Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਜਲਦ ਹੀ ਦੇਸ਼ ਤੋਂ ਬਾਹਰ ਟਰੈਵਲ ਕਰ ਸਕਣਗੇ ਕੈਨੇਡੀਅਨ : ਟਰੂਡੋ

May 05, 2021 08:40 AM

ਓਟਵਾ, 4 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਗਰਮੀਆਂ ਤੱਕ ਕੈਨੇਡੀਅਨਜ਼ ਦੇਸ਼ ਤੋਂ ਬਾਹਰ ਟਰੈਵਲ ਕਰ ਸਕਣਗੇ। ਉਨ੍ਹਾਂ ਇਹ ਵੀ ਆਖਿਆ ਕਿ ਉਹ ਹੋਰਨਾਂ ਦੇਸ਼ਾਂ ਨਾਲ ਤਾਲਮੇਲ ਕਰਕੇ ਉਹ ਦਸਤਾਵੇਜ਼ ਮੁਹੱਈਆ ਕਰਵਾਉਣਗੇ ਜਿਹੜੇ ਉਨ੍ਹਾਂ ਨੂੰ ਚਾਹੀਦੇ ਹੋਣਗੇ। ਇਨ੍ਹਾਂ ਵਿੱਚ ਕੋਵਿਡ-19 ਖਿਲਾਫ ਵੈਕਸੀਨੇਸ਼ਨ ਦੇ ਸਬੂਤ ਦਾ ਸਰਟੀਫਿਕੇਟ ਵੀ ਕਿਸੇ ਨਾ ਕਿਸੇ ਰੂਪ ਵਿੱਚ ਸ਼ਾਮਲ ਹੋਵੇਗਾ।
ਅਜਿਹਾ ਕਰਕੇ ਟਰੂਡੋ ਵੱਲੋਂ ਕੌਮਾਂਤਰੀ ਟਰੈਵਲ ਲਈ ਵੈਕਸੀਨ ਪਾਸਪੋਰਟ ਦੀ ਧਾਰਣਾ ਨੂੰ ਥੋੜ੍ਹਾ ਹੋਰ ਸਪਸ਼ਟ ਕਰਕੇ ਦੱਸਣ ਦੀ ਪੇਸ਼ਕਸ਼ ਕੀਤੀ ਗਈ ਹੈ। ਟਰੂਡੋ ਨੇ ਓਟਵਾ ਵਿੱਚ ਨਿਊਜ਼ ਕਾਨਫਰੰਸ ਵਿੱਚ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਲੋੜੀਂਦੇ ਟਰੈਵਲ ਦਸਤਾਵੇਜ਼ ਤਿਆਰ ਕਰਨ ਲਈ ਹੋਰਨਾਂ ਦੇਸ਼ਾਂ ਨਾਲ ਰਲ ਕੇ ਕੰਮ ਕਰੇਗੀ।ਟਰੂਡੋ ਨੇ ਆਖਿਆ ਕਿ ਅਸੀਂ ਆਪਣੇ ਭਾਈਵਾਲਾਂ, ਖਾਸਤੌਰ ਉੱਤੇ ਯੂਰਪ, ਨਾਲ ਰਲ ਕੇ ਵੈਕਸੀਨ ਪਾਸਪੋਰਟ ਜਾਂ ਦਸਤਾਵੇਜ਼ ਤਿਆਰ ਕਰਨ ਬਾਰੇ ਕੰਮ ਕਰ ਰਹੇ ਹਾਂ। ਪਰ ਆਖਿਰਕਾਰ ਇਹ ਤੈਅ ਕਰਨਾ ਹਰੇਕ ਦੇਸ਼ ਉੱਤੇ ਨਿਰਭਰ ਕਰਦਾ ਹੈ ਕਿ ਉਹ ਆਉਣ ਵਾਲੇ ਟਰੈਵਲਰਜ਼ ਤੋਂ ਕੀ ਉਮੀਦ ਕਰਦੇ ਹਨ।
ਬਲਾਕ ਕਿਊਬਿਕੁਆ ਦੇ ਆਗੂ ਯਵੇਸ ਫਰੈਂਕੌਇਸ ਬਲਾਂਸ਼ੇ ਨੇ ਆਖਿਆ ਕਿ ਉਹ ਇੰਟਰਨੈਸ਼ਨਲ ਟਰੈਵਲ ਲਈ ਵੈਕਸੀਨ ਪਾਸਪੋਰਟ ਦੇ ਆਈਡੀਆ ਦਾ ਸਮਰਥਨ ਕਰਦੇ ਹਨ। ਪਰ ਅਮਰੀਕਾ ਹੋਰਨਾਂ ਦੇਸ਼ਾਂ ਵਾਂਗ ਇਸ ਤਰ੍ਹਾਂ ਦੇ ਦਸਤਾਵੇਜ਼ਾਂ ਵਿੱਚ ਦਿਲਚਸਪੀ ਲੈਂਦਾ ਨਜ਼ਰ ਨਹੀਂ ਆ ਰਿਹਾ। ਵੈਕਸੀਨੇਸ਼ਨ ਕਰਵਾਏ ਹੋਣ ਦਾ ਸਬੂਤ ਕਿਸੇ ਰੂਪ ਵਿੱਚ ਮੁਹੱਈਆ ਕਰਵਾਏ ਜਾਣ ਦੇ ਮੁੱਦੇ ਉੱਤੇ ਦੇਸ਼ ਭਰ ਦੇ ਸਾਰੇ ਪ੍ਰੋਵਿੰਸਾਂ ਵਿੱਚ ਗੱਲਬਾਤ ਕਦੋਂ ਤੋਂ ਚੱਲ ਰਹੀ ਹੈ। ਅਪਰੈਲ ਦੇ ਮਹੀਨੇ ਕਰਵਾਏ ਗਏ ਇੱਕ ਆਨਲਾਈਲ ਸਰਵੇਖਣ ਤੋਂ ਵੀ ਇਹ ਸਾਹਮਣੇ ਆਇਆ ਸੀ ਕਿ ਵੈਕਸੀਨ ਪਾਸਪੋਰਟ ਦੇ ਮਾਮਲੇ ਵਿੱਚ ਕੈਨੇਡੀਅਨਜ਼ ਤੇ ਅਮੈਰੀਕਨਜ਼ ਦੀ ਸੋਚ ਵਿੱਚ ਕਾਫੀ ਪਾੜਾ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ