Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ ਮਰਨ ਵਾਲੇ ਬੱਚਿਆਂ ਦੀ ਭਾਲ ਲਈ 27 ਮਿਲੀਅਨ ਡਾਲਰ ਮੁਹੱਈਆ ਕਰਾਵੇਗੀ ਫੈਡਰਲ ਸਰਕਾਰ

June 03, 2021 02:08 AM

ਓਟਵਾ, 2 ਜੂਨ (ਪੋਸਟ ਬਿਊਰੋ) : ਕ੍ਰਾਊਨ-ਇੰਡੀਜੀਨਸ ਮੰਤਰੀ ਕੈਰੋਲਿਨ ਬੈਨੇਟ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਰੈਜ਼ੀਡੈਂਸ਼ੀਅਲ ਸਕੂਲਜ਼ ਵਿੱਚ ਮਰੇ ਮੂਲਵਾਸੀ ਬੱਚਿਆਂ ਦੀਆਂ ਹੋਰ ਕਬਰਾਂ ਲੱਭਣ ਤੇ ਉਨ੍ਹਾਂ ਦੀਆਂ ਯਾਦਗਾਰਾਂ ਬਣਾਉਣ ਲਈ ਫੈਡਰਲ ਸਰਕਾਰ 27 ਮਿਲੀਅਨ ਡਾਲਰ ਦੀ ਰਕਮ ਇੰਡੀਜੀਨਸ ਕਮਿਊਨਿਟੀਜ਼ ਵਿੱਚ ਵੰਡਣ ਲਈ ਤਿਆਰ ਹੈ।
ਬੈਨੇਟ ਨੇ ਆਖਿਆ ਕਿ ਜਿਹੜੇ ਫਰਸਟ ਨੇਸ਼ਨਜ਼ ਕਬਰਾਂ ਦੀ ਭਾਲ ਕਰਵਾਉਣੀ ਚਾਹੁੰਦੇ ਹਨ ਤੇ ਯਾਦਗਾਰਾਂ ਬਣਾਉਣੀਆਂ ਚਾਹੁੰਦੇ ਹਨ ਉਨ੍ਹਾਂ ਨੂੰ ਇਹ ਜਾਣਕਾਰੀ ਦੇ ਦਿੱਤੀ ਜਾਵੇਗੀ ਕਿ ਉਹ ਇਹ ਫੰਡ ਕਿਵੇਂ ਹਾਸਲ ਕਰ ਸਕਦੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਇਹ ਫੰਡ ਜਲਦ ਹੀ ਵੰਡੇ ਜਾਣਗੇ।28 ਮਈ ਨੂੰ ਕੇਮਲੂਪਸ ਤੇ ਸੈਕਵੈਪੇਮੈਕ ਫਰਸਟ ਨੇਸ਼ਨ, ਬ੍ਰਿਟਿਸ਼ ਕੋਲੰਬੀਆ, ਨੇ ਐਲਾਨ ਕੀਤਾ ਕਿ ਜ਼ਮੀਨ ਦੇ ਹੇਠਾਂ ਕੰਮ ਕਰਨ ਵਾਲੇ ਰਡਾਰ ਦੀ ਮਦਦ ਨਾਲ ਪੁੁਰਾਣੇ ਕੈਮਲੂਪਸ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ ਤੋਂ 215 ਬੱਚਿਆਂ ਦੇ ਪਿੰਜਰ ਮਿਲੇ।
ਇਹ ਖੁਲਾਸਾ ਹੋਣ ਤੋਂ ਬਾਅਦ ਤੋਂ ਹੀ ਫਰਸਟ ਨੇਸ਼ਨ ਦੇ ਆਗੂਆਂ, ਰੈਜ਼ੀਡੈਂਸ਼ੀਅਲ ਸਕੂਲ ਸਰਵਾਈਵਰਜ਼ ਤੇ ਫੈਡਰਲ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਇਸ ਰਿਸਰਚ ਨੂੰ ਫੰਡ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਸਾਰੇ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲਾਂ ਦੀਆਂ ਸਾਈਟਸ ਉੱਤੇ ਇਸ ਤਰ੍ਹਾਂ ਦੀਆਂ ਗੁੰਮਨਾਮ ਕਬਰਾਂ ਲੱਭਣ ਲਈ ਖੁਦਾਈ ਕਰਵਾਉਣ ਦੀ ਵੀ ਮੰਗ ਕੀਤੀ ਜਾ ਰਹੀ ਸੀ।ਬੈਨੇਟ ਨੇ ਆਖਿਆ ਕਿ ਇੰਡੀਜੀਨਸ ਕਮਿਊਨਿਟੀਜ਼ ਇੱਕ ਤੱਟ ਤੋਂ ਦੂਜੇ ਤੱਟ ਤੱਕ ਮਦਦ ਦੀ ਮੰਗ ਕਰ ਰਹੀਆਂ ਹਨ।ਸਾਡੀ ਸਰਕਾਰ ਉਨ੍ਹਾਂ ਦੀ ਮਦਦ ਲਈ ਹਾਜ਼ਰ ਹੈ।
 

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ