Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਵੈਕਸੀਨਜ਼ ਦੀ ਪੇਟੈਂਟ ਪ੍ਰੋਟੈਕਸ਼ਨਜ਼ ਤਿਆਗਣ ਲਈ ਡਬਲਿਊ ਟੀ ਓ ਵੱਲੋਂ ਕਰਵਾਈ ਜਾਣ ਵਾਲੀ ਗੱਲਬਾਤ ਵਿੱਚ ਹਿੱਸਾ ਲਵੇਗਾ ਕੈਨੇਡਾ

May 08, 2021 01:35 AM

ਵੈਨਕੂਵਰ, 7 ਮਈ (ਪੋਸਟ ਬਿਊਰੋ) : ਕੈਨੇਡਾ ਦੇ ਇੰਟਰਨੈਸ਼ਨਲ ਟਰੇਡ ਮੰਤਰੀ ਦਾ ਕਹਿਣਾ ਹੈ ਕਿ ਵੈਕਸੀਨ ਟਰੇਡ ਸੀਕ੍ਰੇਟਸ ਦੀ ਹਿਫਾਜ਼ਤ ਕਰਨ ਲਈ ਗਲੋਬਲ ਨਿਯਮਾਂ ਨੂੰ ਤਿਆਗਣ ਲਈ ਕੀਤੀ ਜਾਣ ਵਾਲੀ ਗੱਲਬਾਤ ਵਿੱਚ ਫੈਡਰਲ ਸਰਕਾਰ ਹਿੱਸਾ ਲਵੇਗੀ।
ਟਰੂਡੋ ਸਰਕਾਰ ਉੱਤੇ ਇਹ ਦਬਾਅ ਪੈ ਰਿਹਾ ਹੈ ਕਿ ਉਹ ਅਮਰੀਕਾ ਦੀ ਤਰਜ਼ ਉੱਤੇ ਵਰਲਡ ਟਰੇਡ ਆਰਗੇਨਾਈਜ਼ੇਸ਼ਨ (ਡਬਲਿਊ ਟੀ ਓ) ਦੇ ਇਸ ਪ੍ਰਸਤਾਵ ਦੀ ਹਮਾਇਤ ਕਰੇ। ਮਸਲਾ ਇਹ ਹੈ ਕਿ ਵੇਵਰ ਨਾਲ ਵਿਕਾਸਸ਼ੀਲ ਦੇਸ਼ਾਂ ਲਈ ਮੁਹਾਰਤ, ਸਾਜ਼ੋ ਸਮਾਨ ਤੇ ਉਹ ਇਨਗ੍ਰੇਡੀਐਂਟ ਇੰਪੋਰਟ ਕਰਨੇ ਸੁਖਾਲੇ ਹੋ ਜਾਣਗੇ ਜਿਨ੍ਹਾਂ ਨਾਲ ਉਹ ਆਪਣੀ ਵੈਕਸੀਨ ਤਿਆਰ ਕਰ ਸਕਣਗੇ। ਇਸ ਦਾ ਨਿਚੋੜ ਇਹ ਹੈ ਕਿ ਅਜਿਹਾ ਕਰਨ ਨਾਲ ਵੈਕਸੀਨ ਦਾ ਗਲੋਬਲ ਉਤਪਾਦਨ ਵਧੇਗਾ ਤੇ ਸੱਭ ਦਾ ਭਲਾ ਹੋਵੇਗਾ।
ਦੂਜੇ ਪਾਸੇ ਫਾਰਮਾਸਿਊਟੀਕਲ ਇੰਡਸਟਰੀ ਦਾ ਕਹਿਣਾ ਹੈ ਕਿ ਵੇਵਰ ਨਾਲ ਮਨਚਾਹੇ ਨਤੀਜੇ ਨਹੀਂ ਮਿਲਣਗੇ ਤੇ ਇਸ ਨਾਲ ਇਨੋਵੇਟਿਵ ਦਵਾਈਆਂ ਦੇ ਵਿਕਾਸ ਦੀ ਪ੍ਰਕਿਰਿਆ ਵੀ ਕਮਜ਼ੋਰ ਹੋਵੇਗੀ। ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ ਖਿਲਾਫ ਸੰਘਰਸ਼ ਕਰਨਾ ਹੋਵੇਗਾ, ਉਨ੍ਹਾਂ ਤੋਂ ਉਨ੍ਹਾਂ ਦੀਆਂ ਪੇਟੈਂਟ ਪ੍ਰੋਟੈਕਸ਼ਨਜ਼ ਦਾ ਤਿਆਗ ਕਰਵਾਉਣਾ ਹੀ ਹੋਵੇਗਾ।
ਬੁੱਧਵਾਰ ਨੂੰ ਅਮਰੀਕਾ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਵੀ ਇਸ ਤਰ੍ਹਾਂ ਦੀ ਗੱਲਬਾਤ ਦੇ ਹੱਕ ਵਿੱਚ ਹੈ। ਇਸ ਨੇ ਜਿੱਥੇ ਪ੍ਰੋਗਰੈਸਿਵ ਐਂਟੀ ਪਾਵਰਟੀ ਗਰੁੱਪਜ਼ ਨੂੰ ਹੈਰਾਨ ਕੀਤਾ ਉੱਥੇ ਹੀ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ