Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਛਤਰਸਾਲ ਸਟੇਡੀਅਮ ਵਿੱਚ ਪਹਿਲਵਾਨਾਂ ਦੀ ਝੜਪ ਵਿੱਚ ਇੱਕ ਮੌਤ

May 06, 2021 11:22 PM
ਸੁਸ਼ੀਲ ਕੁਮਾਰ

ਨਵੀਂ ਦਿੱਲੀ, 6 ਮਈ (ਪੋਸਟ ਬਿਊਰੋ)- ਕੱਲ੍ਹ ਰਾਤ ਉਤਰੀ ਦਿੱਲੀ ਦੇ ਮਾਡਲ ਟਾਊਨ ਖੇਤਰ ਵਿੱਚ ਬਣੇ ਛਤਰਸਾਲ ਸਟੇਡੀਅਮ ਵਿੱਚ ਪਹਿਲਵਾਨਾਂ ਵਿਚਾਲੇ ਝੜਪ ਵਿੱਚ ਇੱਕ ਪਹਿਲਵਾਨ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋ ਗਏ। ਪੁਲਸ ਵੱਲੋਂ ਦਰਜ ਕੇਸ ਵਿੱਚ ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦਾ ਨਾਂਅ ਵੀ ਹੈ।
ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਰਾਤ ਛਤਰਸਾਲ ਸਟੇਡੀਅਮ ਵਿੱਚ ਪਹਿਲਵਾਨਾਂ ਵਿਚਾਲੇ ਝੜਪ ਵਿੱਚ ਕੁਝ ਪਹਿਲਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਇਨ੍ਹਾਂ ਵਿੱਚੋਂ ਇੱਕ ਪਹਿਲਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਦਾ ਨਾਂਅ ਸਾਗਰ ਦੱਸਿਆ ਗਿਆ ਹੈ। ਉਹ ਹਰਿਆਣਾ ਦੇ ਸੋਨੀਪਤ ਦਾ ਵਸਨੀਕ ਸੀ। ਦਿੱਲੀ ਪੁਲਸ ਨੇ ਇਸ ਬਾਰੇ ਕਤਲ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਸਟੇਡੀਅਮ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਮੱਦਦ ਅਤੇ ਲੋਕਾਂ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਕਿਹਾ, ‘ਝਗੜੇ ਵਿੱਚ ਸ਼ਾਮਲ ਲੋਕ ਸਾਡੇ ਪਹਿਲਵਾਨ ਨਹੀਂ ਸਨ। ਅਸੀਂ ਪੁਲਸ ਅਧਿਕਾਰੀਆਂ ਨੂੰ ਦੱਸਿਆ ਹੈ ਕਿ ਕੁਝ ਅਣਪਛਾਤੇ ਲੋਕ ਸਾਡੇ ਸਟੇਡੀਅਮ ਦੇ ਅਹਾਤੇ ਵਿੱਚ ਆਏ ਅਤੇ ਝਗੜਾ ਕੀਤਾ। ਸਾਡੇ ਸਟੇਡੀਅਮ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।' ਸੁਸ਼ੀਲ ਨੇ ਲੰਡਨ ਓਲੰਪਿਕ 2012 ਵਿੱਚ ਚਾਂਦੀ ਦਾ ਤਗਮਾ ਤੇ ਚਾਰ ਸਾਲ ਪਹਿਲਾਂ ਪੇਈਚਿੰਗ ਓਲੰਪਿਕ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼