Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਘਰਾਂ ਦੀਆਂ ਕੀਮਤਾਂ ਘਟਾਉਣ ਵਿੱਚ ਮਦਦ ਕਰੇਗੀ ਫੈਡਰਲ ਸਰਕਾਰ : ਟਰੂਡੋ

June 02, 2021 08:21 AM

ਓਟਵਾ, 1 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮਿਊਂਸਪਲ ਆਗੂਆਂ ਨੂੰ ਇਹ ਵਾਅਦਾ ਕੀਤਾ ਗਿਆ ਹੈ ਕਿ ਹਾਊਸਿੰਗ ਦੀਆਂ ਉੱਚੀਆਂ ਕੀਮਤਾਂ ਨੂੰ ਘਟਾਉਣ ਲਈ ਫੈਡਰਲ ਸਰਕਾਰ ਪੂਰੀ ਤਰ੍ਹਾਂ ਮਦਦ ਕਰੇਗੀ। ਟਰੂਡੋ ਦਾ ਕਹਿਣਾ ਹੈ ਕਿ ਹਾਊਸਿੰਗ ਦੀਆਂ ਉੱਚੀਆਂ ਕੀਮਤਾਂ ਕਾਰਨ ਮੱਧ ਵਰਗੀ ਪਰਿਵਾਰਾਂ ਨੂੰ ਕਾਫੀ ਜੱਦੋ ਜਹਿਦ ਕਰਨੀ ਪੈਂਦੀ ਹੈ।
ਦੇਸ਼ ਭਰ ਵਿੱਚ ਹਾਊਸਿੰਗ ਦੀਆਂ ਕੀਮਤਾਂ ਕਾਫੀ ਜਿ਼ਆਦਾ ਵੱਧ ਗਈਆਂ ਹਨ। ਇਸ ਵਿੱਚ ਘੱਟ ਵਿਆਜ਼ ਦਰਾਂ ਤੇ ਮਹਾਂਮਾਰੀ ਕਾਰਨ ਘਰਾਂ ਤੋਂ ਕੰਮ ਕਰਨ ਦੀ ਮਜਬੂਰੀ ਕਾਰਨ ਡਿਮਾਂਡ ਵੀ ਵਧੀ ਹੈ ਤੇ ਸਪਲਾਈ ਵਿੱਚ ਕਮੀ ਆਈ ਹੈ। ਟਰੂਡੋ ਦਾ ਕਹਿਣਾ ਹੈ ਕਿ ਇਸ ਕਾਰਨ ਕੈਨੇਡਾ ਦੇ ਵੱਡੇ ਸ਼ਹਿਰਾਂ ਵਿੱਚ ਆਪਣਾ ਘਰ ਹੋਣਾ ਬਹੁਤ ਸਾਰੇ ਲੋਕਾਂ ਦੀ ਪਹੁੰਚ ਤੋਂ ਦੂਰ ਦੀ ਗੱਲ ਬਣ ਚੁੱਕਿਆ ਹੈ। ਉਨ੍ਹਾਂ ਇਹ ਵੀ ਆਖਿਆ ਕਿ ਟੋਰਾਂਟੋ ਵਰਗੀ ਥਾਂ ਉੱਤੇ ਘਰ ਲੈਣ ਲਈ ਇੱਕ ਆਮ ਪਰਿਵਾਰ ਨੂੰ ਡਾਊਨਪੇਅਮੈਂਟ ਦਾ ਜੁਗਾੜ ਕਰਨ ਲਈ ਬਚਤ ਵਾਸਤੇ 280 ਮਹੀਨਿਆਂ ਦਾ ਸਮਾਂ ਲੱਗ ਸਕਦਾ ਹੈ।
ਫੈਡਰੇਸ਼ਨ ਆਫ ਕੈਨੇਡੀਅਨ ਮਿਊਂਸਪੈਲਿਟੀਜ਼ ਨਾਲ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਇਨ੍ਹਾਂ ਹਾਲਾਤ ਨੂੰ ਬਦਲਣ ਲਈ ਉਨ੍ਹਾਂ ਦੀ ਸਰਕਾਰ ਜ਼ਰੂਰ ਠੋਸ ਕਦਮ ਉਠਾਵੇਗੀ। ਪਰ ਉਨ੍ਹਾਂ ਇਹ ਵੀ ਆਖਿਆ ਕਿ ਫੈਡਰਲ ਸਰਕਾਰ ਇੱਕਲਿਆਂ ਹੀ ਇਨ੍ਹਾਂ ਹਾਊਸਿੰਗ ਦੀਆਂ ਕੀਮਤਾਂ ਨੂੰ ਨਹੀਂ ਘਟਾ ਸਕਦੀ, ਇਸ ਲਈ ਸਰਕਾਰ ਦੇ ਸਾਰੇ ਪੱਧਰਾਂ ਨੂੰ ਰਲ ਕੇ ਕੰਮ ਕਰਨਾ ਹੋਵੇਗਾ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ