Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਯੂ ਕੇ ਵਿੱਚ ਹੋਣ ਵਾਲੀ ਜੀ-7 ਸਿਖਰ ਵਾਰਤਾ ਵਿੱਚ ਨਿਜੀ ਤੌਰ ਉੱਤੇ ਹਿੱਸਾ ਲੈਣਗੇ ਟਰੂਡੋ?

May 29, 2021 01:48 AM

ਓਟਵਾ, 28 ਮਈ (ਪੋਸਟ ਬਿਊਰੋ) : ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਆਫਿਸ ਅਨੁਸਾਰ ਜੂਨ ਮਹੀਨੇ ਹੋਣ ਜਾ ਰਹੇ ਜੀ-7 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਿਜੀ ਤੌਰ ਉੱਤੇ ਹਿੱਸਾ ਲੈਣਗੇ।
ਸ਼ੁੱਕਰਵਾਰ ਸਵੇਰੇ ਦੋਵਾਂ ਪ੍ਰਧਾਨ ਮੰਤਰੀਆਂ ਦਰਮਿਆਨ ਫੋਨ ਉੱਤੇ ਹੋਈ ਦੁਵੱਲੀ ਗੱਲਬਾਤ ਤੋਂ ਬਾਅਦ ਡਾਊਨਿੰਗ ਸਟਰੀਟ ਦੇ ਬੁਲਾਰੇ ਨੇ ਆਖਿਆ ਕਿ ਦੋਵਾਂ ਆਗੂਆਂ ਨੇ ਸਿਖਰ ਵਾਰਤਾ ਦੇ ਏਜੰਡੇ ਉੱਤੇ ਗੱਲ ਕਰਨ ਦੇ ਨਾਲ ਨਾਲ ਅਗਲੇ ਦੋ ਹਫਤਿਆਂ ਵਿੱਚ ਕੌਰਨਵਾਲ ਵਿੱਚ ਮੁਲਾਕਾਤ ਕਰਨ ਦੀ ਤਾਂਘ ਪ੍ਰਗਟਾਈ। ਟਰੂਡੋ ਤੋਂ ਵਾਰੀ ਵਾਰੀ ਪੱਤਰਕਾਰਾਂ ਵੱਲੋਂ ਇਹ ਪੁੱਛਿਆ ਜਾ ਰਿਹਾ ਹੈ ਕਿ ਕੀ ਉਹ ਕੀ ਉਹ ਇਨ ਪਰਸਨ ਮੀਟਿੰਗ ਕਰਨਗੇ ਜਾਂ ਮੀਟਿੰਗ ਵਰਚੂਅਲ ਰੱਖਣਗੇ। ਇਹ ਵੀ ਆਖਿਆ ਜਾ ਰਿਹਾ ਹੈ ਕਿ ਇਸ ਸਬੰਧ ਵਿੱਚ ਅਜੇ ਕੋਈ ਫਾਈਨਲ ਫੈਸਲਾ ਨਹੀਂ ਲਿਆ ਗਿਆ ਹੈ।
ਫਰੈਂਚ ਵਿੱਚ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਜੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਵਫਦ ਨੂੰ ਇਸ ਮੀਟਿੰਗ ਵਿੱਚ ਨਿਜੀ ਤੌਰ ਉੱਤੇ ਹਿੱਸਾ ਲੈਣਾ ਵੀ ਪੈਂਦਾ ਹੈ ਤਾਂ ਹਰ ਤਰ੍ਹਾਂ ਦੇ ਟੈਸਟ ਤੇ ਸੈਲਫ ਆਈਸੋਲੇਸ਼ਨ ਸਬੰਧੀ ਲੋੜਾਂ ਦਾ ਧਿਆਨ ਰੱਖਿਆ ਜਾਵੇਗਾ।ਇੱਕ ਪ੍ਰੈੱਸ ਕਾਨਫਰੰਸ ਦੌਰਾਨ ਚੀਫ ਪਬਲਿਕ ਹੈਲਥ ਆਫੀਸਰ ਡਾ· ਥੈਰੇਸਾ ਟੈਮ ਨੇ ਆਖਿਆ ਕਿ ਇਸ ਕੌਮਾਂਤਰੀ ਟਰਿੱਪ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀੰ ਹੈ ਤੇ ਨਾ ਹੀ ਟਰੂਡੋ ਦੇ ਵਫਦ ਵੱਲੋਂ ਕੋਈ ਟਰੈਵਲ ਪਲੈਨਜ਼ ਤੇ ਵਰਤੀਆਂ ਜਾਣ ਵਾਲੀਆਂ ਅਹਿਤਿਆਤਾਂ ਦਾ ਹੀ ਜਿ਼ਕਰ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜੇ ਪੀ ਐਮ ਓ ਵੱਲੋਂ ਟਰਿੱਪ ਲਈ ਕੋਈ ਪਲੈਨ ਜਮ੍ਹਾਂ ਕਰਵਾਇਆ ਜਾਵੇਗਾ ਤਾਂ ਉਹ ਮੁਲਾਂਕਣ ਕਰਕੇ ਦੇ ਸਕਦੇ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼