Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਟੋਰਾਂਟੋ ਵੱਲੋਂ ਇਨ ਪਰਸਨ ਲਰਨਿੰਗ ਲਈ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਦਿੱਤੇ ਗਏ ਹੁਕਮ

May 07, 2021 08:33 AM

ਟੋਰਾਂਟੋ, 6 ਮਈ (ਪੋਸਟ ਬਿਊਰੋ) : ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਟੋਰਾਂਟੋ ਵੱਲੋਂ ਸੈਕਸ਼ਨ 22 ਤਹਿਤ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਇਨ ਪਰਸਨ ਲਰਨਿੰਗ ਲਈ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ ਬੰਦ ਰੱਖਣਾ ਯਕੀਨੀ ਬਣਾਏ ਜਾਣ ਦੀ ਹਦਾਇਤ ਦਿੱਤੀ ਗਈ ਹੈ।
ਵੀਰਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਇਹ ਹੁਕਮ 10 ਮਈ ਨੂੰ ਪ੍ਰਭਾਵੀ ਹੋਣਗੇ। ਨਿਊਜ਼ ਰਲੀਜ਼ ਅਨੁਸਾਰ ਇਹ ਹੁਕਮ ਪ੍ਰੋਵਿੰਸ਼ੀਅਲ ਲਾਕਡਾਊਨ ਰੈਗੂਲੇਸ਼ਨਜ਼ ਵਿੱਚ ਵਾਧਾ ਕਰਨਗੇ। ਇਸ ਤੋਂ ਪਹਿਲਾਂ ਐਜੂਕੇਸ਼ਨ ਐਕਟ ਤਹਿਤ ਸਕੂਲਾਂ ਵਿੱਚ ਇਨ ਕਲਾਸ ਲਰਨਿੰਗ ਬੰਦ ਕੀਤੀ ਗਈ ਸੀ। ਇਹ ਹੁਕਮ ਸਾਰੀਆਂ ਵਿੱਦਿਅਕ ਸੰਸਥਾਵਾਂ, ਜਿਨ੍ਹਾਂ ਵਿੱਚ ਇੰਡੀਪੈਂਡੈਂਟ ਸਕੂਲ ਵੀ ਸ਼ਾਮਲ ਹਨ, ਉੱਤੇ ਲਾਗੂ ਹੋਣਗੇ।
ਪ੍ਰੋਵਿੰਸ਼ੀਅਲ ਹੁਕਮਾਂ ਵਾਂਗ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਇਨ ਪਰਸਨ ਲਰਨਿੰਗ ਤੇ ਚਾਈਲਡ ਕੇਅਰ ਲਈ ਵਿਸ਼ੇਸ਼ ਛੂਟ ਹੋਵੇਗੀ।ਇੱਕ ਵੱਖਰੇ ਦਸਤਾਵੇਜ਼ ਵਿੱਚ ਸਿਟੀ ਨੇ ਇਹ ਸਪਸ਼ਟ ਕੀਤਾ ਕਿ ਪ੍ਰੋਵਿੰਸ ਵੱਲੋਂ ਸਕੂਲ ਬੰਦ ਕਰਨ ਦੇ ਹੁਕਮ ਇਨ ਪਰਸਨ ਹਦਾਇਤਾਂ ਉੱਤੇ ਲਾਗੂ ਹੁੰਦੇ ਹਨ ਤੇ ਇਹ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਟੀਚਿੰਗ ਜਾਂ ਹੋਰ ਹਦਾਇਤਾਂ ਲਈ ਸਕੂਲ ਦੇ ਪੈ੍ਰਮਿਸਿਜ਼ ਵਿੱਚ ਦਾਖਲ ਹੋਣ ਉੱਤੇ ਰੋਕ ਨਹੀਂ ਲਾਉਂਦੇ।
ਇਨ੍ਹਾਂ ਹੁਕਮਾਂ ਦੀ ਅਦੂਲੀ ਕਰਨ ਵਾਲਿਆਂ ਨੂੰ 750 ਡਾਲਰ ਦੇ ਨਾਲ ਨਾਲ ਕੋਰਟ ਫੀਸ ਵੀ ਦੇਣੀ ਪੈ ਸਕਦੀ ਹੈ ਤੇ ਉਸ ਨੂੰ ਪ੍ਰੋਵਿੰਸ਼ੀਅਲ ਅਫੈਂਸਿਜ਼ ਐਕਟ ਤਹਿਤ ਚਾਰਜ ਵੀ ਕੀਤਾ ਜਾ ਸਕਦਾ ਹੈ। ਦੋਸਖੀ ਪਾਏ ਜਾਣ ਉੱਤੇ ਕਿਸੇ ਵੀ ਵਿਅਕਤੀ ਨੂੰ 5000 ਡਾਲਰ ਜੁਰਮਾਨਾ ਤੇ ਕਾਰਪੋਰੇਸ਼ਨਜ਼ ਨੂੰ ਦੋਸ਼ੀ ਪਾਏ ਜਾਣ ਉੱਤੇ 25,000 ਡਾਲਰ ਜੁਰਮਾਨਾ (ਰੋਜ਼ਾਨਾ) ਤੱਕ ਹੋ ਸਕਦਾ ਹੈ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ