Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਦੇਸ਼ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਿਹਾ : ਟਰੂਡੋ

June 02, 2021 08:23 AM

ਓਟਵਾ, 1 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਮਲੂਪਸ, ਬ੍ਰਿਟਿਸ਼ ਕੋਲੰਬੀਆ ਵਿੱਚ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਵਿੱਚ ਇੱਕ ਸਾਂਝੀ ਕਬਰ ਤੋਂ 215 ਮੂਲਵਾਸੀ ਬੱਚਿਆਂ ਦੇ ਪਿੰਜਰ ਮਿਲਣਾ ਕੈਨੇਡਾ ਦੀ ਗਲਤੀ ਹੈ।
ਉਨ੍ਹਾਂ ਆਖਿਆ ਕਿ ਕੈਨੇਡੀਅਨਜ਼ ਆਪਣੀਆਂ ਅੱਖਾਂ ਬੰਦ ਕਰਕੇ ਇਹ ਨਹੀਂ ਆਖ ਸਕਦੇ ਕਿ ਇਹ ਸੱਭ ਨਹੀ ਹੋਇਆ। ਕੈਨੇਡੀਅਨਜ਼ ਨੂੰ ਇਹ ਸਵੀਕਾਰ ਕਰਨਾ ਹੋਵੇਗਾ ਕਿ ਦੇਸ਼ ਇਨ੍ਹਾਂ ਬੱਚਿਆਂ, ਉਨ੍ਹਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੀਆਂ ਕਮਿਊਨਿਟੀਜ਼ ਪ੍ਰਤੀ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਿਹਾ। ਕੈਨੇਡੀਅਨਜ਼ ਨੂੰ ਇਹ ਵੀ ਮੰਨਣਾ ਹੋਵੇਗਾ ਕਿ ਪਿਛਲੇ ਹਫਤੇ ਕੈਮਲੂਪਸ ਵਿੱਚ ਅਜਿਹੇ ਮੂਲਵਾਸੀ ਬੱਚਿਆਂ ਦੇ ਪਿੰਜਰ ਮਿਲੇ ਹਨ ਜਿਹੜੇ ਬਿਨਾਂ ਕੋਈ ਨਿਸ਼ਾਨ ਛੱਡਿਆਂ ਲਾਪਤਾ ਹੋ ਗਏ। ਇਹ ਬਹੁਤ ਵੱਡੀ ਤ੍ਰਾਸਦੀ ਦਾ ਸਾਹਮਣੇ ਆਇਆ ਨਿੱਕਾ ਜਿਹਾ ਹਿੱਸਾ ਹੈ।
ਇਸ ਤ੍ਰਾਸਦੀ ਬਾਰੇ ਹਾਊਸ ਆਫ ਕਾਮਨਜ਼ ਵਿੱਚ ਹੋਈ ਵਿਸ਼ੇਸ਼ ਬਹਿਸ ਵਿੱਚ ਟਰੂਡੋ ਨੇ ਉਕਤ ਟਿੱਪਣੀ ਕੀਤੀ। ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਖਿਆ ਕਿ ਇਹ ਲੱਭਤ ਕੈਨੇਡਾ ਦੇ ਇਤਿਹਾਸ ਦੇ ਕਾਲੇ ਅਧਿਆਏ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਟਰੁੱਥ ਐਂਡ ਰੀਕੌਂਸੀਲਿਏਸ਼ਨ ਕਮਿਸ਼ਨ ਦੀਆਂ ਛੇ ਸਿਫਾਰਸ਼ਾਂ ਨੂੰ ਫੌਰੀ ਤੌਰ ਉੱਤੇ ਲਾਗੂ ਕਰਨ ਲਈ ਸਾਰੀਆਂ ਪਾਰਟੀਆਂ ਨੂੰ ਸਹਿਯੋਗ ਕਰਨ ਵਾਸਤੇ ਆਖਿਆ। ਐਨ ਡੀ ਪੀ ਆਗੂ ਜਗਮੀਤ ਸਿੰਘ ਤੇ ਹੋਰ ਨਿਊ ਡੈਮੋਕ੍ਰੈਟਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਹ ਸਵੀਕਾਰੇ ਕਿ ਰੈਜ਼ੀਡੈਂਸ਼ੀਅਲ ਸਕੂਲ ਪਾਲਿਸੀ ਨਸਲਕੁਸ਼ੀ ਤੋਂ ਘੱਟ ਨਹੀਂ ਸੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ