Welcome to Canadian Punjabi Post
Follow us on

19

March 2024
 
ਪੰਜਾਬ

ਪੰਜਾਬ ਵਿੱਚ ਆਕਸੀਜਨ ਸਪੋਰਟ ਵਾਲੇ ਮਰੀਜ਼ਾਂ ਦੀ ਗਿਣਤੀ ਵਧਣ ਦੇ ਨਾਲ ਆਕਸੀਜਨ ਮੰਗ ਵਿੱਚ ਵਾਧਾ

May 07, 2021 08:34 AM

* ਮੁੱਖ ਮੰਤਰੀ ਨੇ ਕਾਂਗਰਸੀ ਐੱਮ ਪੀਜ਼ ਨੂੰ ਮਦਦ ਲਈ ਆਖਿਆ

ਚੰਡੀਗੜ੍ਹ, 6 ਮਈ, (ਪੋਸਟ ਬਿਊਰੋ)- ਪੰਜਾਬ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਨਾਲ ਆਕਸੀਜਨ ਦੀ ਮੰਗ ਵੀ ਵਧੀ ਜਾਂਦੀ ਹੈ। ਪਿਛਲੇ ਚਾਰ ਦਿਨਾਂ ਤੋਂ 225 ਤੋਂ 230 ਟਨ ਤਕ ਰਹਿਣ ਵਾਲੀ ਮੰਗ ਅੱਜ ਵੀਰਵਾਰ ਨੂੰ 250 ਟਨ ਤੋਂ ਵੱਧ ਗਈ, ਕਿਉਂਕਿ ਆਕਸੀਜਨ ਸਪੋਰਟ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਪਤਾ ਲੱਗਾ ਹੈ ਕਿ ਪੰਜਾਬ ਵਿਚ ਰੋਜ਼ ਅਜਿਹੇ ਮਰੀਜ਼ਾਂ ਦੀ ਗਿਣਤੀ ਵਿਚ 500 ਤੋਂ ਵੱਧ ਦਾ ਵਾਧਾ ਹੋ ਰਿਹਾ ਹੈ ਤੇ ਪੰਜ ਮਈ ਤਕ ਰਾਜ ਵਿਚ 8457 ਮਰੀਜ਼ਾਂ ਨੂੰ ਆਕਸੀਜਨ ਅਤੇ 240 ਨੂੰ ਵੈਂਟੀਲੇਟਰ ਦੀ ਲੋੜ ਸੀ, ਜਦਕਿ ਚਾਰ ਮਈ ਨੂੰ ਇਹ ਗਿਣਤੀ ਅਜੇ 8265 ਸੀ। ਕੇਂਦਰ ਸਰਕਾਰ ਨੇ ਬੋਕਾਰੋ ਪਲਾਂਟ ਤੋਂ ਪੰਜਾਬ ਦਾ ਕੋਟਾ ਵਧਾਇਆ ਹੈ, ਪਰ ਓਥੋਂ ਦੇ ਆਕਸੀਜਨ ਟੈਂਕਰ ਪੰਜਾਬ ਪੁੱਜਣ ਨੂੰ ਤਿੰਨ ਦਿਨ ਲੱਗਦੇ ਹਨ। ਪੰਜਾਬ ਨੂੰ ਕੇਂਦਰ ਸਰਕਾਰ ਤੋਂ 60, ਪਾਣੀਪਤ ਤੋਂ 20, ਰੁੜਕੀ ਤੋਂ 15, ਦੇਹਰਾਦੂਨ ਤੋਂ 10 ਅਤੇ ਬੋਕਾਰੋ ਪਲਾਂਟ ਤੋਂ 90 ਟਨ ਸਪਲਾਈ ਦਾ ਕੋਟਾ ਮਿਲਿਆ ਹੈ। ਰਾਜ ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ਸਾਰੇ ਪਲਾਂਟਾਂ ਤੋਂ ਪੰਜਾਬ ਨੂੰ ਮਸਾਂ 140 ਟਨ ਸਪਲਾਈ ਮਿਲਦੀ ਹੈ ਅਤੇ ਇਸ ਦਾ ਮੁੱਖ ਕਾਰਨ ਬੋਕਾਰੋ ਤੋਂ ਮਿਲਦੀ ਸਪਲਾਈ ਵਿਚ ਦੇਰੀ ਹੈ। ਥੋੜ੍ਹੀ ਰਾਹਤ ਦੀ ਗੱਲ ਇਹ ਹੈ ਕਿ ਆਕਸੀਜਨ ਦੀ ਉਤਪਾਦਨ ਸਮਰੱਥਾ ਦਾ ਪੰਜਾਬ ਵਿਚ ਵਾਧਾ ਹੋਇਆ ਅਤੇ 80 ਟਨ ਹੋਣ ਲੱਗ ਪਈ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਰਾਜ ਦੇ ਕਾਂਗਰਸੀ ਪਾਰਲੀਮੈਂਟ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਆਕਸੀਜਨ, ਟੈਂਕਰਾਂ, ਵੈਕਸੀਨ ਅਤੇ ਜ਼ਰੂਰੀ ਦਵਾਈਆਂ ਦੀ ਲੋੜੀਂਦੀ ਸਪਲਾਈ ਲਈ ਕੇਂਦਰ ਉਤੇ ਦਬਾਅ ਬਣਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਦੀ ਦੂਸਰੀ ਖਤਰਨਾਕ ਲਹਿਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਰਾਜ ਸਰਕਾਰ ਦੀ ਮਦਦ ਹੋ ਸਕੇ। ਪਾਰਲੀਮੈਂਟ ਮੈਂਬਰਾਂ ਨੂੰ ਰਾਜ ਦੇ ਆਕਸੀਜਨ ਕੋਟੇ ਨੂੰ ਵਧਾਉਣ ਅਤੇ ਰੋਜ਼ ਪੂਰਾ 195 ਮੀਟਰਿਕ ਟਨ ਅਲਾਟ ਕੋਟਾ ਚੁੱਕਣ ਲਈ ਪਹਿਲ ਦੇ ਆਧਾਰ ਉੱਤੇ ਵਾਧੂ ਟੈਂਕਰ ਭੇਜਣ ਲਈ ਭਾਰਤ ਸਰਕਾਰ ਨੂੰ ਪ੍ਰੇਰਿਤ ਕਰਨ ਦੇ ਦੌਰਾਨਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਖਿਲਾਫ ਜੰਗ ਵਿੱਚ ਜ਼ਰੂਰੀ ਲੋੜੀਂਦੀ ਸਪਲਾਈ ਕਰਨ ਦੇ ਲਈ ਪੰਜਾਬ ਨਾਲ ਕੇਂਦਰ ਵੱਲੋਂ ਮਤਰੇਈ ਮਾਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਇਸ਼ਾਰਾ ਕੀਤਾ ਕਿ ਭਾਜਪਾ ਸਰਕਾਰ ਵਾਲੇਰਾਜ ਹਰਿਆਣਾ ਨੂੰ ਪੰਜਾਬ ਤੋਂ ਵੱਧ ਆਕਸੀਜਨ ਕੋਟਾ ਤੇ ਟੈਂਕਰ ਮਿਲਦੇ ਹਨ।ਇਸਬਾਰੇ ਗੰਭੀਰਤਾ ਵੇਖ ਕੇਪਾਰਲੀਮੈਂਟ ਦੇ ਦੋਵੇਂ ਸਦਨਾਂ ਦੇਪੰਜਾਬ ਦੇ ਕਾਂਗਰਸੀਮੈਂਬਰਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੇ ਪਾਰਲੀਮੈਂਟ ਮੈਂਬਰ ਹਲਕਾ ਵਿਕਾਸ ਫੰਡ (ਐਮ ਪੀ ਲੈਡ ਫੰਡ) ਦੀ ਵਰਤੋਂ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਉਤਪਾਦਨ ਪਲਾਂਟ ਲਾਉਣ ਲਈ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਇਲਾਜ ਲਈ ਗੁਆਂਢੀ ਰਾਜਾਂ ਤੋਂ ਮਰੀਜ਼ਾਂ ਦੇ ਇਲਾਜ ਲਈ ਆਉਣ ਨਾਲਵੱਧ ਭਾਰ ਵਾਲੀ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਦੀ ਮਦਦ ਹੋ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਆਕਸੀਜਨ, ਟੈਂਕਰਾਂ, ਵੈਕਸੀਨ ਅਤੇ ਦਵਾਈਆਂ ਦੀ ਘਾਟ ਤੋਂ ਬਿਨਾਂਪੰਜਾਬ ਵੈਂਟੀਲੇਟਰਾਂਵੱਲੋਂ ਵੀ ਤੰਗ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਮਿਲੇ 809 ਵੈਂਟੀਲੇਟਰਾਂ ਵਿੱਚੋਂ 108 ਨੂੰ ਲਾਉਣ ਲਈਅਜੇ ਸੰਬੰਧਤ ਕੰਪਨੀ ਬੀ ਈ ਐਲ ਦਾ ਇੰਜਨੀਅਰ ਨਹੀਂ ਹੈ। ਕੈਪਟਨ ਅਮਰਿੰਦਰ ਨੇ ਪਾਰਲੀਮੈਂਟ ਮੈਂਬਰਾਂ ਨੂੰ ਦੱਸਿਆ ਕਿਵਾਰ-ਵਾਰ ਬੇਨਤੀਆਂ ਅਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਉਨ੍ਹਾਂ ਵਲੋਂਆਕਸੀਜਨ ਕੋਟੇ ਵਿੱਚ 50 ਮੀਟਰਿਕ ਟਨ ਵਾਧੇ ਲਈ ਨਿੱਜੀ ਤੌਰ ਉੱਤੇ ਪੱਤਰ ਲਿਖਣ ਪਿੱਛੋਂ ਵੀ ਪੰਜਾਬ ਆਕਸੀਜਨ ਦੀ ਘਾਟ ਵੱਲੋਂ ਤੰਗ ਹੈ। ਉਨ੍ਹਾਂ ਦੱਸਿਆ ਕਿ ਰਾਜਦੀਮੌਜੂਦਾ ਲੋੜ ਪੂਰੀ ਕਰਨ ਲਈ 195 ਮੀਟਰਿਕ ਟਨ ਦਾ ਕੋਟਾ ਨਾਕਾਫੀ ਹੈ ਅਤੇ ਟੈਂਕਰਾਂ ਦੀ ਘਾਟ ਕਾਰਨ ਇਸ ਕੋਟੇ ਦੀ ਆਕਸੀਜਨ ਦੀ ਵੀ ਪੂਰੀ ਤਰ੍ਹਾਂ ਲਿਫਟਿੰਗ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿਪੰਜਾਬਦਾ ਨੇੜਲੇ ਸਰੋਤਾਂ (ਦੇਹਰਾਦੂਨ, ਪਾਣੀਪਤ, ਰੁੜਕੀ) ਵੱਲ 120 ਮੀਟਰਿਕ ਟਨ ਬੈਕਲਾਗ ਹੋਣ ਕਾਰਨ ਸਥਿਤੀ ਬਹੁਤ ਗੰਭੀਰ ਹੈ ਅਤੇ ਇਸ ਨਾਲ ਛੇਤੀ ਨਿਪਟਣਾ ਪੈਣਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ