Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਕੈਨੇਡਾ

ਂਜੂਨ ਵਿੱਚ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਦਾ ਸਿਲਸਿਲਾ ਸ਼ੁਰੂ ਕਰਨ ਦੀ ਤਿਆਰੀ ਵਿੱਚ ਫੈਡਰਲ ਸਰਕਾਰ

May 26, 2021 06:13 PM

ਓਟਵਾ, 26 ਮਈ (ਪੋਸਟ ਬਿਊਰੋ) : ਹੁਣ ਅੱਧੇ ਤੋਂ ਵੱਧ ਕੈਨੇਡੀਅਨਾਂ ਨੂੰ ਕੋਵਿਡ-19 ਦੀ ਘੱਟੋ ਘੱਟ ਇੱਕ ਵੈਕਸੀਨ ਲੱਗ ਚੁੱਕੀ ਹੈ ਤੇ ਉਨ੍ਹਾਂ ਸਾਰਿਆਂ ਲਈ ਵੀ ਬੁਕਿੰਗਜ਼ ਖੁੱਲ੍ਹ ਰਹੀਆਂ ਹਨ ਜਿਹੜੇ ਵੈਕਸੀਨੇਸ਼ਨ ਲਈ ਯੋਗ ਹਨ। ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿੱਚ ਜੂਨ ਤੋਂ ਦੂਜੀ ਡੋਜ਼ ਲਾਉਣ ਦਾ ਸਿਲਸਿਲਾ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਟੀਕਾਕਰਣ ਦੇ ਮਾਮਲੇ ਵਿੱਚ ਕੈਨੇਡਾ ਭਾਵੇਂ ਜੀ-20 ਮੁਲਕਾਂ ਵਿੱਚ ਤੀਜੇ ਸਥਾਨ ਉੱਤੇ ਹੈ ਪਰ ਪੂਰੀ ਤਰ੍ਹਾਂ ਵੈਕਸੀਨੇਟ ਕੀਤੇ ਜਾ ਚੁੱਕੇ ਆਪਣੇ ਨਾਗਰਿਕਾਂ ਦੇ ਮਾਮਲੇ ਵਿੱਚ ਦੇਸ਼ ਅਜੇ ਵੀ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਕਾਫੀ ਪਿੱਛੇ ਹੈ। ਸਰਕਾਰ ਵੱਲੋਂ ਟੀਕਾਕਰਣ ਦੇ ਮਾਮਲੇ ਵਿੱਚ ਨੈਸ਼ਨਲ ਐਡਵਾਈਜ਼ਰੀ ਕਮੇਟੀ ਦੀ ਸਲਾਹ ਲਈ ਜਾ ਰਹੀ ਹੈ ਤੇ ਕਮੇਟੀ ਵੱਲੋਂ ਦੋ ਡੋਜ਼ਾਂ ਵਿੱਚ 16 ਹਫਤਿਆਂ ਦਾ ਫਰਕ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਮੰਗਲਵਾਰ ਨੂੰ ਕੈਨੇਡਾ ਦੀਆਂ ਮਾਸ ਵੈਕਸੀਨੇਸ਼ਨ ਕੋਸਿ਼ਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਹਰ ਉਹ ਸ਼ਖ਼ਸ ਜਿਹੜਾ ਟੀਕਾਕਰਣ ਦੇ ਯੋਗ ਹੈ ਤੇ ਜਿਹੜਾ ਟੀਕਾਕਰਣ ਕਰਵਾਉਣਾ ਚਾਹੁੰਦਾ ਹੈ, ਸਤੰਬਰ ਦੇ ਅੰਤ ਤੱਕ ਉਸ ਦਾ ਟੀਕਾਕਰਣ ਹੋ ਜਾਵੇਗਾ।ਉਨ੍ਹਾਂ ਆਖਿਆ ਕਿ ਜੂਨ ਦੇ ਅੰਤ ਤੱਕ ਕੈਨੇਡਾ ਕੋਲ ਲੋੜੋਂ ਵੱਧ ਵੈਕਸੀਨ ਹੋ ਜਾਵੇਗੀ।
ਹਾਲਾਂਕਿ ਮੌਡਰਨਾ ਨੇ ਅਜੇ ਤੱਕ ਜਨਤਕ ਤੌਰ ਉੱਤੇ ਕੋਵਿਡ-19 ਵੈਕਸੀਨ ਡੋਜ਼ਾਂ ਦੀ ਭਵਿੱਖ ਵਿੱਚ ਕੈਨੇਡਾ ਨੂੰ ਕੀਤੀ ਜਾਣ ਵਾਲੀ ਡਲਿਵਰੀ ਦੀ ਪੁਸ਼ਟੀ ਨਹੀਂ ਕੀਤੀ ਪਰ ਪ੍ਰੋਕਿਓਰਮੈਂਟ ਮੰਤਰੀ ਅਨੀਤਾ ਆਨੰਦ ਨੇ ਆਖਿਆ ਕਿ ਮੰਗਲਵਾਰ ਸਵੇਰੇ ਉਨ੍ਹਾਂ ਵੱਲੋਂ ਕੰਪਨੀ ਨਾਲ ਗੱਲ ਕੀਤੀ ਗਈ ਤੇ ਮੌਡਰਨਾ ਨੇ ਇਹ ਯਕੀਨ ਦਿਵਾਇਆ ਹੈ ਕਿ ਉਹ ਜੂਨ ਮਹੀਨੇ ਵਿੱਚ ਕਈ ਮਿਲੀਅਨ ਡੋਜ਼ਾਂ ਡਲਿਵਰ ਕਰੇਗੀ।ਆਨੰਦ ਨੇ ਇਹ ਵੀ ਆਖਿਆ ਕਿ ਐਸਟ੍ਰਾਜ਼ੈਨੇਕਾ ਤੋਂ ਜੂਨ ਦੇ ਅੰਤ ਤੱਕ ਇੱਕ ਮਿਲੀਅਨ ਡੋਜ਼ ਮਿਲਣ ਦੀ ਆਸ ਹੈ ਜਦਕਿ ਜੌਹਨਸਨ ਐਂਡ ਜੌਹਨਸਨ ਬਾਰੇ ਫੈਡਰਲ ਸਰਕਾਰ ਵੱਲੋਂ ਅਜੇ ਫੈਸਲਾ ਰਾਖਵਾਂ ਰੱਖਿਆ ਗਿਆ ਹੈ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼