Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

19 ਮਈ ਤੋਂ ਹਾਲਟਨ ਵਿੱਚ 16+ ਦਾ ਹਰ ਸ਼ਖਸ ਹੋਵੇਗਾ ਵੈਕਸੀਨੇਸ਼ਨ ਲਈ ਯੋਗ

May 07, 2021 06:16 PM

ਹਾਲਟਨ, 7 ਮਈ (ਪੋਸਟ ਬਿਊਰੋ) : ਹਾਲਟਨ ਰੀਜਨ ਦੇ ਯੰਗ ਰੈਜ਼ੀਡੈਂਟਸ ਨੂੰ ਵੀ ਹੁਣ ਸੰਭਾਵੀ ਤੌਰ ਉੱਤੇ 19 ਮਈ ਤੋਂ ਕੋਵਿਡ-19 ਵੈਕਸੀਨ ਦੇ ਸ਼ੌਟ ਹਾਸਲ ਹੋ ਜਾਣਗੇ।
ਵੀਰਵਾਰ ਨੂੰ ਪਬਲਿਕ ਹੈਲਥ ਯੂਨਿਟ ਨੇ ਆਖਿਆ ਕਿ ਹਾਲਟਨ ਰੀਜਨ ਵਿੱਚ ਹੁਣ ਕਿਸੇ ਵੀ ਪੋਸਟਲ ਕੋਡ ਨਾਲ ਸਬੰਧਤ 16 ਸਾਲ ਤੇ ਇਸ ਤੋਂ ਵੱਧ ਉਮਰ ਦੇ ਯੰਗ ਰੈਜ਼ੀਡੈਂਟਸ ਨੂੰ ਵੀ ਵੈਕਸੀਨ ਲਾਉਣ ਦਾ ਕੰਮ ਬੁੱਧਵਾਰ 19 ਮਈ ਤੋਂ ਸੁ਼ਰੂ ਕਰ ਦਿੱਤਾ ਜਾਵੇਗਾ। ਇਹ ਵੀ ਆਖਿਆ ਗਿਆ ਹੈ ਕਿ ਇਹ ਸੱਭ ਵੈਕਸੀਨ ਦੀ ਸਪਲਾਈ ਉੱਤੇ ਹੀ ਨਿਰਭਰ ਕਰੇਗਾ। ਹਾਲਟਨ ਰੀਜਨ ਵਿੱਚ 10 ਮਈ, ਦਿਨ ਸੋਮਵਾਰ ਤੋਂ 16 ਸਾਲ ਤੇ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਲਈ ਵੀ ਵੈਕਸੀਨ ਅਪੁਆਇੰਟਮੈਂਟਸ ਸ਼ੁਰੂ ਕੀਤੀਆਂ ਜਾਣਗੀਆਂ ਜਿਹੜੇ ਘਰ ਤੋਂ ਕੰਮ ਨਹੀਂ ਕਰ ਸਕਦੇ।
ਲੋਕਲ ਪਬਲਿਕ ਹੈਲਥ ਦੇ ਅੰਕੜਿਆਂ ਮੁਤਾਬਕ ਘਰ ਤੋਂ ਬਾਹਰ ਰਹਿ ਕੇ ਕੰਮ ਕਰਨ ਵਾਲਿਆਂ ਨੂੰ ਕੋਵਿਡ-19 ਹੋਣ ਦੀ ਸੰਭਾਵਨਾ ਜਿ਼ਆਦਾ ਹੈ ਤੇ ਇਸ ਦੇ ਨਾਲ ਹੀ ਵਧੇਰੇ ਉਮਰ ਦੇ ਲੋਕ ਵੀ ਇਸ ਗੰਭੀਰ ਵਾਇਰਸ ਦਾ ਸਹਿਜੇ ਸਿ਼ਕਾਰ ਹੋ ਸਕਦੇ ਹਨ ਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪੈ ਸਕਦਾ ਹੈ ਤੇ ਇੱਥੋਂ ਤੱਕ ਕਿ ਉਨ੍ਹਾਂ ਦੀ ਮੌਤ ਵੀ ਹੋ ਸਕਦੀ ਹੈ। ਰੀਜਨ ਵੱਲੋਂ 40 ਤੇ ਇਸ ਤੋਂ ਵੱਧ ਉਮਰ ਦੇ ਨਾਲ ਨਾਲ 50 ਤੇ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਦੀਆਂ ਅਪੁਆਇੰਟਮੈਂਟਸ ਵੀ ਲਈਆਂ ਜਾ ਰਹੀਆਂ ਹਨ ਜਿਹੜੇ ਘਰੇ ਰਹਿ ਕੇ ਕੰਮ ਨਹੀਂ ਕਰ ਸਕਦੇ।
ਆਉਣ ਵਾਲੇ ਹਫਤਿਆਂ ਵਿੱਚ ਵੈਕਸੀਨ ਦੀ ਉਪਲਬਧਤਾ ਨੂੰ ਵੇਖਦਿਆਂ ਹੋਇਆਂ ਰੀਜਨ ਵੱਲੋਂ 12 ਮਈ ਤੋਂ 40 + ਤੇ 14 ਮਈ ਤੋਂ 30 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨੇਟ ਕਰਨ ਦੀ ਯੋਜਨਾ ਵੀ ਹੈ। ਹਾਲਟਨ ਰੀਜਨ ਮੈਡੀਕਲ ਆਫੀਸਰ ਆਫ ਹੈਲਥ ਡਾ· ਹਮੀਦਾਹ ਮਘਾਨੀ ਨੇ ਆਖਿਆ ਕਿ ਵਧੇਰੇ ਰੈਜ਼ੀਡੈਂਟਸ ਲਈ ਅਪੁਆਇੰਟਮੈਂਟਸ ਖੋਲ੍ਹਣ ਨਾਲ ਟਰਾਂਸਮਿਸ਼ਨ, ਗੰਭੀਰ ਬਿਮਾਰੀ ਤੇ ਮੌਤ ਦਾ ਖਤਰਾ ਘਟੇਗਾ ਤੇ ਅਸੀਂ ਕਮਿਊਨਿਟੀ ਦੀ ਪ੍ਰੋਟੈਕਸ਼ਨ ਵੱਲ ਵਧਾਂਗੇ।


   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ