Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਚੀਨ ਨੂੰ ਯੂਰਪੀਅਨ ਕਮਿਸ਼ਨ ਦਾ ਝਟਕਾ : ਕੰਪਨੀਆਂ ਦੇ ਐਕਵਾਇਰ ਅਤੇ ਠੇਕਿਆਂ ਵਿੱਚ ਹਿੱਸਾ ਲੈਣ ਦੇ ਨਿਯਮਾਂ ਵਿੱਚ ਸਖ਼ਤੀ ਹੋਵੇਗੀ

May 06, 2021 11:12 PM

ਲੰਡਨ, 6 ਮਈ (ਪੋਸਟ ਬਿਊਰੋ)- ਕੋਰੋਨਾ ਦੇ ਦੌਰ ਵਿੱਚ ਵਿੱਤੀ ਰੂਪ ਵਿੱਚ ਕਮਜ਼ੋਰ ਹੋਈਆਂ ਯੂਰਪ ਦੀਆਂ ਕੰਪਨੀਆਂ ਨੂੰ ਖਰੀਦਣ ਲਈ ਤਿਆਰ ਚੀਨ ਨੂੰ ਯੂਰਪੀਅਨ ਕਮਿਸ਼ਨ ਨੇ ਤਕੜਾ ਝਟਕਾ ਦਿੱਤਾ ਹੈ।
ਯੂਰਪੀਅਨ ਕਮਿਸ਼ਨ ਨੇ ਯੂਰਪ ਦੀਆਂ ਕੰਪਨੀਆਂ ਦੀ ਖਰੀਦ ਦੇ ਨਿਯਮ ਬਦਲਣਦੀ ਤਜਵੀਜ਼ ਬਣਾ ਕੇ ਚੀਨ ਨੂੰ ਇਸ ਖਰੀਦ ਤੋਂ ਦੂਰ ਕਰਨ ਦੀ ਤਿਆਰੀ ਕਰ ਲਈ ਹੈ। ਨਵੇਂ ਨਿਯਮ ਲਾਗੂ ਹੋਣ ਤੋਂ ਬਾਅਦ ਯੂਰਪ ਦੀਆਂ ਕੰਪਨੀਆਂ ਨੂੰ ਟੇਕਓਵਰ ਕਰਨਾ ਅਤੇ ਜਨਤਕ ਟੈਂਡਰ ਵਿੱਚ ਹਿੱਸਾ ਲੈਣਾ ਚੀਨੀ ਕੰਪਨੀਆਂ ਲਈ ਮੁਸ਼ਕਲ ਹੋਵੇਗਾ। ਯੂਰਪੀਅਨ ਯੂਨੀਅਨ ਦੀ ਕਾਰਜਕਾਰੀ ਚੇਅਰਮੈਨ ਉਰਸੁਲਾ ਵਾਨ ਡੇਰ ਲੇਯਾਨ ਨੇ ਕਿਹਾ ਕਿ ਯੂਰਪੀਅਨ ਯੂਨੀਅਨ ਦਾ ਬਾਜ਼ਾਰ ਵਿਸ਼ਵ ਵਿੱਚ ਸਭ ਤੋਂ ਵੱਧ ਖੁੱਲ੍ਹਾ ਬਾਜ਼ਾਰ ਹੈ ਪਰ ਖੁੱਲ੍ਹਾਪਣ ਅਤੇ ਪਾਰਦਰਸ਼ਿਤਾ ਨਾਲ-ਨਾਲ ਚੱਲਦੇ ਹਨ ਤੇ ਯੂਰਪੀਅਨ ਯੂਨੀਅਨ ਵੱਲੋਂ ਪ੍ਰਸਤਾਵਿਤ ਨਵੇਂ ਨਿਯਮ ਸਾਰਿਆਂ ਨੂੰ ਬਰਾਬਰ ਮੌਕੇ ਦੇਣ ਲਈ ਹਨ। ਪਿੱਛੇ ਜਿਹੇ ਵਿੱਤੀ ਤੌਰ ਉਤੇ ਕਮਜ਼ੋਰ ਯੂਰਪ ਦੀਆਂ ਕੰਪਨੀਆਂ ਨੂੰ ਐਕਵਾਇਰ ਦੇ ਕੰਮ ਵਿੱਚ ਤੇਜ਼ੀ ਆਈ ਹੈ ਅਤੇ ਇਸ ਨੂੰ ਦੇਖਦੇ ਹੋਏ ਯੂਰਪੀਅਨ ਯੂਨੀਅਨ ਨੇ ਨਵੇਂ ਕਾਨੂੰਨ ਪਾਸ ਕਰਨ ਦਾ ਫੈਸਲਾ ਲਿਆ ਹੈ।ਨਵੇਂ ਨਿਯਮਾਂ ਮੁਤਾਬਕ 50 ਕਰੋੜ ਯੂਰੋ ਜਾਂ ਇਸ ਤੋਂ ਵੱਧ ਰਕਮ ਦੀ ਟਰਨ ਓਵਰ ਵਾਲੀਆਂ ਵਿਦੇਸ਼ੀ ਕੰਪਨੀਆਂ ਦੀ ਖ਼ਰੀਦ ਵਿੱਚ ਵਿੱਤੀ ਬੇਨਿਯਮੀਆਂ ਅਤੇ ਜੇਕਰ ਕੋਈ ਵਿਦੇਸ਼ੀ ਕੰਪਨੀ 25 ਕਰੋੜ ਯੂਰੋ ਜਾਂ ਇਸ ਤੋਂ ਵੱਧ ਦੀ ਖਰੀਦ ਦੇ ਠੇਕੇ ਹਾਸਲ ਕਰਦੀ ਹੈ ਤਾਂ ਉਸ ਦੇ ਖ਼ਿਲਾਫ਼ ਵੀ ਜਾਂਚ ਸ਼ੁਰੂ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ