Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਮੀਡੀਆ ਨੂੰ ਪੂੰਜੀਪਤੀ ਘਰਾਣਿਆਂ ਦੀ ਸਰਪ੍ਰਸਤੀ ਨੇ ਕਾਗ਼ਜ਼ੀ ਸ਼ੇਰ ਬਣਾ ਦਿੱਤੈ: ਰਾਹੁਲ

December 11, 2018 08:59 AM

ਐਸ ਏ ਐਸ ਨਗਰ (ਮੁਹਾਲੀ), 10 ਦਸੰਬਰ, (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਉੱਤੇ ਸੰਵਿਧਾਨਕ ਸੰਸਥਾਵਾਂ ਉੱਤੇ ਹਮਲੇ ਕਰ ਕੇ ਆਪਣੀ ਫਿਲਾਸਫ਼ੀ ਥੋਪਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਅਤੇ ਅਖ਼ਬਾਰ ਸ਼ੇਰ ਹਨ, ਪਰ ਵਪਾਰਕ ਘਰਾਣਿਆਂ ਦੀ ਸਰਪ੍ਰਸਤੀ ਕਾਰਨ ਦੇਸ਼ ਦੇ ਅਸਲੀ ਮੁੱਦਿਆਂ ਨੂੰ ਨਜ਼ਰ ਅੰਦਾਜ਼ ਕਰ ਕੇ ਇਹ ਮੀਡੀਆ ਅਦਾਰੇ ਅੱਜ ਕਾਗਜ਼ੀ ਸ਼ੇਰ ਬਣ ਰਹੇ ਹਨ।
ਅੱਜ ਦੁਪਹਿਰ ਮੁਹਾਲੀ ਦੇ ਸੈਕਟਰ 78 ਵਿਚ ਮਲਟੀ ਪਰਪਜ਼ ਖੇਡ ਸਟੇਡੀਅਮ `ਚ ਐਸੋਸੀਏਟਿਡ ਜਰਨਲਜ਼ ਦੇ ਹਿੰਦੀ ਐਡੀਸ਼ਨ ‘ਨਵਜੀਵਨ` ਦੀ ਪੁਨਰ-ਸੁਰਜੀਤੀ ਤੇ ਅਖ਼ਬਾਰ ਦੇ 150 ਸਾਲਾਂ ਮਹਾਤਮਾ ਗਾਂਧੀ ਵਿਸ਼ੇਸ਼ ਅੰਕ ਦੀ ਘੁੰਡ ਚੁਕਾਈ ਪਿੱਛੋਂ ਰਾਹੁਲ ਗਾਂਧੀ ਇਕੱਠ ਸਾਹਮਣੇ ਬੋਲ ਰਹੇ ਸਨ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ। ਆਪਣੇ 14 ਮਿੰਟਾਂ ਦੇ ਭਾਸ਼ਣ ਵਿੱਚ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ, ਭਾਜਪਾ ਅਤੇ ਆਰ ਐੱਸ ਐੱਸ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਉੱਤੇ ਵੀ ਭਾਜਪਾ ਅਤੇ ਆਰ ਐੱਸ ਐੱਸ ਆਪਣੀ ਫਿਲਾਸਫ਼ੀ ਥੋਪਣਾ ਚਾਹੁੰਦੇ ਹਨ। ਕਿਸਾਨਾਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਮੋਦੀ ਸਰਕਾਰ ਉੱਤੇ ਕੋਈ ਮਹੱਤਵ ਨਾ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਪਾਰਕ ਘਰਾਣਿਆਂ ਦੇ ਵਪਾਰ ਵਿੱਚ ਸ਼ਾਮਲ ਹੋ ਚੁੱਕਿਆ ਮੀਡੀਆ ਵੀ ਇਹੀ ਕੁਝ ਕਰ ਰਿਹਾ ਹੈ ਤੇ ਮੀਡੀਆ ਸ਼ੇਰ ਦੀ ਥਾਂ ਸਿਰਫ਼ ਕਾਗਜ਼ੀ ਸ਼ੇਰ ਬਣ ਗਿਆ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਆਜ਼ਾਦੀ ਦੀ ਲੜਾਈ ਵਿੱਚ ਪਾਏ ਭਰਵੇਂ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਮੀਡੀਆ ਨੂੰ ਸੱਚ ਤੇ ਸੱਚਾਈ ਉੱਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਮੋਦੀ ਸਰਕਾਰ ਦੀ ਪਿਛਲੇ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਨੂੰ ਨਿਰਾਸ਼ਾ ਜਨਕ ਦੱਸ ਕੇ ਭਾਜਪਾ ਦੀਆਂ ਕਾਰਵਾਈਆਂ ਤੋਂ ਦੇਸ਼ ਦੀ ਆਜ਼ਾਦੀ ਲਈ ਖਤਰਾ ਬਣਨ ਦੀ ਵੀ ਚਿਤਾਵਨੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਭ ਦਾ ਧੰਨਵਾਦ ਕੀਤਾ ਅਤੇ ਮੋਦੀ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ ਤੇ ਪ੍ਰਧਾਨ ਮੰਤਰੀ ਵੱਲੋਂ ਵਰਤੀ ਜਾਂਦੀ ਅਸੱਭਿਅਕ ਭਾਸ਼ਾ ਅਤੇ ਕਈ ਹੋਰ ਮੁੱਦਿਆਂ ਉੱਤੇ ਮੀਡੀਆ ਵੱਲੋਂ ਧਾਰੀ ਚੁੱਪ ਉੱਤੇ ਸਵਾਲ ਚੁੱਕੇ।
ਹੈਰਾਨੀ ਵਾਲੀ ਗੱਲ ਸੀ ਕਿ ਸਮਾਗਮ ਦੀ ਸਟੇਜ ਤੋਂ ਸਿਰਫ਼ ਮੋਤੀ ਲਾਲ ਵੋਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਜ਼ਿਕਰ ਕੀਤਾ ਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ, ਬਾਕੀ ਕਿਸੇ ਵੀ ਬੁਲਾਰੇ ਨੇ ਮੁੱਖ ਮੰਤਰੀ ਦਾ ਨਾਮ ਨਹੀਂ ਲਿਆ। ਪੰਡਾਲ ਵਿੱਚ ਮੌਜੂਦ ਇਕੱਠ ਵਿੱਚ ਵੀ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਹੱਕ ਵਿੱਚ ਨਾਅਰੇ ਲੱਗਦੇ ਰਹੇ। ਇਸ ਦੇ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਲ ਚਾਲ ਪੁੱਛਣ ਲਈ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵੀ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ