Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਛੇਵੀਂ ਕਲਾਸ ਦੀ ਲੜਕੀ ਨੇ ਸਕੂਲ ਲਿਆਂਦੀ ਗੰਨ, ਤਿੰਨ ਨੂੰ ਕੀਤਾ ਜ਼ਖ਼ਮੀ

May 08, 2021 01:31 AM

ਬੌਇਸ, ਇਦਾਹੋ, 7 ਮਈ (ਪੋਸਟ ਬਿਊਰੋ) ; ਛੇਵੀਂ ਕਲਾਸ ਦੀ ਇੱਕ ਬੱਚੀ ਆਪਣੇ ਬੈਕਪੈਕ ਵਿੱਚ ਗੰਨ ਲੈ ਕੇ ਇਦਾਹੋ ਮਿਡਲ ਸਕੂਲ ਪਹੁੰਚੀ, ਉਸ ਨੇ ਗੋਲੀ ਮਾਰ ਕੇ ਆਪਣੇ ਨਾਲ ਦੇ ਦੋ ਵਿਦਿਆਰਥੀਆਂ ਤੇ ਕਸਟੋਡੀਅਨ ਨੂੰ ਜ਼ਖ਼ਮੀ ਕਰ ਦਿੱਤਾ। ਫਿਰ ਟੀਚਰ ਵੱਲੋਂ ਉਸ ਤੋਂ ਗੰਨ ਖੋਹ ਲਈ ਗਈ।
ਅਧਿਕਾਰੀਆਂ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਦੱਸਿਆ ਕਿ ਤਿੰਨ੍ਹਾਂ ਨੂੰ ਗੋਲੀਆਂ ਹੱਥਾਂ ਪੈਰਾਂ ਵਿੱਚ ਹੀ ਲੱਗੀਆਂ ਹਨ ਤੇ ਤਿੰਨਾਂ ਦੇ ਬਚਣ ਦੀ ਉਮੀਦ ਹੈ। ਜੈਫਰਸਨ ਕਾਊਂਟੀ ਦੇ ਸ਼ੈਰਿਫ ਸਟੀਵ ਐਂਡਰਸਨ ਦਾ ਕਹਿਣਾ ਹੈ ਕਿ ਲੜਕੀ ਨੇ ਆਪਣੇ ਬੈਕਪੈਕ ਵਿੱਚ’ੱ ਗੰਨ ਕੱਢੀ ਤੇ ਰਿਗਬੀ ਸਿਟੀ ਵਿੱਚ ਸਥਿਤ ਰਿਗਬੀ ਮਿਡਲ ਸਕੂਲ ਦੇ ਅੰਦਰ ਤੇ ਬਾਹਰ ਕਈ ਗੋਲੀਆਂ ਚਲਾ ਦਿੱਤੀਆਂ।ਇਹ ਥਾਂ ਯੈਲੋਸਟੋਨ ਨੈਸ਼ਨਲ ਪਾਰਕ ਦੇ ਦੱਖਣ ਪੱਛਮ ਵਿੱਚ 145 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ।
ਇੱਕ ਟੀਚਰ ਨੇ ਉਸ ਲੜਕੀ ਨੂੰ ਉਦੋਂ ਤੱਕ ਫੜ੍ਹ ਕੇ ਰੱਖਿਆ ਜਦੋਂ ਤੱਕ ਪੁਲਿਸ ਉੱਥੇ ਨਹੀਂ ਪਹੁੰਚ ਗਈ ਤੇ ਉਨ੍ਹਾਂ ਲੜਕੀ ਨੂੰ ਆਪਣੀ ਹਿਰਾਸਤ ਵਿੱਚ ਨਹੀੱ ਲੈ ਲਿਆ। ਅਧਿਕਾਰੀਆਂ ਨੇ ਆਖਿਆ ਕਿ ਅਜੇ ਤੱਕ ਇਸ ਤਰ੍ਹਾਂ ਦੀ ਹਰਕਤ ਪਿਛਲੇ ਮਕਸਦ ਦਾ ਪਤਾ ਨਹੀੱ ਲੱਗ ਸਕਿਆ ਹੈ ਤੇ ਉਨ੍ਹਾਂ ਇਹ ਵੀ ਆਖਿਆ ਕਿ ਹਮਲੇ ਦੇ ਕਾਰਨ ਦਾ ਪਤਾ ਲਾਉਣ ਦੇ ਨਾਲ ਨਾਲ ਜਾਂਚਕਾਰ ਇਹ ਵੀ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਨ ਕਿ ਲੜਕੀ ਨੂੰ ਇਹ ਗੰਨ ਕਿੱਥੋਂ ਮਿਲੀ।
ਐੱਡਰਸਨ ਨੇ ਆਖਿਆ ਕਿ ਲੜਕੀ ਨੇੜਲੀ ਸਿਟੀ ਇਦਾਹੋ ਫਾਲਜ਼਼ ਤੋਂ ਹੈ। ਉਨ੍ਹਾਂ ਵੱਲੋਂ ਲੜਕੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ। ਈਸਟਰਨ ਇਦਾਹੋ ਰੀਜਨਲ ਮੈਡੀਕਲ ਸੈਂਟਰ ਦੇ ਟਰੌਮਾ ਮੈਡੀਕਲ ਡਾਇਰੈਕਟਰ ਡਾ· ਮਾਈਕਲ ਲੈਮਨ ਨੇ ਆਖਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਗੋਲੀ ਲਗੀ ਹੈ ਉਨ੍ਹਾਂ ਨੂੰ ਅਜੇ ਹਸਪਤਾਲ ਹੀ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਵਿਦਿਆਰਥੀ ਨੂੰ ਆਪਰੇਸ਼ਨ ਦੀ ਲੋੜ ਪੈ ਸਕਦੀ ਹੈ।  

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ