Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ ਤੋਂ ਮਿਲੀਆਂ ਬੱਚਿਆਂ ਦੀਆਂ ਅਸਥੀਆਂ ਦਾ ਮਾਮਲਾ : ਅਗਲੀ ਕਾਰਵਾਈ ਲਈ ਕੈਬਨਿਟ ਕਰ ਰਹੀ ਹੈ ਵਿਚਾਰ ਵਟਾਂਦਰਾ : ਟਰੂਡੋ

June 01, 2021 09:02 AM

ਓਟਵਾ, 31 ਮਈ (ਪੋਸਟ ਬਿਊਰੋ) : ਫੈਡਰਲ ਬਿਲਡਿੰਗਜ਼ ਉੱਤੇ ਝੰਡਿਆਂ ਨੂੰ ਝੁਕਾਉਣ ਤੋਂ ਲੈ ਕੇ ਰੈਜ਼ੀਡੈਂਸ਼ੀਅਲ ਸਕੂਲ ਦੀਆਂ ਦਫਨ ਕਰਨ ਵਾਲੀਆਂ ਸਾਈਟਸ ਦੀ ਖੁਦਾਈ ਤੇ ਖੋਜ ਨੂੰ ਫੰਡ ਕਰਨ ਦੀਆਂ ਕੈਨੇਡਾ ਭਰ ਵਿੱਚ ਉੱਠ ਰਹੀਆਂ ਆਵਾਜ਼ਾਂ ਦਰਮਿਆਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਲ ਇਸ ਸਬੰਧੀ ਐਲਾਨ ਲਈ ਕੁੱਝ ਵੀ ਠੋਸ ਨਹੀਂ ਸੀ। ਪਰ ਉਨ੍ਹਾਂ ਆਖਿਆ ਕਿ ਬ੍ਰਿਟਿਸ਼ ਕੋਲੰਬੀਆ ਵਿੱਚ 215 ਬੱਚਿਆਂ ਦੀਆਂ ਮਿਲੀਆਂ ਅਸਥੀਆਂ ਤੋਂ ਬਾਅਦ ਗੱਲਬਾਤ ਜਾਰੀ ਹੈ।
ਟਰੂਡੋ ਨੇ ਆਖਿਆ ਕਿ ਕੈਮਲੂਪਜ਼, ਬ੍ਰਿਟਿਸ਼ ਕੋਲੰਬੀਆ ਵਿੱਚ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ ਤੋਂ 215 ਬੱਚਿਆਂ ਦੀਆਂ ਅਸਥੀਆਂ ਮਿਲਣ ਤੋਂ ਬਾਅਦ ਫੈਡਰਲ ਸਰਕਾਰ ਨੂੰ ਕੀ ਕਦਮ ਚੁੱਕਣਾ ਚਾਹੀਦਾ ਹੈ ਇਸ ਬਾਰੇ ਉਹ ਕੈਬਨਿਟ ਨਾਲ ਵਿਚਾਰ ਵਟਾਂਦਰਾ ਕਰਨਗੇ।ਉਨ੍ਹਾਂ ਆਖਿਆ ਕਿ ਇੰਡੀਜੀਨਸ ਸਰਵਿਸਿਜ਼ ਮੰਤਰੀ ਮਾਰਕ ਮਿਲਰ, ਕ੍ਰਾਊਨ ਇੰਡੀਜੀਨਸ ਰਿਲੇਸ਼ਨਜ਼ ਮੰਤਰੀ ਕੈਰੋਲਿਨ ਬੈਨੇਟ ਤੇ ਨੌਰਦਰਨ ਅਫੇਅਰਜ਼ ਮੰਤਰੀ ਡੈਨ ਵੈਂਡਲ ਇਹ ਵਿਚਾਰ ਵਟਾਂਦਰਾ ਕਰਨਗੇ ਕਿ ਜਦੋਂ ਸੁਲ੍ਹਾ ਦੀ ਗੱਲ ਆਉਂਦੀ ਹੈ ਤਾਂ ਫੈਡਰਲ ਸਰਕਾਰ ਨੂੰ ਕੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਟਰੂਡੋ ਨੇ ਇਹ ਵੀ ਆਖਿਆ ਕਿ ਇਸ ਦੇਸ਼ ਵਿੱਚ ਕਿੱਥੇ ਤੇ ਕਿੰਨੇ ਹੋਰ ਮੂਲਵਾਸੀ ਬੱਚਿਆਂ ਦੀਆਂ ਅਸਥੀਆਂ ਦਫਨ ਹੋ ਸਕਦੀਆਂ ਹਨ ਇਸ ਦਾ ਪਤਾ ਲਾਉਣਾ ਹਕੀਕਤ ਨੂੰ ਸਾਹਮਣੇ ਲਿਆਉਣ ਲਈ ਬਹੁਤ ਜ਼ਰੂਰੀ ਹੈ। ਸਰਕਾਰ ਵੱਲੋਂ ਇਸ ਸਬੰਧ ਵਿੱਚ ਜਲਦ ਹੀ ਕੁੱਝ ਕੀਤਾ ਜਾਵੇਗਾ ਪਰ ਉਨ੍ਹਾਂ ਕੋਈ ਠੋਸ ਵਚਨਬੱਧਤਾ ਨਹੀਂ ਪ੍ਰਗਟਾਈ। ਟਰੂਡੋ ਨੇ ਆਖਿਆ ਕਿ ਇਸ ਤਰ੍ਹਾਂ ਦੀ ਦਿਲ ਦਹਿਲਾ ਦੇਣ ਵਾਲੀ ਖੋਜ ਮੌਕੇ ਇੰਡੀਜੀਨਸ ਕਮਿਊਨਿਟੀਜ਼ ਦੇ ਦੁੱਖ ਵਿੱਚ ਅਸੀਂ ਵੀ ਸ਼ਾਮਲ ਹਾਂ ਤੇ ਮਦਦ ਲਈ ਅਸੀਂ ਉਨ੍ਹਾਂ ਦੇ ਨਾਲ ਹਾਂ।

      

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ