Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਜੀ-7 ਸਿਖਰ ਵਾਰਤਾ ਵਿੱਚ ਨਿਜੀ ਤੌਰ ਉੱਤੇ ਹਿੱਸਾ ਲੈਣਗੇ ਟਰੂਡੋ

June 03, 2021 08:27 AM

ਓਟਵਾ, 2 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ 11 ਤੋਂ 13 ਜੂਨ ਤੱਕ ਹੋਣ ਜਾ ਰਹੀ ਜੀ-7 ਆਗੂਆਂ ਦੀ ਸਿਖਰ ਵਾਰਤਾ ਵਿੱਚ ਨਿਜੀ ਤੌਰ ਉੱਤੇ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ 14 ਜੂਨ ਨੂੰ ਨਾਟੋ ਸਮਿਟ ਵਿੱਚ ਵੀ ਸਿ਼ਰਕਤ ਕਰਨਗੇ ਤੇ ਬਰੱਸਲਜ਼ ਵਿੱਚ ਹੋਣ ਵਾਲੀ ਕੈਨੇਡਾ-ਯੂਰਪੀਅਨ ਯੂਨੀਅਨ ਸਿਖਰ ਵਾਰਤਾ ਵਿੱਚ ਵੀ ਸ਼ਮੂਲੀਅਤ ਕਰਨਗੇ।
ਟਰੂਡੋ ਨੇ ਆਖਿਆ ਕਿ ਗਲੋਬਲ ਆਗੂਆਂ ਨੂੰ ਉਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਇੱਕਠਾ ਹੋਣਾ ਹੋਵੇਗਾ ਜਿਨ੍ਹਾਂ ਦਾ ਸਾਹਮਣਾ ਇਸ ਸਮੇਂ ਪੂਰੀ ਦੁਨੀਆ ਕਰ ਰਹੀ ਹੈ ਤੇ ਭਵਿੱਖ ਵਿੱਚ ਕਰੇਗੀ। ਪ੍ਰਧਾਨ ਮੰਤਰੀ ਦੇ ਆਫਿਸ ਨੇ ਆਖਿਆ ਕਿ ਯੂ ਕੇ ਤੇ ਬੈਲਜੀਅਮ ਜਾਣ ਵਾਲਾ ਕੈਨੇਡੀਅਨ ਵਫਦ ਸਖ਼ਤ ਪਬਲਿਕ ਹੈਲਥ ਪ੍ਰੋਟੋਕਾਲਜ਼ ਤੇ ਪ੍ਰੋਸੀਜਰਜ਼ ਦਾ ਪਾਲਣ ਕਰੇਗਾ। ਇਨ੍ਹਾਂ ਸਾਰੇ ਨਿਯਮਾਂ ਦਾ ਪਾਲਣ ਵਫਦ ਵੱਲੋਂ ਆਪਣੇ ਦੌਰੇ ਦੌਰਾਨ, ਟਰਾਂਜਿ਼ਟ ਦੌਰਾਨ ਤੇ ਘਰੇ ਪਹੁੰਚਣ ਉੱਤੇ ਵੀ ਕੀਤਾ ਜਾਵੇਗਾ।
ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਸ਼ੁੱਕਰਵਾਰ ਨੂੰ ਇਹ ਆਖਿਆ ਸੀ ਕਿ ਟਰੂਡੋ ਜੀ-7 ਦੇਸ਼ਾਂ ਦੀ ਸਿਖਰ ਵਾਰਤਾ ਵਿੱਚ ਨਿਜੀ ਤੌਰ ਉੱਤੇ ਸਿ਼ਰਕਤ ਕਰਨਗੇ ਪਰ ਉਹ ਸਮੇਂ ਟਰੂਡੋ ਵੱਲੋਂ ਇਸ ਦੀ ਪੁਸ਼ਟੀ ਨਹੀਂ ਸੀ ਕੀਤੀ ਗਈ।ਬੁੱਧਵਾਰ ਨੂੰ ਟਰੂਡੋ ਨੇ ਆਖਿਆ ਕਿ ਕੈਨੇਡਾ ਆਪਣੇ ਕੌਮਾਂਤਰੀ ਭਾਈਵਾਲਾਂ ਨਾਲ ਰਲ ਕੇ ਲੋਕਾਂ ਨੂੰ ਸਿਹਤਮੰਦ ਰੱਖਣ, ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਮੱਧ ਵਰਗ ਦੇ ਵਿਕਾਸ ਵੱਲ ਧਿਆਨ ਦੇਣ, ਕਲਾਈਮੇਟ ਚੇਂਜ ਨਾਲ ਲੜਨ ਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗਾ।
ਇਸ ਵਾਰੀ ਜੀ-7 ਸਿਖਰ ਵਾਰਤਾ ਵਿੱਚ ਮੁੱਖ ਤੌਰ ਉੱਤੇ ਕੌਮਾਂਤਰੀ ਨਿਯਮਾਂ ਨੂੰ ਹੱਲਾਸ਼ੇਰੀ ਦੇਣਾ, ਮਨੁੱਖੀ ਅਧਿਕਾਰ, ਜਮਹੂਰੀਅਤ ਤੇ ਲਿੰਗਕ ਸਮਾਨਤਾ ਵਰਗੇ ਮੁੱਦੇ ਵਿਚਾਰੇ ਜਾਣਗੇ। ਕੈਨੇਡਾ-ਈਯੂ ਸਿਖਰ ਵਾਰਤਾ ਦੌਰਾਨ ਟਰੂਡੋ ਯੂਰਪੀਅਨ ਕਾਉਂਸਲ ਦੇ ਪ੍ਰੈਜ਼ੀਡੈਂਟ, ਚਾਰਲਸ ਮਾਈਕਲ ਤੇ ਯੂਰਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ ਉਰਸੁਲਾ ਵੌਨ ਡੇਰ ਲੇਯੇਨ ਨਾਲ ਮੁਲਾਕਾਤ ਕਰਨਗੇ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ