Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਮਹਾਂਮਾਰੀ ਦੌਰਾਨ ਚੋਣਾਂ ਨੂੰ ਗੈਰਜਿ਼ੰਮੇਵਰਾਨਾ ਐਲਾਨਣ ਲਈ ਐਮਪੀਜ਼ ਵਿੱਚ ਬਣੀ ਸਹਿਮਤੀ !

May 26, 2021 07:42 AM

ਓਟਵਾ, 25 ਮਈ (ਪੋਸਟ ਬਿਊਰੋ) : ਬਲਾਕ ਕਿਊਬਿਕੁਆ ਵੱਲੋਂ ਮਹਾਂਮਾਰੀ ਦੌਰਾਨ ਚੋਣਾਂ ਨਾ ਕਰਵਾਏ ਜਾਣ ਸਬੰਧੀ ਲਿਆਂਦੇ ਗਏ ਮਤੇ ਨੂੰ ਲੱਗਭਗ ਸਾਰੀਆਂ ਪਾਰਟੀਆਂ ਵੱਲੋਂ ਹੀ ਸਮਰਥਨ ਦਿੱਤਾ ਗਿਆ ਤੇ ਇਸ ਗੱਲ ਉੱਤੇ ਵੀ ਸਹਿਮਤੀ ਬਣੀ ਕਿ ਸਰਕਾਰ ਦੀ ਇਹ ਜਿ਼ੰਮੇਵਾਰੀ ਬਣਦੀ ਹੈ ਕਿ ਅਜਿਹਾ ਹੋਣ ਤੋਂ ਰੋਕੇ।
ਇੰਡੀਪੈਂਡੈਂਟ ਐਮਪੀ ਡੈਰੇਕ ਸਲੋਨ ਤੋਂ ਇਲਾਵਾ ਸਾਰੇ ਐਮਪੀਜ਼ ਨੇ ਮਹਾਂਮਾਰੀ ਦੌਰਾਨ ਚੋਣਾਂ ਕਰਵਾਏ ਜਾਣ ਦੇ ਮਾਮਲੇ ਨੂੰ ਗੈਰਜਿ਼ੰਮੇਵਰਾਨਾ ਕਰਾਰ ਦਿੱਤਾ। ਇਸ ਤੋਂ ਪਹਿਲਾਂ ਦਿਨ ਵੇਲੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਸੀ ਕਿ ਉਨ੍ਹਾਂ ਦਾ ਧਿਆਨ ਮਹਾਂਮਾਰੀ ਦੌਰਾਨ ਕੈਨੇਡੀਅਨਾਂ ਦੀ ਮਦਦ ਉੱਤੇ ਹੀ ਕੇਂਦਰਿਤ ਹੈ ਤੇ ਇਸ ਮਹਾਂਮਾਰੀ ਦੇ ਮੁੱਕਣ ਤੱਕ ਚੋਣਾਂ ਕਰਵਾਉਣ ਦਾ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ।
ਉਨ੍ਹਾਂ ਆਖਿਆ ਕਿ ਮਹਾਂਮਾਰੀ ਮੁੱਕਣ ਤੋਂ ਪਹਿਲਾਂ ਕੋਈ ਵੀ ਚੋਣਾਂ ਨਹੀਂ ਕਰਵਾਉਣਾ ਚਾਹੁੰਦਾ। ਇਸ ਮਤੇ ਵਿੱਚ ਪਿਛਲੇ ਸਾਲ ਕੋਵਿਡ-19 ਕਾਰਨ ਮਚੀ ਤਬਾਹੀ ਦਾ ਵੀ ਜਿ਼ਕਰ ਕੀਤਾ ਗਿਆ ਜਿਸ ਦੌਰਾਨ 25000 ਤੋਂ ਵੱਧ ਕੈਨੇਡੀਅਨਾਂ ਦੀਆਂ ਜਾਂਨਾਂ ਚਲੀਆਂ ਗਈਆਂ। ਇਸ ਮੌਕੇ ਟਰੂਡੋ ਸਮੇਤ ਮੌਜੂਦ ਸਾਰੇ ਲਿਬਰਲਾਂ ਨੇ ਇਸ ਮਤੇ ਦੇ ਪੱਖ ਵਿੱਚ ਵੋਟ ਪਾਈ।
ਇਸ ਸੱਭ ਦੇ ਬਾਵਜੂਦ ਪਾਰਟੀਆਂ ਚੋਣਾਂ ਦੇ ਸਬੰਧ ਵਿੱਚ ਆਪੋ ਆਪਣੀਆਂ ਤਿਆਰੀਆਂ ਕਰਨ ਵਿੱਚ ਵੀ ਰੁੱਝੀਆਂ ਹੋਈਆਂ ਹਨ। ਹੁਣ ਤੱਕ ਲਿਬਰਲਾਂ ਵੱਲੋਂ 152 ਉਮੀਦਵਾਰ, ਕੰਜ਼ਰਵੇਟਿਵਾਂ ਵੱਲੋਂ 206 ਉਮੀਦਵਾਰ, ਐਨਡੀਪੀ ਵੱਲੋਂ 75 ਉਮੀਦਵਾਰ ਤੇ ਗ੍ਰੀਨਜ਼ ਵੱਲੋਂ 18 ਉਮੀਦਵਾਰਾਂ ਨੂੰ ਨਾਮਜਦ ਕੀਤਾ ਜਾ ਚੁੱਕਿਆ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ