Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਿਹਤ ਢਾਂਚੇ ਲਈ ਰਿਜ਼ਰਵ ਬੈਂਕ ਵੱਲੋਂ 50 ਹਜ਼ਾਰ ਕਰੋੜ ਜਾਰੀ

May 06, 2021 11:24 PM

ਮੁੰਬਈ, 6 ਮਈ (ਪੋਸਟ ਬਿਊਰੋ)- ਭਾਰਤੀ ਰਿਜ਼ਰਵ ਬੈਂਕ ਨੇ ਕੁਝ ਪ੍ਰਾਈਵੇਟ ਤੇ ਛੋਟੇ ਕਰਜ਼ਦਾਰਾਂ ਨੂੰ ਉਨ੍ਹਾਂ ਦਾ ਕਰਜ਼ਾ ਮੋੜਨ ਲਈ ਕੁਝ ਹੋਰ ਸਮਾਂ ਦੇਣ ਅਤੇ ਵੈਕਸੀਨ ਨਿਰਮਾਤਾਵਾਂ, ਹਸਪਤਾਲਾਂ ਤੇ ਕੋਵਿਡ-19 ਦੇ ਸਿਹਤ ਢਾਂਚੇ ਨੂੰ ਪਹਿਲ ਦੇ ਆਧਾਰ ਉਤੇ ਕਰਜ਼ਾ ਦੇਣ ਲਈ 50,000 ਕਰੋੜ ਰੁਪਏ ਦੇ ਵਿਸ਼ੇਸ਼ ਪ੍ਰਬੰਧ ਦਾ ਐਲਾਨ ਕੀਤਾ ਹੈ। ਇਹ ਉਪਰਾਲੇ ਕੋਰੋਨਾ ਵਾਇਰਸ ਦੇ ਕਾਰਨ ਪ੍ਰਭਾਵਤ ਹੋ ਰਹੇ ਅਰਥਚਾਰੇ ਨੂੰ ਬਲ ਦੇਣ ਲਈ ਕੀਤੇ ਗਏ ਹਨ।
ਆਰ ਬੀ ਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਅਤੇ ਛੋਟੀਆਂਅਤੇ ਦਰਮਿਆਨੀਆਂ ਸਨਅਤਾਂ ਨੇ ਸਾਲ 2020 ਵਿੱਚ ਆਪਣੇ ਕਰਜ਼ਿਆਂ ਦਾ ਪੁਨਰਗਠਨ ਨਹੀਂ ਕਰਵਾਇਆ ਤੇ ਉਨ੍ਹਾਂ ਦੇ ਕਰਜ਼ਿਆਂ ਦੇ ਖਾਤੇ ਮਾਰਚ 2021 ਤੱਕ ਆਮ ਵਾਂਗ ਚੱਲਦੇ ਰਹੇ ਹੋਣ, ਮਤਲਬ ਉਸ ਉੱਤੇ ਵਿਆਹ ਅਤੇ ਕਿਸ਼ਤ ਦੀ ਅਦਾਇਗੀ ਹੁੰਦੀ ਰਹੀ ਹੋਵੇ, ਉਨ੍ਹਾਂ ਨੂੰ ਦੋ ਸਾਲਾਂ ਤੱਕ ਲਈ ਕਰਜ਼ੇ ਦੇ ਪੁਨਰਗਠਨ ਦਾ ਲਾਭ ਮਿਲੇਗਾ। ਕਰਜ਼ੇ ਦੇ ਪੁਨਰਗਠਨ ਦੀ ਇਹ ਸਹੂਲਤ 25 ਕਰੋੜ ਰੁਪਏ ਤੱਕ ਦੇ ਕਰਜ਼ੇ ਵਾਲੇ ਕਰਜ਼ਦਾਰਾਂ ਲਈ ਹੋਵੇਗੀ। ਭਾਰਤੀ ਬੈਂਕਾਂ ਦੀ ਐਸੋਸੀਏਸ਼ਨ ਅਨੁਸਾਰ ਕਰਜ਼ੇ ਦੇ ਇਸ ਪੁਨਰਗਠਨ ਦਾ ਲਾਭ ਨੱਬੇ ਫੀਸਦੀ ਕਰਜ਼ਦਾਰਾਂ ਨੂੰ ਮਿਲੇਗਾ। ਪਿਛਲੇ ਸਾਲ ਆਰ ਬੀ ਆਈ ਨੇ ਬੈਂਕ ਕਰਜ਼ਾ ਮੋੜਨ ਦਾ ਸਮਾਂ ਦੋ ਸਾਲ ਅੱਗੇ ਪਾ ਕੇ ਛੋਟੇ ਕਰਜ਼ਦਾਰਾਂ ਦੇ ਕਰਜ਼ੇ ਦਾ ਪੁਨਰਗਠਨ ਦੀ ਮਨਜ਼ੂਰੀ ਦਿੱਤੀ ਸੀ। ਇਸ ਵਾਰ ਬੈਂਕਾਂ ਨੂੰ ਕਰਜ਼ਾ ਮੋੜਨ ਦਾ ਸਮਾਂ ਵਧਾ ਕੇ ਜਾਂ ਵਿਆਜ ਦਰ ਘਟਾ ਕੇ ਕਰਜ਼ਿਆਂ ਦਾ ਪੁਨਰਗਠਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਰ ਬੀ ਆਈ ਵੱਲੋਂ ਸਰਕਾਰੀ ਸਕਿਓਰਿਟੀਜ਼ ਖਰੀਦ ਪ੍ਰੋਗਰਾਮ (ਜੀ-ਸੈਪ) ਤਹਿਤ 20 ਮਈ ਤੱਕ 35000 ਕਰੋੜ ਰੁਪਏ ਦੇ ਬਾਂਡ ਖਰੀਦੇ ਜਾਣਗੇ। ਆਰ ਬੀ ਆਈ ਨੇ ਛੋਟੇ ਵਿੱਤੀ ਬੈਂਕਾਂ (ਐਸ ਐਫ ਬੀਜ਼) ਲਈ 10,000 ਕਰੋੜ ਰੁਪਏ ਦੇ ਵਿਸ਼ੇਸ਼ ਤਿੰਨ ਸਾਲਾਂ ਦੇ ਲੰਬੇ ਸਮੇਂ ਦੇ ਰੈਪੋ ਅਪਰੇਸ਼ਨ ਦਾ ਐਲਾਨ ਵੀ ਕੀਤਾ ਹੈ, ਜਿਸ ਤਹਿਤ ਬੈਂਕਾਂ ਨੂੰ 10,000 ਕਰੋੜ ਰੁਪਏ ਤੱਕ ਕਰਜ਼ਾ ਘੱਟ ਵਿਆਜ ਦਰਾਂ ਉੱਤੇ ਦਿੱਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ