Welcome to Canadian Punjabi Post
Follow us on

10

May 2024
ਬ੍ਰੈਕਿੰਗ ਖ਼ਬਰਾਂ :
ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦਾ 301ਵਾਂ ਜਨਮ ਦਿਹਾੜਾ 8 ਜੂਨ ਮਨਾਇਆ ਜਾਵੇਗਾਇਟਲੀ 'ਚ ਜਿਪਲਾਈਨ ਤੋਂ 60 ਫੁੱਟ ਹੇਠਾਂ ਡਿੱਗੀ ਔਰਤ, ਹੋਈ ਮੌਤਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ: ਸਾਰੇ ਭਾਰਤੀ ਫੌਜੀ ਮਾਲਦੀਵ ਤੋਂ ਵਾਪਿਸ ਆਏਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼ਛੱਤੀਸਗੜ੍ਹ 'ਚ ਨਕਸਲੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ, ਬੀਜਾਪੁਰ 'ਚ ਫੌਜੀਆਂ ਨੇ ਵੱਡੇ ਨੇਤਾਵਾਂ ਨੂੰ ਘੇਰਿਆਭੋਪਾਲ 'ਚ ਕਾਰੋਬਾਰੀ ਦੇ ਘਰੋਂ 32 ਲੱਖ ਦੀ ਨਕਦੀ ਬਰਾਮਦ ਹੋਈ
 
ਕੈਨੇਡਾ

ਅਮਰੀਕਾ ਨਾਲ ਲੱਗਦੀ ਸਰਹੱਦ ਖੋਲ੍ਹਣ ਦੀ ਸਾਨੂੰ ਕੋਈ ਕਾਹਲੀ ਨਹੀਂ : ਟਰੂਡੋ

June 01, 2021 09:04 AM

ਮਾਂਟਰੀਅਲ, 31 ਮਈ (ਪੋਸਟ ਬਿਊਰੋ) : ਕੈਨੇਡਾ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ ਹੈ।
ਸਰਹੱਦ ਦੇ ਦੋਵਾਂ ਪਾਸਿਆਂ ਉੱਤੇ ਵੈਕਸੀਨੇਸ਼ਨ ਦਾ ਸਿਲਸਿਲਾ ਤੇਜ਼ ਹੋਣ ਤੋਂ ਬਾਅਦ ਰੀਓਪਨਿੰਗ ਪਲੈਨ ਤੇਜ਼ੀ ਨਾਲ ਲਾਗੂ ਕਰਨ ਦੀ ਮੰਗ ਵਧੀ ਹੈ। ਪਿਛਲੇ ਹਫਤੇ ਵਾੲ੍ਹੀਟ ਹਾਊਸ ਨੇ ਆਖਿਆ ਸੀ ਕਿ ਉਨ੍ਹਾਂ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਹੈ ਕਿ ਕੈਨੇਡਾ ਨਾਲ ਲੱਗਦੀ ਸਰਹੱਦ ਕਦੋਂ ਜਾਂ ਕਿਵੇਂ ਖੋਲ੍ਹੀ ਜਾਵੇਗੀ। ਪਰ ਬਿਜ਼ਨਸ ਗਰੁੱਪਜ਼ ਤੇ ਵਰਮੌਂਟ ਦੇ ਗਵਰਨਰ ਫਿੱਲ ਸਕੌਟ ਤੇ ਨਿਊ ਯੌਰਕ ਦੇ ਰਿਪਬਲਿਕਨ ਬ੍ਰਾਇਨ ਹਿਗਿਨਜ਼ ਵਰਗੇ ਨੀਤੀਘਾੜਿਆਂ ਵੱਲੋਂ ਦੋਵਾਂ ਦੇਸ਼ਾਂ ਨੂੰ ਠੋਸ ਯੋਜਨਾ ਲਿਆਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਸੋਮਵਾਰ ਨੂੰ ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਬਹੁਤ ਸਾਰੇ ਲੋਕ ਸਰਹੱਦ ਨੂੰ ਖੋਲ੍ਹੇ ਜਾਣ ਲਈ ਕਾਹਲੇ ਹਨ ਪਰ ਪਾਬੰਦੀਆਂ ਵਿੱਚ ਕਿਸੇ ਕਿਸਮ ਦੀ ਵੀ ਢਿੱਲ ਬਹੁਤ ਹੀ ਸਾਵਧਾਨੀ ਨਾਲ ਤੇ ਕੈਨੇਡੀਅਨਜ਼ ਦੀ ਸੇਫਟੀ ਨੂੰ ਧਿਆਨ ਵਿੱਚ ਰੱਖਕੇ ਹੀ ਦਿੱਤੀ ਜਾਵੇਗੀ।ਓਟਵਾ ਵਿੱਚ ਇੱਕ ਨਿਊਜ਼ ਕਾਨਫਰੰਸ ਵਿੱਚ ਟਰੂਡੋ ਨੇ ਆਖਿਆ ਕਿ ਅਸੀਂ ਸਹੀ ਦਿਸ਼ਾ ਵੱਲ ਜਾ ਰਹੇ ਹਾਂ ਪਰ ਅਸੀਂ ਆਪਣੇ ਫੈਸਲੇ ਕੈਨੇਡੀਅਨਜ਼ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਕੇ ਲੈਣੇ ਹਨ ਨਾ ਕਿ ਹੋਰ ਦੇਸ਼ ਕੀ ਚਾਹੁੰਦੇ ਹਨ ਇਸ ਬਾਰੇ ਸੋਚ ਕੇ ਅਸੀਂ ਆਪਣੇ ਫੈਸਲੇ ਕਰਾਂਗੇ।ਉਨ੍ਹਾਂ ਆਖਿਆ ਕਿ ਟਰੈਵਲ ਸਬੰਧੀ ਪਾਬੰਦੀਆਂ ਵਿੱਚ ਢਿੱਲ ਦੇਣ ਲਈ 75 ਫੀ ਸਦੀ ਕੈਨੇਡੀਅਨਾਂ ਦਾ ਟੀਕਾਕਰਣ ਹੋਇਆ ਹੋਣਾ ਜ਼ਰੂਰੀ ਹੈ ਤੇ ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਰੋਜ਼ਾਨਾ ਸਾਹਮਣੇ ਆਉਣ ਵਾਲੇ ਮਾਮਲਿਆਂ ਵਿੱਚ ਵੀ ਕਮੀ ਦਰਜ ਕੀਤੀ ਜਾਣੀ ਜ਼ਰੂਰੀ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ `ਤੇ ਜਿਨਸੀ ਸ਼ੋਸ਼ਣ ਦੇ ਦੋਸ਼ 2024 ਦੀਆਂ ਗਰਮੀਆਂ ਲਈ ਸੈਰ ਸਪਾਟੇ ਲਈ 10 ਸ਼ਹਿਰਾਂ ਦੀ ਸੂਚੀ ਵਿੱਚ ਕੈਲਗਰੀ ਸਭ ਤੋਂ ਉੱਪਰ ਡਰੇਕ ਦੇ ਟੋਰਾਂਟੋ ਮਹਿਲ ਵਿੱਚ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ ਹਾਈਵੇਅ 401 'ਤੇ ਹਾਦਸੇ ਵਿੱਚ ਮਾਰੇ ਗਏ ਤਿੰਨ ਮਹੀਨ ਦੇ ਬੱਚੇ ਦਾ ਹੋਇਆ ਅੰਤਿਮ ਸਸਕਾਰ ਕੈਨੇਡਾ ਛੱਡਣ ਦੀ ਕੋਸਿ਼ਸ਼ ਕਰਦਾ ਅਲਬਰਟਾ ਦਾ ਵਿਅਕਤੀ ਬਾਲ ਪੋਰਨੋਗ੍ਰਾਫ਼ੀ ਦੇ ਮਾਮਲੇ `ਚ ਗ੍ਰਿਫ਼ਤਾਰ ਡਾਕਟਰਾਂ ਨੇ ਕਿਹਾ, ਅਲਬਰਟਾ ਵਿਚ ਕੋਵਿਡ-19 ਕੇਸਾਂ `ਚ ਹੋਇਆ ਵਾਧਾ, ਕੋਵਿਡ ਕੇਸਾਂ ਨਾਲ ਜੂਝ ਰਹੇ ਹਸਪਤਾਲ ਅਥਾਬਾਸਕਾ ਤੋਂ ਐਡਮਿੰਟਨ ਜਾ ਰਹੀ 15 ਸਾਲਾ ਲੜਕੀ ਦੀ ਭਾਲ ਕਰ ਰਹੀ ਹੈ ਪੁਲਿਸ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਨਿੱਝਰ ਕੇਸ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਬਿਗ ਰੈੱਡ ਲਾਈਨ' ਦੀ ਦਿੱਤੀ ਚੇਤਾਵਨੀ ਕੈਨੇਡਾ ਵਿਚ ਸੁਧਾਰ ਅਫਸਰ ਬਣੀ ਪੰਜਾਬ ਦੀ ਬੇਟੀ ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ