Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

‘ਸ਼ਮਸ਼ੇਰਾ’ ਪਿੱਛੋਂ ਆਦਿੱਤਯ ਦੀ ਅਗਲੀ ਫਿਲਮ ਵਿੱਚ ਵੀ ਰਣਬੀਰ

December 11, 2018 09:08 AM

ਰਣਬੀਰ ਕਪੂਰ ਨੇ ਕਰਣ ਮਲਹੋਤਰਾ ਦੇ ਨਿਰਦੇਸ਼ਨ ਵਿੱਚ ਬਣ ਰਹੀ ਫਿਲਮ ‘ਸ਼ਮਸ਼ੇਰਾ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫਿਲਮ ਨੂੰ ਆਦਿੱਤਯ ਚੋਪੜਾ ਪ੍ਰੋਡਿਊਸ ਕਰ ਰਹੇ ਹਨ। ਸੁਣਨ ਵਿੱਚ ਆਇਆ ਹੈ ਕਿ ਰਣਬੀਰ ਨੂੰ ਆਦਿੱਤਯ ਨੇ ਇੱਕ ਹੋਰ ਫਿਲਮ ਆਫਰ ਕੀਤੀ ਹੈ। ਜਾਣਕਾਰ ਸੂਤਰਾਂ ਅਨੁਸਾਰ ਰਣਬੀਰ ਨੂੰ ‘ਸੰਜੂ' ਦੇ ਬਾਅਦ ਤੋਂ ਕਈ ਫਿਲਮਾਂ ਦੇ ਆਫਰ ਆਏ ਹਨ। ਇਸ ਫਿਲਮ ਨਾਲ ਆਦਿੱਤਯ ਡਾਇਰੈਕਸ਼ਨ ਵਿੱਚ ਵਾਪਸੀ ਕਰਨ ਵਾਲੇ ਹਨ। ਫਿਲਹਾਲ ਉਹ ਇਸ ਦੀ ਕਾਸਟਿੰਗ ਫਾਈਨਲ ਕਰਨ ਵਿੱਚ ਲੱਗੇ ਹੋਏ ਹਨ। ਆਦਿੱਤਯ ਇਸ ਰੋਮਾਂਟਿਕ ਫਿਲਮ ਦੇ ਲਈ ਰਣਬੀਰ ਨੂੰ ਸਾਈਨ ਕਰਨਾ ਚਾਹੁੰਦੇ ਹਨ। ਰਣਬੀਰ ਨੇ ਹਾਲੇ ਤੱਕ ਇਸ ਫਿਲਮ ਦੀ ਹਾਮੀ ਨਹੀਂ ਭਰੀ। ਇਸ ਦੀ ਇੱਕ ਵਜਾ ਇਹ ਵੀ ਹੈ ਕਿ ਉਨ੍ਹਾਂ ਦਾ ਸ਼ਡਿਊਲ ਇਸ ਫਿਲਮ ਲਈ ਪੈਕਡ ਹੈ। ਜੇ ਰਣਬੀਰ ਇਸ ਫਿਲਮ ਦੀ ਹਾਮੀ ਭਰਦੇ ਹਨ ਤਾਂ ਇਸ ਵਿੱਚ ਉਨ੍ਹਾਂ ਦੇ ਆਪੋਜ਼ਿਟ ਕਿਸੇ ਨਵੀਂ ਅਭਿਨੇਤਰੀ ਨੂੰ ਕਾਸਟ ਕੀਤਾ ਜਾਏਗਾ।
ਰਣਬੀਰ ‘ਸ਼ਮਸ਼ੇਰਾ’ ਦੇ ਨਾਲ ‘ਬ੍ਰਹਮਾਸਤਰ’ ਦੀ ਸ਼ੂਟਿੰਗ ਕਰ ਰਹੇ ਹਨ। ਅਗਲੇ ਸਾਲ ਦੇ ਸ਼ੁਰੂ ਵਿੱਚ ਉਹ ਲਵ ਰੰਜਨ ਦੀ ਬੇਨਾਮ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। ਫਿਲਮ ‘ਸ਼ਮਸ਼ੇਰਾ’ ਦੇ ਸੈੱਟ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਡਾਇਰੈਕਟਰ ਕਰਣ ਮਲਹੋਤਰਾ ਵੀ ਨਜ਼ਰ ਆ ਰਹੇ ਹਨ। ਸੈਟ ਅੱਸੀ ਦੇ ਦਹਾਕੇ 'ਤੇ ਆਧਾਰਤ ਹੈ। ਫਿਲਮ ਵਿੱਚ ਰਣਬੀਰ ਉਸ ਦੌਰ ਦੇ ਡਕੈਤ ਦਾ ਕਿਰਦਾਰ ਨਿਭਾਉਣਗੇ ਨਹੀਂ, ਸੰਜੇ ਇਸ ਵਿੱਚ ਖਤਰਨਾਕ ਵਿਲੇਨ ਬਣੇ ਹਨ। ਬਤੌਰ ਲੀਡ ਅਭਿਨੇਤਰੀ ਫਿਲਮ ਵਿੱਚ ਵਾਣੀ ਕਪੂਰ ਦਿਖਾਈ ਦੇਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ