Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਈ ਆਈ ਨਾਲ ਲੈਸ ਮੈਟਰਨਿਟੀ ਲੀਵ ਦੇ ਰਾਹ ਵਿੱਚ ਆਉਣ ਵਾਲੇ ਅੜਿੱਕੇ ਖਤਮ ਕਰਨ ਲਈ ਵਿਰੋਧੀ ਧਿਰਾਂ ਨੇ ਲਿਬਰਲਾਂ ਉੱਤੇ ਪਾਇਆ ਦਬਾਅ

May 07, 2021 01:42 AM

ਓਟਵਾ, 6 ਮਈ (ਪੋਸਟ ਬਿਊਰੋ) : ਨਵੀਂਆਂ ਮਾਂਵਾਂ ਨੂੰ ਇੰਪਲੌਇਮੈਂਟ ਇੰਸ਼ੋਰੈਂਸ ਨਾਲ ਪੂਰੀ ਤਰ੍ਹਾਂ ਲੈਸ ਮੈਟਰਨਿਟੀ ਲੀਵ ਲੈਣ ਦੇ ਰਾਹ ਵਿੱਚ ਅੜਿੱਕਾ ਬਣਨ ਵਾਲੀਆਂ ਚੋਰ ਮੋਰੀਆਂ ਬੰਦ ਕਰਨ ਲਈ ਫੈਡਰਲ ਸਰਕਾਰ ਉੱਤੇ ਚੁਫੇਰਿਓਂ ਦਬਾਅ ਪੈ ਰਿਹਾ ਹੈ।
ਵਿਰੋਧੀ ਧਿਰ ਕੰਜ਼ਰਵੇਟਿਵਾਂ ਵੱਲੋਂ ਲਿਬਰਲਾਂ ਨੂੰ ਇਹ ਆਖਿਆ ਜਾ ਰਿਹਾ ਹੈ ਕਿ ਉਹ ਉਸ ਸੂਰਤ ਵਿੱਚ ਵੀ ਗਰਭਵਤੀ ਮਾਂਵਾਂ ਨੂੰ ਫੁੱਲ ਇੰਪਲੌਇਮੈਂਟ ਇੰਸ਼ੋਰੈਂਸ ਪੇਰੈਂਟਲ ਲੀਵ ਲੈਣ ਲਈ ਯੋਗ ਕਰਾਰ ਦੇਣ ਜੇ ਉਹ ਇਸ ਸਮੇਂ ਫੈਡਰਲ ਅਨਇੰਪਲੌਇਮੈਂਟ ਏਡ ਲੈ ਰਹੀਆਂ ਹੋਣ। ਇਸ ਤਰ੍ਹਾਂ ਦੀ ਹੀ ਮੰਗ ਫੈਡਰਲ ਐਨਡੀਪੀ ਵੱਲੋਂ ਇੰਪਲੌਇਮੈਂਟ ਮੰਤਰੀ ਕਾਰਲਾ ਕੁਆਲਤਰੋ ਤੋਂ ਕੀਤੀ ਗਈ ਹੈ। ਇਸ ਵਿੱਚ ਆਖਿਆ ਗਿਆ ਹੈ ਕਿ ਇਸ ਸਮੇਂ ਬੇਰੋਜ਼ਗਾਰ ਮਾਂਵਾਂ ਦੇ ਇੰਪਲੌਇਮੈਂਟ ਇੰਸ਼ੋਰੈਂਸ ਲਈ ਯੋਗ ਹੋਣ ਦੇ ਮਾਪਦੰਡ ਬਹੁਤੇ ਕਾਰਗਰ ਨਹੀਂ ਹਨ।
ਇਸ ਸਮੇਂ ਵਰਕਰਜ਼ ਨੂੰ ਇੰਪਲੌਇਮੈਂਟ ਇੰਸ਼ੋਰੈਂਸ ਬੈਨੇਫਿਟਸ ਲਈ ਯੋਗ ਹੋਣ ਵਾਸਤੇ ਕੰਮ ਉੱਤੇ ਘੱਟ ਤੋਂ ਘੱਟ ਕੁੱਝ ਘੰਟੇ ਬਿਤਾਉਣ ਦੀ ਲੋੜ ਪੈਂਦੀ ਹੈ। ਜਦੋਂ ਕੋਈ ਨਵੀਂ ਮਾਂ, ਜਿਹੜੀ ਇੰਪਲੌਇਮੈਂਟ ਇੰਸ਼ੋਰੈਂਸ ਬੈਨੇਫਿਟਸ ਲੈ ਰਹੀ ਹੋਵੇ, ਬੱਚੇ ਨੂੰ ਜਨਮ ਦਿੰਦੀ ਹੈ ਤਾਂ ਉਨ੍ਹਾਂ ਨੂੰ ਨਵਾਂ ਇੰਪਲੌਇਮੈਂਟ ਇੰਸ਼ੋਰੈਂਸ ਕਲੇਮ ਫਾਈਲ ਕਰਨਾ ਪੈਂਦਾ ਹੈ। ਇਸ ਤੋਂ ਭਾਵ ਹੈ ਕਿ ਮਹਾਂਮਾਰੀ ਕਾਰਨ ਭਾਵੇਂ ਉਹ ਕੰਮ ਕਰਨ ਤੋਂ ਅਸਮਰੱਥ ਹੋਣ ਪਰ ਮੌਕੇ ਦੇ ਹਿਸਾਬ ਨਾਲ ਲੋੜ ਪੂਰੀ ਕਰਨੀ ਪੈਂਦੀ ਹੈ।
ਵਿਰੋਧੀ ਧਿਰਾਂ ਦੇ ਕ੍ਰਿਟਿਕਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਨਵੇਂ ਮਾਪਿਆਂ ਨੂੰ ਆਮਦਨ ਤੋਂ ਬਿਨਾਂ ਹੀ ਘਰ ਵਿੱਚ ਰਹਿਣ ਲਈ ਮਜਬੂਰ ਕੀਤਾ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਦੇ ਤਿਆਰ ਤੇ ਸਮਰੱਥ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕੰਮ ਦੀ ਤਲਾਸ਼ ਲਈ ਮਜਬੂਰ ਕੀਤਾ ਜਾ ਸਕਦਾ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ