Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਅਤੇ ਹਰਿਆਣਾ ਵਿੱਚ ਆਕਸਜੀਨ ਦੀ ਕਮੀ ਬਾਰੇ ਹਾਈ ਕੋਰਟ ਵਿੱਚ ਜਵਾਬ ਪੇਸ਼

May 06, 2021 11:41 PM

ਚੰਡੀਗੜ੍ਹ, 6 ਮਈ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਕਾਰਨ ਬਣੇ ਗੰਭੀਰ ਹਾਲਾਤ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਆਕਸੀਜਨ ਦਾ ਸੰਕਟ ਵਧਦਾ ਜਾ ਰਿਹਾ ਹੈ। ਹਰਿਆਣਾ ਦੀ ਇੱਕ ਜੇਲ੍ਹ ਵਿੱਚ ਕੈਦੀ ਨੂੰ ਕੋਰੋਨਾ ਹੋਣ ਉੱਤੇ ਪੰਜਾਬ ਤੇ ਹਰਿਆਣਾ ਹਾਈ ਕੋਰਟਨੇ ਕੇਸ ਦਾ ਘੇਰਾ ਵਧਾ ਕੇ ਕੇਸ ਦੀ ਤਾਜ਼ਾ ਸੁਣਵਾਈ ਕੀਤੀ ਤਾਂ ਇਸ ਮੌਕੇ ਅਦਾਲਤ ਵੱਲੋਂ ਨਿਯੁਕਤ ਐਮਿਕਸ ਕਿਊਰੀ (ਨਿਆਂ ਮਿੱਤਰ) ਰੁਪਿੰਦਰ ਖੋਸਲਾ ਨੇ ਦੱਸਿਆ ਕਿ ਹਰਿਆਣਾ ਵਿੱਚ ਹਾਲਾਤ ਖ਼ਰਾਬ ਹਨ, ਕਿਉਂਕਿ ਪਾਣੀਪਤ ਪਲਾਂਟ ਤੋਂ ਹਰਿਆਣਾ ਲਈ ਆਕਸੀਜਨ ਕੋਟਾ ਘਟਾ ਕੇ 20 ਮੀਟਰਿਕਕ ਟਨ ਕਰ ਦਿੱਤਾ ਗਿਆ ਹੈ ਅਤੇ ਇਹ ਪਲਾਂਟ 100 ਫ਼ੀਸਦੀ ਕੰਮ ਵੀ ਨਹੀਂ ਕਰ ਰਿਹਾ।
ਰੁਪਿੰਦਰ ਖੋਸਲਾ ਨੇ ਦੱਸਿਆ ਕਿਰੁੜਕੇਲਾ ਪਲਾਂਟ ਤੋਂ 70 ਐਮ ਟੀ ਆਕਸੀਜਨ ਹਰਿਆਣਾ ਪੁੱਜਣ ਨੂੰ ਚਾਰ ਦਿਨ ਲੱਗਦੇ ਹਨ। ਬੀਤੀ ਚਾਰ ਮਈ ਦੁਪਹਿਰੇ ਤਿੰਨ ਵਜੇ ਤੱਕ ਸੀ ਕੇ ਬਿਰਲਾ ਹਸਪਤਾਲ ਗੁਰੂਗਰਾਮ ਕੋਲ ਆਕਸੀਜਨ ਨਹੀਂ ਸੀ, ਜਦ ਕਿ ਉਥੇ 17 ਗੰਭੀਰ ਬਿਮਾਰ ਮਰੀਜ਼ ਆਕਸੀਜਨ ਉੱਤੇ ਨਿਰਭਰ ਸਨ।ਉਨ੍ਹਾਂ ਕਿਹਾ ਕਿ ਹੋਰ ਹਸਪਤਾਲਾਂ ਵਿੱਚ ਵੀ ਇਸ ਤਰ੍ਹਾਂ ਦੇ ਹਾਲਤ ਹੋ ਸਕਦੇ ਹਨ ਅਤੇ ਜੇ ਸਮੇਂ ਸਿਰ ਆਕਸੀਜਨ ਸਪਲਾਈ ਨਾ ਪੂਰੀ ਹੋਈ ਤਾਂ ਹਾਲਤ ਹੋਰ ਵੀ ਖ਼ਰਾਬ ਹੋ ਸਕਦੇ ਹਨ ਅਤੇ ਕਈ ਜਾਨਾਂ ਜਾ ਸਕਦੀਆਂ ਹਨ।
ਦੂਸਰੇ ਪਾਸੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਦੱਸਿਆ ਕਿ ਇਸ ਰਾਜ ਵਿੱਚ ਆਕਸੀਜਨ ਦੀ ਖਰੀਦ ਵਿੱਚ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਨੂੰ ਰੁੜਕੇਲਾ ਪਲਾਂਟ ਤੋਂ ਕੋਟਾ ਮਿਲਦਾ ਹੈ, ਜਿੱਥੋਂ ਆਕਸੀਜਨ ਪੰਜਾਬਪੁੱਜਣ ਦੀ ਮੁਸ਼ਕਲ ਪੇਸ਼ ਆ ਰਹੀ ਹੈ। ਗੱਡੀਆਂ ਪੰਜਾਬ ਵਿੱਚ ਆਕਸੀਜਨ ਪਹੁੰਚਾਉਣਨੂੰ ਕਈ ਦਿਨ ਲਾ ਰਹੀਆਂ ਹਨ। ਇਸ ਲਈ ਰਾਜ ਦੇ ਨੇੜੇ ਲੱਗੇ ਪਲਾਂਟਾਂ ਤੋਂ ਆਕਸੀਜਨ ਦਿਵਾਉਣ ਦੀ ਮੰਗ ਕੀਤੀ ਗਈ।
ਐਮਿਕਸ ਕਿਊਰੀ ਰੁਪਿੰਦਰ ਖੋਸਲਾ ਨੇ ਦੱਸਿਆ ਕਿ ਰਾਜਾਂ ਵਿੱਚ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬੈਡ ਸੀਮਤ ਹੋਣ ਕਰਕੇ ਕੁਝ ਮਰੀਜ਼ਾਂ ਨੂੰ ਘਰੇ ਇਲਾਜ ਕਰਾਉਣਾ ਪੈ ਰਿਹਾ ਹੈ, ਪਰ ਅਖ਼ੀਰਮਰੀਜ਼ਾਂ ਨੂੰ ਆਕਸੀਜਨ ਦੀ ਲੋੜ ਹੈ ਤੇ ਉਨ੍ਹਾਂ ਨੂੰ ਖੁੱਲ੍ਹੇ ਬਾਜ਼ਾਰ ਵਿੱਚੋਂ ਖਰੀਦਣੀ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਆਕਸੀਜਨ ਵੀ ਆਸਾਨੀ ਨਾਲ ਨਹੀਂ ਮਿਲ ਰਹੀ। ਚੰਡੀਗ਼ੜ੍ਹ ਦੇ ਸੀਨੀਅਰ ਸਟੈਂਡਿੰਗ ਕੌਂਸਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਜੇ ਘਰਾਂ ਵਿੱਚ ਮਰੀਜ਼ਾਂ ਨੂੰ ਆਕਸੀਜਨ ਦੀ ਕੋਈ ਪ੍ਰੇਸ਼ਾਨੀ ਆਵੇ ਤਾਂ ਇਲਾਕਾ ਐਸ ਡੀ ਐਮ ਦੀ ਡਿਊਟੀ ਲਾ ਕੇ ਜ਼ੋਨ ਬਣਾ ਕੇ ਫ਼ੋਨ ਨੰਬਰ ਦਿੱਤੇ ਜਾਣਗੇ।
ਹਾਈ ਕੋਰਟ ਨੇ ਕਿਹਾ ਕਿ ਜੇ ਕਿਸੇ ਤਰ੍ਹਾਂ ਦੀ ਜਮ੍ਹਾਂਖੋਰੀ ਪਤਾ ਲੱਗੇ ਤਾਂ ਐਸ ਡੀ ਐਮ ਕਾਰਵਾਈ ਲਈ ਸੁਤੰਤਰ ਹੈ ਤੇ ਉਹ ਪੁਲਸ ਦੀ ਮਦਦ ਲੈ ਸਕਦਾ ਹੈ। ਪੰਜਾਬ ਤੇ ਹਰਿਆਣਾ ਵਿੱਚ ਨੋਡਲ ਕਮੇਟੀਆਂ ਪਹਿਲਾਂ ਤੋਂ ਬਣੀਆਂ ਹੋਈਆਂ ਹਨ। ਦੋਵਾਂ ਰਾਜਾਂ ਨੇ ਯਕੀਨ ਦਿਵਾਇਆ ਕਿ ਘਰਾਂ ਵਿੱਚ ਮਰੀਜ਼ਾਂ ਨੂੰ ਆਕਸੀਜਨ ਪਹੁੰਚਾਉਣ ਵਿੱਚ ਚੰਡੀਗੜ੍ਹ ਵਾਂਗ ਹਰ ਜ਼ਿਲ੍ਹੇ ਵਿੱਚਯੋਗ ਪ੍ਰਬੰਧ ਕੀਤੇ ਜਾਣਗੇ। ਦੋਵਾਂ ਰਾਜਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਉੱਤੇ ਬਣਾਈ ਨੋਡਲ ਕਮੇਟੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸੈਕਟਰੀ ਸ਼ਾਮਲ ਕੀਤੇ ਜਾਣਗੇ। ਹਾਈ ਕੋਰਟ ਨੇ ਕਿਹਾ ਕਿ ਉਹ ਵਿਚਾਰ ਕਰਨਗੇ ਕਿ ਕੀ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸੈਕਟਰੀ ਦੇ ਦਸਖ਼ਤ ਵਾਲੀ ਨੋਡਲ ਕਮੇਟੀ ਦੀ ਸਟੇਟਸ ਰਿਪੋਰਟ ਮੰਗੀ ਜਾਵੇ ਜਾਂ ਨਾ। ਕੋਰਟ ਨੇ ਕਿਹਾ ਕਿ ਜੇ ਘਰਾਂ ਵਿੱਚ ਲੋੜਵੰਦ ਮਰੀਜ਼ਾਂ ਲਈ ਆਕਸੀਜਨ ਸਪਲਾਈ ਹੋਵੇ ਤਾਂ ਹਸਪਤਾਲਾਂ ਤੇ ਪ੍ਰਸ਼ਾਸਨ ਦਾ ਬੋਝ ਘਟੇਗਾ। ਐਮਿਕਸ ਕਿਊਰੀ ਨੇ ਦੱਸਿਆ ਕਿ ਮੋਹਾਲੀ, ਬਰਨਾਲਾ ਤੇ ਪੰਜਾਬ ਦੇ ਹੋਰ ਮੈਡੀਕਲ ਇੰਸਟੀਚਿਊਟਸਦੇ ਕਈ ਵੈਂਟੀਲੇਟਰ ਵਰਤੋਂ ਵਿੱਚ ਨਹੀਂ ਹਨ, ਜਿਨ੍ਹਾਂ ਨੂੰ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ। ਪੰਜਾਬ ਦੇ ਵਕੀਲ ਨੇ ਦੱਸਿਆ ਕਿ ਇਸ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਉਹ ਕੇਸ ਵਿੱਚ ਕੀਤੀ ਕਾਰਵਾਈ ਤੋਂ ਜਾਣੂ ਕਰਵਾਉਣਗੇ। ਪੰਜਾਬ, ਹਰਿਆਣਾ ਤੇ ਚੰਡੀਗ਼ੜ੍ਹ ਵੱਲੋਂ ਹੋਰ ਆਕਸੀਜਨ ਸਿਲੰਡਰਾਂ ਦੀ ਮੰਗ ਬਾਰੇ ਕੇਂਦਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਉੱਤੇ ਛੇਤੀ ਵਿਚਾਰ ਕੀਤਾ ਜਾਵੇਗਾ। ਹਾਈ ਕੋਰਟ ਨੇ ਕਿਹਾ ਕਿ ਆਕਸੀਜਨ ਦੀ ਕਮੀ ਕਰਕੇ ਮੌਤਾਂ ਨਾ ਹੋਣ, ਇਸ ਲਈ ਛੇਤੀ ਯੋਗ ਕਦਮ ਚੁੱਕਣ ਦੀ ਲੋੜ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ