Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਵਿਜੇ ਮਾਲਿਆ ਦੀ ਹਵਾਲਗੀ ਦੇ ਅਦਾਲਤੀ ਕੇਸ ਵਿੱਚ ਭਾਰਤ ਲਈ ਵੱਡੀ ਸਫਲਤਾ

December 11, 2018 08:56 AM

* ਭਾਰਤ ਲਿਆਂਦੇ ਜਾਣ ਦਾ ਕਾਨੂੰਨੀ ਰਾਹ ਖੁੱਲ੍ਹਾ

ਲੰਡਨ, 10 ਦਸੰਬਰ, (ਪੋਸਟ ਬਿਊਰੋ)- ਤਕਰੀਬਨ ਨੌਂ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਲਈ ਲੋੜੀਂਦੇ ਭਗੌੜੇ ਵਿਜੈ ਮਾਲਿਆ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਅੱਜ ਓਦੋਂ ਫਲ ਪਿਆ, ਜਦੋਂ ਯੂ ਕੇ ਦੀ ਇੱਕ ਅਦਾਲਤ ਨੇ ਉਸ ਨੂੰ ਭਾਰਤ ਦੇ ਹਵਾਲੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ।
ਅੱਜ ਇਹ ਫ਼ੈਸਲਾ ਦੇਂਦਿਆਂ ਵੈਸਟਮਿੰਸਟਰ ਅਦਾਲਤ ਦੀ ਚੀਫ ਮੈਜਿਸਟਰੇਟ ਜੱਜ ਐਮਾ ਆਰਬਥਨੌਟ ਨੇ ਕਿਹਾ ਕਿ ਇਸ ਦੇ ਕੋਈ ਸੰਕੇਤ ਨਹੀਂ ਮਿਲੇ ਕਿ ਮਾਲਿਆ ਖ਼ਿਲਾਫ਼ ਭਾਰਤ `ਚ ਝੂਠਾ ਕੇਸ ਬਣਾਇਆ ਗਿਆ ਹੈ। ਜੱਜ ਨੇ ਕਿਹਾ, ‘ਸਾਰੇ ਸਬੂਤਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਗੱਲ ਸਮਝ ਪੈਂਦੀ ਹੈ ਕਿ ਵਿਜੇ ਮਾਲਿਆ ਨੂੰ ਜਵਾਬ ਦੇਣਾ ਬਣਦਾ ਹੈ।` ਜੱਜ ਆਰਬਥਨੌਟ ਨੇ ਕਿਹਾ ਕਿ ਸੀ ਬੀ ਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਲਾਏ ਗਏ ਦੋਸ਼ਾਂ ਲਈ ਉਸ ਨੂੰ ਕੇਸ ਦਾ ਸਾਹਮਣਾ ਕਰਨ ਵਾਸਤੇ ਭਾਰਤ ਨੂੰ ਸੌਂਪਿਆ ਜਾ ਸਕਦਾ ਹੈ। ਜੱਜ ਨੇ ਕਰਜ਼ੇ ਦੇਣ ਦੇ ਢੰਗ ਦੀ ਨੁਕਤਾਚੀਨੀ ਕੀਤੀ, ਪਰ ਭਾਰਤੀ ਜੇਲ੍ਹਾਂ ਦੇ ਮਾੜੇ ਹਾਲਾਤ ਬਾਰੇ ਬਚਾਅ ਪੱਖ ਵੱਲੋਂ ਦਿੱਤੀ ਦਲੀਲ ਬਾਰੇ ਜੱਜ ਨੇ ਕਿਹਾ ਕਿ ਮੁੰਬਈ ਦੀ ਆਰਥਰ ਰੋਡ ਜੇਲ੍ਹ ਦੀ 12 ਨੰਬਰ ਬੈਰਕ, ਜਿਥੇ ਵਿਜੇ ਮਾਲਿਆ ਨੂੰ ਰੱਖਿਆ ਜਾਣਾ ਹੈ, ਨੂੰ ਮੁੜ ਸੁਧਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਜੇ ਮਾਲਿਆ ਨੂੰ ਡਾਇਬਟੀਜ਼ ਤੇ ਹੋਰ ਬਿਮਾਰੀਆਂ ਲਈ ਨਿੱਜੀ ਮੈਡੀਕਲ ਸਹੂਲਤ ਮਿਲੇਗੀ।` ਇਹ ਮੰਨਣ ਦਾ ਕੋਈ ਆਧਾਰ ਨਹੀਂ ਕਿ ਉਸ ਨੂੰ ਜੇਲ੍ਹ `ਚ ਕਿਸੇ ਔਕੜ ਦਾ ਸਾਹਮਣਾ ਕਰਨਾ ਪਏਗਾ। ਜੱਜ ਨੇ ਮਾਲਿਆ ਦੀ ਹਵਾਲਗੀ ਦਾ ਕੇਸ ਗ੍ਰਹਿ ਮੰਤਰੀ ਸਾਜਿਦ ਜਾਵਿਦ ਕੋਲ ਭੇਜ ਦਿੱਤਾ ਹੈ, ਜੋ ਅਗਲੇ ਹੁਕਮ ਜਾਰੀ ਕਰਨਗੇ।
ਇਸ ਦੌਰਾਨ ਬਚਾਅ ਪੱਖ ਦੀ ਟੀਮ ਨੂੰ ਚੀਫ਼ ਮੈਜਿਸਟਰੇਟ ਦੇ ਫ਼ੈਸਲੇ ਖ਼ਿਲਾਫ਼ ਯੂ ਕੇ ਹਾਈ ਕੋਰਟ ਵਿੱਚ ਅਪੀਲ ਕਰਨ ਦਾ ਅਧਿਕਾਰ ਹੈ। ਸੁਣਵਾਈ ਤੋਂ ਪਹਿਲਾਂ ਅਦਾਲਤ ਵਿੱਚ ਪੇਸ਼ ਹੋਣ ਵੇਲੇ ਮਾਲਿਆ ਨੇ ਪੈਸਾ ਲੁੱਟਣ ਦੇ ਦੋਸ਼ ਰੱਦ ਕਰਦੇ ਹੋਏ ਕਿਹਾ ਕਿ ਉਸ ਨੇ ਭਾਰਤੀ ਬੈਂਕਾਂ ਦੀ ਮੂਲ ਰਾਸ਼ੀ ਮੋੜਨ ਦੀ ਪੇਸ਼ਕਸ਼ ਕੀਤੀ ਹੈ, ਜੋ ਫ਼ਰਜ਼ੀ ਨਹੀਂ ਹੈ।
ਮਾਹਰਾਂ ਦਾ ਖਿਆਲ ਹੈ ਕਿ ਬ੍ਰਿਟੇਨ ਦੀ ਅਦਾਲਤ ਨੇ ਭਾਰਤੀ ਕਾਰੋਬਾਰੀ ਤੇ ਸਰਕਾਰੀ ਬੈਂਕਾਂ ਦੇ ਨੌਂ ਹਜ਼ਾਰ ਕਰੋੜ ਰੁਪਏ ਦੇ ਦੇਣਦਾਰ ਵਿਜੈ ਮਾਲਿਆ ਨੂੰ ਭਾਵੇਂ ਭਾਰਤ ਦੇ ਹਵਾਲੇ ਕਰਨ ਦੇ ਹੁਕਮ ਦੇ ਦਿੱਤੇ ਹਨ, ਇਸ ਉੱਤੇ ਅਮਲ ਵਿੱਚ ਅਜੇ ਕਈ ਮਹੀਨੇ ਲੱਗ ਸਕਦੇ ਹਨ। ਮਾਲਿਆ ਦੇ ਵਕੀਲ ਨੇ ਕਿਹਾ ਕਿ ਉਹ ਇਸ ਫ਼ੈਸਲੇ ਦੇ ਖ਼ਿਲਾਫ਼ ਅਗਲੀ ਅਦਾਲਤ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਵਿਜੇ ਮਾਲਿਆ ਨੂੰ ਕਈ ਮਹੀਨਿਆਂ ਤਕ ਭਾਰਤ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ। ਉਸ ਦੀ ਸਪੁਰਦਗੀ ਲਈ ਅੱਜ ਦੇ ਫ਼ੈਸਲੇ ਪਿੱਛੋਂ ਉਸ ਕੋਲ ਹਾਈ ਕੋਰਟ `ਚ ਅਪੀਲ ਕਰਨ ਲਈ 14 ਦਿਨਾਂ ਦਾ ਸਮਾਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ