Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਬ੍ਰਿਟਿਸ਼ ਕੋਲੰਬੀਆ ਵਿੱਚ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਤੋਂ ਮਿਲੀਆਂ 215 ਬੱਚਿਆਂ ਦੀਆਂ ਅਸਥੀਆਂ

May 28, 2021 06:06 PM

ਕੈਮਲੂਪਸ, ਬ੍ਰਿਟਿਸ਼ ਕੋਲੰਬੀਆ, 28 ਮਈ (ਪੋਸਟ ਬਿਊਰੋ): ਕੈਮਾਲੂਪਸ, ਬ੍ਰਿਟਿਸ਼ ਕੋਲੰਬੀਆ ਦੇ ਇੱਕ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ ਉੱਤੇ 215 ਬੱਚਿਆਂ ਦੀਆਂ ਅਸਥੀਆਂ ਮਿਲੀਆਂ ਹਨ।
ਕੇਮਲਪਸ ਤੇ ਸੈਕਵੈਪਮੈਕ ਫਰਸਟ ਨੇਸ਼ਨ ਦੇ ਚੀਫ ਰੋਜੇਨ ਕੈਸੀਮੀਰ ਨੇ ਇੱਕ ਨਿਊਜ਼ ਰਲੀਜ਼ ਵਿੱਚ ਵੀਰਵਾਰ ਨੂੰ ਆਖਿਆ ਕਿ ਇਨ੍ਹਾਂ ਅਸਥੀਆਂ ਦਾ ਪਿਛਲੇ ਵੀਕੈਂਡ ਜ਼ਮੀਨ ਨੂੰ ਭੇਦਣ ਵਾਲੇ ਰਡਾਰ ਸਪੈਸ਼ਲਿਸਟ ਰਾਹੀਂ ਪਤਾ ਲਾਇਆ ਗਿਆ। ਕੈਸੀਮੀਰ ਨੇ ਆਖਿਆ ਕਿ ਇਸ ਤਰ੍ਹਾਂ ਦੇ ਨੁਕਸਾਨ ਬਾਰੇ ਕਦੇ ਸੋਚਿਆ ਵੀ ਨਹੀਂ ਜਾ ਸਕਦਾ। ਇਸ ਬਾਰੇ ਚਰਚਾ ਤਾਂ ਬਹੁਤ ਹੋਈ ਪਰ ਕੈਮਾਲੂਪਸ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਦੇ ਇਸ ਪੱਖ ਦੇ ਦਸਤਾਵੇਜ਼ ਕਦੇ ਤਿਆਰ ਨਹੀਂ ਕੀਤੇ ਗਏ।
ਕੈਸੀਮੀਰ ਨੇ ਆਖਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਨ੍ਹਾਂ ਮੌਤਾਂ ਦਾ ਕਈ ਰਿਕਾਰਡ ਨਹੀਂ ਰੱਖਿਆ ਗਿਆ ਹੋਵੇਗਾ। ਉਨ੍ਹਾਂ ਦੱਸਿਆ ਕਿ ਲੋਕਲ ਮਿਊਜ਼ੀਅਮ ਦਾ ਅਧਿਕਾਰੀ ਰੌਇਲ ਬ੍ਰਿਟਿਸ਼ ਕੋਲੰਬੀਆ ਮਿਊਜ਼ੀਅਮ ਨਾਲ ਰਲ ਕੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਿਹਾ ਹੈ ਕਿ ਜੇ ਕਿਤੇ ਇਨ੍ਹਾਂ ਮੌਤਾਂ ਦਾ ਕੋਈ ਰਿਕਾਰਡ ਮਿਲ ਸਕੇ। ਇਨ੍ਹਾਂ ਵਿੱਚੋਂ ਕਈ ਬੱਚਿਆਂ ਦੀ ਉਮਰ ਤਿੰਨ ਸਾਲ ਸੀ। ਇਹ ਸਕੂਲ ਕਦੇ ਕੈਨੇਡਾ ਦੇ ਰੈਜ਼ੀਡੈਂਸ਼ੀਅਲ ਸਕੂਲ ਸਿਸਟਮ ਵਿੱਚ ਸੱਭ ਤੋਂ ਵੱਡਾ ਸੀ।
ਕੈਸੀਮੀਰ ਨੇ ਇੱਕ ਰਲੀਜ਼ ਵਿੱਚ ਆਖਿਆ ਕਿ ਸਕੂਲ ਦੇ ਸਾਈਜ਼ ਦੇ ਹਿਸਾਬ ਨਾਲ 500 ਵਿਦਿਆਰਥੀ ਇੱਥੇ ਰਜਿਸਟਰਡ ਸਨ। ਉਨ੍ਹਾਂ ਆਖਿਆ ਕਿ ਅਸੀਂ ਸਮਝ ਸਕਦੇ ਹਾਂ ਕਿ ਇਸ ਨਾਲ ਬ੍ਰਿਟਿਸ਼ ਕੋਲੰਬੀਆ ਤੇ ਹੋਰਨਾਂ ਥਾਂਵਾਂ ਉੱਤੇ ਫਰਸਟ ਨੇਸ਼ਨਜ਼ ਕਮਿਊਨਿਟੀਜ਼ ਉੱਤੇ ਕੀ ਅਸਰ ਪਵੇਗਾ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ