Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੈਨੇਡਾ ਡੇਅ ਦੇ ਜਸ਼ਨ ਰੱਦ ਕਰਨ ਦੀ ਮੰਗ ਨੇ ਜ਼ੋਰ ਫੜ੍ਹਿਆ

June 08, 2021 09:08 AM

ਓਟਵਾ, 7 ਜੂਨ (ਪੋਸਟ ਬਿਊਰੋ) : ਬੀ ਸੀ ਵਿੱਚ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਤੋਂ ਮਿਲੀ ਸਾਂਝੀ ਕਬਰ ਵਿੱਚੋਂ 215 ਮੂਲਵਾਸੀ ਬੱਚਿਆਂ ਦੇ ਮਿਲੇ ਪਿੰਜਰਾਂ ਤੋਂ ਬਾਅਦ ਇਸ ਸਾਲ ਕੈਨੇਡਾ ਡੇਅ ਦੇ ਜਸ਼ਨ ਰੱਦ ਕਰਨ ਦੀ ਮੰਗ ਨੇ ਜ਼ੋਰ ਫੜ੍ਹ ਲਿਆ ਹੈ।
ਸੋਸ਼ਲ ਮੀਡੀਆ ਉੱਤੇ ਵੀ ਕੈਂਸਲ ਕੈਨੇਡਾ ਡੇਅ ਹੈਸ਼ਟੈਗ ਕਾਫੀ ਵਾਇਰਲ ਹੋ ਰਿਹਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਦਿਨ ਨੂੰ ਮੂਲਵਾਸੀ ਲੋਕਾਂ ਨਾਲ ਹੋਈ ਬੇਇਨਸਾਫੀ ਦੇ ਦਿਨ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ ਮਰਨ ਵਾਲਿਆਂ ਦੀ ਯਾਦ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਪਹਿਲੀ ਜੁਲਾਈ ਨੂੰ ਕਈ ਮੂਲਵਾਸੀ ਗਰੁੱਪਜ਼ ਵੱਲੋਂ ਵੈਨਕੂਵਰ ਤੇ ਓਨਟਾਰੀਓ ਦੇ ਕਈ ਇਲਾਕਿਆਂ ਵਿੱਚ ਮੁਜ਼ਾਹਰੇ ਕਰਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ। ਕੈਨੇਡਾ ਡੇਅ ਨੂੰ ਰੱਦ ਕਰਵਾਉਣ ਦੇ ਸਮਰਥਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੇਸ਼ ਭਰ ਵਿੱਚ 139 ਅਜਿਹੇ ਰੈਜ਼ੀਡੈਂਸ਼ੀਅਲ ਸਕੂਲਾਂ ਨੂੰ ਅਟੈਂਡ ਕਰਦੇ ਸਮੇਂ ਮਾਰੇ ਗਏ ਵਿਦਿਆਰਥੀਆਂ ਦੀ ਯਾਦ ਵਿੱਚ ਕੈਨੇਡਾ ਡੇਅ ਮਨਾਇਆ ਜਾਣਾ ਚਾਹੀਦਾ ਹੈ।
ਸੋਮਵਾਰ ਨੂੰ ਪੱਤਰਕਾਰਾਂ ਵੱਲੋਂ ਐਨਡੀਪੀ ਆਗੂ ਜਗਮੀਤ ਸਿੰਘ ਕੋਲੋਂ ਜਦੋਂ ਇਹ ਪੁੱਛਿਆ ਗਿਆ ਕਿ ਕੀ ਉਹ ਇਸ ਸਾਲ ਕੈਨੇਡਾ ਡੇਅ ਦੇ ਜਸ਼ਨ ਰੱਦ ਕਰਨ ਦੇ ਹੱਕ ਵਿੱਚ ਹਨ ਤਾਂ ਉਨ੍ਹਾਂ ਆਖਿਆ ਕਿ ਸਾਨੂੰ ਸੁਲ੍ਹਾ ਉੱਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤੇ ਇਹ ਸਾਡੀ ਤਰਜੀਹ ਹੋਣੀ ਚਾਹੀਦੀ ਹੈ।ਉਨ੍ਹਾਂ ਅੱਗੇ ਆਖਿਆ ਕਿ ਲਿਬਰਲ ਸਰਕਾਰ ਨੇ ਇਸ ਸਬੰਧ ਵਿੱਚ ਕਾਫੀ ਕੁੱਝ ਆਖਿਆ ਹੈ ਪਰ ਉਸ ਉੱਤੇ ਅਮਲ ਨਹੀਂ ਕੀਤਾ ਤੇ ਇਸ ਨਾਲ ਮੂਲਵਾਸੀ ਭਾਈਚਾਰੇ ਨੂੰ ਦੁੱਖ ਪਹੁੰਚਿਆ ਹੈ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ