Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ
 
ਕੈਨੇਡਾ

ਬਹਿਸ ਤੋਂ ਬਾਅਦ ਲੜਕੇ ਉੱਤੇ ਚਾਕੂ ਨਾਲ ਕੀਤੇ ਗਏ ਵਾਰ, ਲੜਕੀ ਨੂੰ ਮਾਰੀ ਗਈ ਗੋਲੀ

May 31, 2021 07:40 AM

ਮਾਂਟਰੀਅਲ, 30 ਮਈ (ਪੋਸਟ ਬਿਊਰੋ) : ਜੈਸੇਪੇਰੀ ਕੋਟਕਾਨੇਮੀ ਵੱਲੋਂ ਜੇਤੂ ਗੋਲ ਦਾਗੇ ਜਾਣ ਤੋਂ ਬਾਅਦ ਸ਼ਨਿੱਚਰਵਾਰ ਰਾਤ ਨੂੰ ਲੀਫਜ਼ ਉੱਤੇ ਜਿੱਤ ਦੇ ਂਜਸ਼ਨ ਮਨਾਉਣ ਲਈ ਹੈਬਜ਼ ਪ੍ਰਸ਼ੰਸਕ ਸੜਕਾਂ ਉੱਤੇ ਉਤਰ ਆਏ।ਪਰ ਇਨ੍ਹਾਂ ਖੁਸ਼ੀਆਂ ਨੇ ਉਸ ਸਮੇਂ ਹਿੰਸਕ ਰੂਪ ਧਾਰ ਲਿਆ ਜਦੋਂ ਦੋ ਧਿਰਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ 19 ਸਾਲਾ ਲੜਕੇ ਉੱਤੇ ਚਾਕੂ ਨਾਲ ਵਾਰ ਕਰ ਦਿੱਤੇ ਗਏ ਤੇ ਇੱਕ 18 ਸਾਲਾ ਲੜਕੀ ਦੇ ਪੈਰ ਉੱਤੇ ਗੋਲੀ ਮਾਰ ਦਿੱਤੀ ਗਈ। ਇਹ ਜਾਣਕਾਰੀ ਮਾਂਟਰੀਅਲ ਪੁਲਿਸ (ਐਸ ਪੀ ਵੀ ਐਮ) ਵੱਲੋਂ ਦਿੱਤੀ ਗਈ।
ਐਸ ਪੀ ਵੀ ਐਮ ਦੇ ਬੁਲਾਰੇ ਜੀਨ ਪਿਏਰੇ ਬ੍ਰਾਬੈਂਟ ਨੇ ਆਖਿਆ ਕਿ ਦੋਵਾਂ ਤੋਂ ਜਾਂਚਕਾਰਾਂ ਵੱਲੋਂ ਪੁੱਛਗਿੱਛ ਕੀਤੀ ਗਈ। ਬ੍ਰਾਬੈਂਟ ਨੇ ਆਖਿਆ ਕਿ ਦੋਵੇਂ ਜ਼ਖ਼ਮੀ ਹੁਣ ਖਤਰੇ ਤੋਂ ਬਾਹਰ ਹਨ ਤੇ ਹਸਪਤਾਲ ਵਿੱਚ ਜੇਰੇ ਇਲਾਜ ਹਨ।ਪੁਲਿਸ ਨੇ ਇਹ ਵੀ ਦੱਸਿਆ ਕਿ ਅਜੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਜਾਂਚ ਜਾਰੀ ਹੈ ਤੇ ਸਰਵੇਲੈਂਸ ਕੈਮਰਿਆਂ ਦੀ ਫੁਟੇਜ ਦਾ ਮੁਲਾਂਕਣ ਕਰਨ ਦੇ ਨਾਲ ਨਾਲ ਜਾਂਚਕਾਰ ਚਸ਼ਮਦੀਦਾਂ ਨਾਲ ਵੀ ਗੱਲਬਾਤ ਕਰ ਰਹੇ ਹਨ।
ਜਿ਼ਕਰਯੋਗ ਹੈ ਕਿ ਸ਼ੁੱਕਰਵਾਰ ਰਾਤ ਨੂੰ ਕਰਫਿਊ ਹਟਾ ਲਿਆ ਗਿਆ ਸੀ ਤੇ ਰਾਤ ਦੇ 9:30 ਵਜੇ ਤੱਕ ਲੋਕਾਂ ਦੇ ਘਰਾਂ ਵਿੱਚ ਰਹਿਣ ਦੀ ਸ਼ਰਤ ਵੀ ਹਟਾ ਲਈ ਗਈ ਸੀ। ਪਰ ਇਸ ਤੋਂ ਬਾਅਦ ਇਸ ਵੀਕੈਂਡ ਪਾਰਕਾਂ, ਓਲਡ ਪੋਰਟ ਤੇ ਹੋਰਨਾਂ ਇਲਾਕਿਆਂ ਵਿੱਚ ਵਾਧੂ ਪੁਲਿਸ ਫੋਰਸ ਗਸ਼ਤ ਕਰ ਰਹੀ ਸੀ। ਐਤਵਾਰ ਸਵੇਰੇ ਐਸ ਪੀ ਵੀ ਐਮ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹੋਰ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ