Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਰੈਕਸਡੇਲ ਗੁਰਦੁਆਰਾ ਵਿਖੇ ਸੰਪਨ ਹੋਇਆ ਕਰਤਾਰਪੁਰ ਲਾਂਘਾ ਸ਼ੁਕਰਾਨਾ ਸਮਾਗਮ

December 11, 2018 09:14 AM

ਟੋਰਾਂਟੋ ਪੋਸਟ ਬਿਉਰੋ: ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਦੇ ਐਲਾਨ ਲਈ ਸ਼ੁਕਰਾਨਾ ਕਰਨ ਲਈ ਸਿੱਖ ਸਪਿਰਿਚੁਅਲ ਸੈਂਟਰ ਰੈਕਸਡੇਲ ਵਿਖੇ ਐਤਵਾਰ ਵਾਲੇ ਦਿਨ ਹੋਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ। ਅਖੰਡ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਿਆ, ਢਾਡੀ ਵਾਰਾਂ ਹੋਈਆਂ ਅਤੇ ਇਸਤੋਂ ਬਾਅਦ ਉਂਟੇਰੀਓ ਗੁਰਦੁਆਰਾਜ਼ ਕਮੇਟੀ ਦੇ ਬੁਲਾਰੇ ਅਮਰਜੀਤ ਸਿੰਘ ਮਾਨ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਸੰਗਤ ਵਿੱਚ ਪੁੱਜੇ ਟੋਰਾਂਟੋ ਵਿਖੇ ਪਾਕਿਸਤਾਨ ਦੇ ਕਾਨਸੁਲੇਟ ਜਨਰਲ ਇਮਰਾਨ ਸੱਦੀਕੀ ਅਤੇ ਪਾਕਿਸਤਾਨੀ ਭਾਈਚਾਰੇ ਦੇ ਹੋਰ ਮੈਂਬਰਾਂ ਦਾ ਸੁਆਗਤ ਕੀਤਾ। ਇਸ ਮੌਕੇ ਪਾਕਿਸਤਾਨੀ ਭਾਈਚਾਰੇ ਦੇ ਆਗੂ ਚੌਧਰੀ ਜਫ਼ਰ ਅਤੇ ਇਮਰਾਨ ਸੱਦੀਕੀ ਨੇ ਵੀ ਸੰਬੋਧਨ ਕੀਤਾ। ਸ੍ਰੀ ਸੱਦੀਕੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸੱਭਨਾਂ ਦੇ ਸਾਂਝੇ ਰਹਿਬਰ ਹਨ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਆਰਮੀ ਚੀਫ਼ ਜਾਵੇਦ ਬਾਜਵਾ ਲਈ ਸਨਮਾਨ ਚਿੰਨ ਵੀ ਭੇਟ ਕੀਤੇ ਗਏ ਜੋ ਸ੍ਰੀ ਸੱਦੀਕੀ ਨੇ ਹਾਸਲ ਕੀਤੇ।

ਚੌਧਰੀ ਜਫ਼ਰ ਨੇ ਇਸ ਮੌਕੇ ਆਖਿਆ ਕਿ ਉਹ 100 ਏਕੜ ਜ਼ਮੀਨ ਦੇ ਕੇ ਕਰਤਾਰਪੁਰ ਵਿਖੇ ਇੱਕ ਪੀਸ ਕੰਪਲੈਕਸ ਦੀ ਤਾਮੀਰ ਕਰਨਗੇ ਜਿਸ ਵਿੱਚ ਕੈਨੇਡੀਅਨ ਸਿੱਖਾਂ ਵੱਲੋਂ 100 ਕਮਰੇ ਬਣਾਉਣ ਲਈ ਸਹਿਯੋਗ ਦਿੱਤਾ ਜਾਵੇਗਾ। ਉਂਟਾਰੀਓ ਗੁਰਦੁਆਰਾਜ਼ ਕਮੇਟੀ ਦੇ ਪਰੈੱਸ ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ ਉਂਟਾਰੀਓ ਗੁਰਦੁਆਰਜ਼ ਕਮੇਟੀ ਵੀ ਇਸ ਵਿੱਚ ਹਿੱਸਾ ਪਾਵੇਗੀ। ਪਰੈੱਸ ਰੀਲੀਜ਼ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸਦੇ ਪ੍ਰਧਾਨ ਤਾਰਾ ਸਿੰਘ ਦਾ ਵੀ ਧੰਨਵਾਦ ਕੀਤਾ ਗਿਆ ਹੈ। ਭਗਤ ਸਿੰਘ ਬਰਾੜ ਨੇ ਸਟੇਜ ਦੀ ਜਿ਼ੰਮੇਵਾਰੀ ਬਖੂਬੀ ਨਿਭਾਈ। ਹੈਮਿਲਟਨ ਤੋਂ ਤਜਿੰਦਰ ਸਿੰਘ ਤੇ ਮੌਂਟਰੀਅਲ ਗੁਰੂ ਘਰ ਦੇ ਸੇਵਾਦਾਰਾਂ ਨੇ ਵੀ ਇਸ ਸਮਾਗਮ ਵਿਚ ਸਿ਼ਰਕਤ ਕੀਤੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ