Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ: ਸਰਕਾਰ ਹਰ ਕੌਮੀ ਮੁੱਦੇ `ਤੇ ਗੱਲਬਾਤ ਲਈ ਤਿਆਰ ਹੈ

December 11, 2018 08:57 AM

ਨਵੀਂ ਦਿੱਲੀ, 10 ਦਸੰਬਰ, (ਪੋਸਟ ਬਿਊਰੋ)- ਪਾਰਲੀਮੈਂਟ ਦੇ ਮੰਗਲਵਾਰ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਨੂੰ ਠੀਕ ਢੰਗ ਨਾਲ ਚਲਾਉਣ ਬਾਰੇ ਸਾਰੀਆਂ ਪਾਰਟੀਆਂ ਦੀ ਸਹਿਮਤੀ ਬਣਾਉਣ ਲਈ ਅੱਜ ਸੱਦੀ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਕੌਮੀ ਮਹੱਤਵ ਦੇ ਮੁੱਦਿਆਂ `ਤੇ ਚਰਚਾ ਕਰਨ ਨੂੰ ਤਿਆਰ ਹਨ। ਦੂਸਰੇ ਪਾਸੇ ਕਾਂਗਰਸ ਨੇ ਜ਼ੋਰ ਦਿੱਤਾ ਹੈ ਕਿ ਵਿਰੋਧੀ ਧਿਰ ਸੈਸ਼ਨ ਦੌਰਾਨ ਰਾਫ਼ਾਲ ਮੁੱਦੇ ਦੀ ਸਾਂਝੀ ਪਾਰਲੀਮੈਂਟਰੀ ਕਮੇਟੀ (ਜੇ ਪੀ ਸੀ) ਤੋਂ ਜਾਂਚ ਕਰਾਉਣ ਦੇ ਲਈ ਮੰਗ ਕਰੇਗੀ। ਕੌਮੀ ਜਮਹੂਰੀ ਗੱਠਜੋੜ (ਐਨ ਡੀ ਏ) ਦੀ ਭਾਈਵਾਲ ਸ਼ਿਵ ਸੈਨਾ ਨੇ ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਦਾ ਕਾਨੂੰਨ ਲਿਆਂਦੇ ਜਾਣ ਦੀ ਗੱਲ ਰੱਖੀ।
ਅੱਜ ਦੀ ਮੀਟਿੰਗ ਵਿੱਚ ਲੋਕ ਸਭਾ ਅਤੇ ਰਾਜ ਸਭਾ ਨਾਲ ਸਬੰਧਤ ਵੱਖ ਵੱਖ ਧਿਰਾਂ ਦੇ ਆਗੂ ਸ਼ਾਮਲ ਹੋਏ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਾਰਟੀਆਂ ਵੱਲੋਂ ਚੁੱਕੇ ਵੱਖ ਵੱਖ ਮੁੱਦਿਆਂ ਦਾ ਹਮੇਸ਼ਾ ਹੁੰਗਾਰਾ ਭਰਿਆ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਤੇ ਵਿਰੋਧੀ ਧਿਰ ਨੂੰ ਇਕ ਦੂਜੇ ਨਾਲ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਇਹ ਲੋਕ ਹਿੱਤ ਵਿੱਚ ਹੈ।
ਪਾਰਲੀਮੈਂਟਰੀ ਮਾਮਲਿਆਂ ਦੇ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇਜਲਾਸ ਦੌਰਾਨ ਪਾਰਲੀਮੈਂਟ ਦੇ ਕੰਮ-ਕਾਜ ਨੂੰ ਤੋਰਨ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਿਯਮਾਂ ਤਹਿਤ ਕਿਸੇ ਵੀ ਮੁੱਦੇ ਉੱਤੇ ਚਰਚਾ ਲਈ ਤਿਆਰ ਹੈ। ਇਸ ਦੌਰਾਨ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਿਵ ਸੈਨਾ ਵੱਲੋਂ ਰਾਮ ਮੰਦਰ ਦੀ ਉਸਾਰੀ ਬਾਰੇ ਕੀਤੀ ਮੰਗ ਦੇ ਜਵਾਬ ਵਿੱਚ ਕਿਹਾ ਕਿ ਇਹ ਸਰਬ ਪਾਰਟੀ ਮੀਟਿੰਗ ਦੇ ਏਜੰਡੇ ਦਾ ਹਿੱਸਾ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ