟੀ ਟੈਕਸ ਦੇ ਰੂਪ ਵਿੱਚ ਬਚਦਾ ਹੈ। ਉਨ੍ਹਾਂ ਆਖਿਆ ਕਿ ਯੂਜ਼ਰਜ਼ ਫੀਸ ਵਿੱਚ ਵਾਧੇ ਨਾਲ ਸਿਟੀ ਦੀ ਆਮਦਨ ਵਿੱਚ 1.25 ਮਿਲੀਅਨ ਡਾਲਰ ਦਾ ਵਾਧਾ ਹੋਵੇਗਾ।
ਜੇ ਕਾਉਂਸਲ ਸਟਾਫ ਦੀਆਂ ਸਿਫਾਰਿਸ਼ਾਂ ਮੰਨਦੀ ਹੈ ਤਾਂ ਸਥਾਨਕ ਵਾਸੀਆਂ ਨੂੰ ਮਨੋਰੰਜਨ ਨਾਲ ਜੁੜੀ ਹਰ ਤਰ੍ਹਾਂ ਦੀ ਯੂਜ਼ਰ ਫੀਸ ਲਈ ਪੰਜ ਫੀ ਸਦੀ ਦਾ ਵਾਧਾ ਜਰਨਾ ਹੋਵੇਗਾ। ਜਿਹੜੇ ਹੋਰ ਪ੍ਰੋਗਰਾਮ ਪ੍ਰਭਾਵਿਤ ਹੋਣਗੇ ਉਨ੍ਹਾਂ ਵਿੱਚ ਜਾਨਵਰਾਂ ਨਾਲ ਜੁੜੀਆਂ ਸੇਵਾਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ 2.5 ਫੀ ਸਦੀ ਵਾਧਾ ਹੋ ਸਕਦਾ ਹੈ ਜਦਕਿ ਕਿਰਾਏ ਆਦਿ ਵਿੱਚ 2.4 ਫੀ ਸਦੀ ਵਾਧਾ ਵੇਖਣ ਨੂੰ ਮਿਲ ਸਕਦਾ ਹੈ।
ਮੇਅਰ ਪੈਟ੍ਰਿਕ ਬ੍ਰਾਊਨ ਤੇ ਕੁੱਝ ਹੋਰਨਾ ਕਾਉਂਸਲਰਜ਼ ਵੱਲੋਂ ਇਹ ਚਿੰਤਾ ਪ੍ਰਗਟਾਈ ਜਾ ਰਹੀ ਹੈ ਕਿ ਇਸ ਤਰ੍ਹਾਂ ਫੀਸਾਂ ਵਿੱਚ ਵਾਧਾ ਕੀਤੇ ਜਾਣ ਦਾ ਅਸਰ ਸਿਟੀ ਦੀਆਂ ਹੋਰਨਾਂ ਪਹਿਲਕਦਮੀਆਂ ਜਿਵੇਂ ਕਿ ਸਿਹਤ ਵਿੱਚ ਸੁਧਾਰ ਲਿਆਉਣ, ਫਿੱਟਨੈੱਸ ਤੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਲਈ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਉੱਤੇ ਵੀ ਪੈ ਸਕਦਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼