Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਵੈਨਕੂਵਰ ਵਿੱਚ ਦਰਜਨ ਬੱਚਿਆਂ ਨੂੰ ਲਾਏ ਗਏ ਕੋਵਿਡ-19 ਦੀ ਗਲਤ ਵੈਕਸੀਨ ਦੇ ਟੀਕੇ

June 01, 2021 08:59 AM

ਵੈਨਕੂਵਰ, 31 ਮਈ (ਪੋਸਟ ਬਿਊਰੋ) ; ਵੈਨਕੂਵਰ ਕੋਸਟਲ ਹੈਲਥ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦਰਜਨ ਭਰ ਨੌਜਵਾਨਾਂ ਨੂੰ ਕੋਵਿਡ-19 ਦੀ ਗਲਤ ਵੈਕਸੀਨ ਦਿੱਤੀ ਗਈ।ਇਸ ਖੁਲਾਸੇ ਤੋਂ ਬਾਅਦ ਵੈਨਕੂਵਰ ਕੋਸਟਲ ਹੈਲਥ ਨੇ ਮੁਆਫੀ ਮੰਗਦਿਆਂ ਹੋਇਆਂ ਇਹ ਵੀ ਆਖਿਆ ਹੈ ਕਿ ਉਹ ਆਪਣੀ ਇਮਿਊਨਾਈਜ਼ੇਸ਼ਨ ਪ੍ਰਕਿਰਿਆ ਨੂੰ ਅਪਡੇਟ ਕਰ ਰਹੀ ਹੈ।
ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਗਲਤੀ ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਉਦੋਂ ਵਾਪਰੀ ਜਦੋਂ 12 ਤੋਂ 17 ਸਾਲ ਉਮਰ ਵਰਗ ਦਰਮਿਆਨ ਬੱਚਿਆਂ ਨੂੰ ਪਹਿਲੀ ਡੋਜ਼ ਲਾਈ ਜਾਣੀ ਸੀ। ਇਹ ਵੀ ਆਖਿਆ ਗਿਆ ਕਿ 12 ਬੱਚਿਆਂ ਨੂੰ ਫਾਈਜ਼ਰ-ਬਾਇਓਐਨਟੈਕ ਦੀ ਥਾਂ ਉੱਤੇ ਮੌਡਰਨਾ ਦੇ ਟੀਕੇ ਲਾ ਦਿੱਤੇ ਗਏ। ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡਾ ਵਿੱਚ 12 ਤੇ 17 ਸਾਲ ਦਰਮਿਆਨ ਬੱਚਿਆਂ ਲਈ ਫਾਈਜ਼ਰ-ਬਾਇਓਐਨਟੈਕ ਵੈਕਸੀਨ ਨੂੰ ਹੀ ਮਨਜੂ਼ਰੀ ਦਿੱਤੀ ਗਈ ਹੈ।
ਇਹ ਵੀ ਆਖਿਆ ਗਿਆ ਕਿ ਮੌਡਰਨਾ ਵੱਲੋਂ ਪਿੱਛੇ ਜਿਹੇ ਇਹ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਵੈਕਸੀਨ ਦੇ ਕਲੀਨਿਕਲ ਟ੍ਰਾਇਲਜ਼ ਵਿੱਚ ਵੈਕਸੀਨ ਕਿਸ਼ੋਰਾਂ ਲਈ ਸੇਫ ਤੇ ਪ੍ਰਭਾਵਸ਼ਾਲੀ ਪਾਈ ਗਈ ਹੈ। ਪਰ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਉੱਤੇ ਇਸ ਦੀ ਵਰਤੋਂ ਨੂੰ ਅਜੇ ਤੱਕ ਕੈਨੇਡਾ ਵਿੱਚ ਮਨਜ਼ੂਰੀ ਨਹੀਂ ਮਿਲੀ ਹੈ।ਬਿਆਨ ਵਿੱਚ ਆਖਿਆ ਗਿਆ ਕਿ ਵੈਨਕੂਵਰ ਕੋਸਟਲ ਹੈਲਥ ਮੈਡੀਕਲ ਆਫੀਸਰਜ਼ ਇਹ ਨਹੀਂ ਮੰਨਦੇ ਕਿ ਮੌਡਰਨਾ ਨਾਲ 12 ਬੱਚਿਆਂ ਨੂੰ ਕੋਈ ਨੁਕਸਾਨ ਹੋਵੇਗਾ। ਉਨ੍ਹਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਦੱਸ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਇਸ ਸਬੰਧੀ ਹੋਰ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਭਵਿੱਖ ਵਿੱਚ ਦੁਬਾਰਾ ਅਜਿਹਾ ਕੁੱਝ ਨਾ ਵਾਪਰੇ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ