Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕੌਮਾਂਤਰੀ ਵਿਜ਼ੀਟਰਜ਼ ਲਈ ਸ਼ਰਤਾਂ ਨਰਮ ਕਰਨ ਬਾਰੇ ਵਿਚਾਰ ਕਰ ਰਹੀ ਹੈ ਫੈਡਰਲ ਸਰਕਾਰ

June 08, 2021 09:10 AM

ਓਟਵਾ, 7 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਮਹਾਂਮਾਰੀ ਸਬੰਧੀ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਕੌਮਾਂਤਰੀ ਵਿਜ਼ੀਟਰਜ਼ ਲਈ ਵੀ ਸ਼ਰਤਾਂ ਨਰਮ ਕਰਨ ਬਾਰੇ ਫੈਡਰਲ ਸਰਕਾਰ ਵਿਚਾਰ ਕਰ ਰਹੀ ਹੈ। ਇਹ ਸੱਭ ਪੜਾਅਵਾਰ ਕੀਤਾ ਜਾਵੇਗਾ ਤੇ ਗਲੋਬਲ ਪੱਧਰ ਉੱਤੇ ਕੋਵਿਡ-19 ਮਾਮਲਿਆਂ ਦਾ ਧਿਆਨ ਰੱਖ ਕੇ ਹੀ ਫੈਸਲੇ ਲਏ ਜਾਣਗੇ।
ਫੈਡਰਲ ਸਰਕਾਰ ਨੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਗੈਰ ਜ਼ਰੂਰੀ ਟਰੈਵਲਰਜ਼ ਦੇ ਕੈਨੇਡਾ ਆਉਣ ਉੱਤੇ ਰੋਕ ਲਾਈ ਹੋਈ ਹੈ। ਕੋਵਿਡ-19 ਦੇ ਕਈ ਵੇਰੀਐਂਟਸ ਕਾਰਨ ਸਰਕਾਰ ਨੇ ਭਾਰਤ ਤੇ ਯੂ ਕੇ ਤੋਂ ਸਿੱਧੀਆਂ ਉਡਾਨਾਂ ਵੀ ਬੰਦ ਕੀਤੀਆਂ ਹੋਈਆਂ ਹਨ।ਟਰੂਡੋ ਨੇ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕਿ ਇੱਕ ਵਾਰੀ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਤੋਂ ਟਰੈਵਲਰਜ਼ ਕੈਨੇਡਾ ਵਿਜਿ਼ਟ ਕਰਨਾ ਚਾਹੁਣਗੇ। ਅਜਿਹਾ ਇਸ ਲਈ ਵੀ ਹੋਵੇਗਾ ਕਿਉਂਕਿ ਇੱਥੇ ਵੈਕਸੀਨੇਸ਼ਨ ਦੀ ਦਰ ਹੋਰਨਾਂ ਦੇਸ਼ਾਂ ਤੋਂ ਵਧੀਆਂ ਹੈ ਤੇ ਕੋਵਿਡ-19 ਦੇ ਮਾਮਲੇ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਘੱਟ ਹਨ।
ਕੈਨੇਡਾ ਆਉਣ ਵਾਲੇ ਸ਼ਖਸ ਦਾ ਪੂਰੀ ਤਰ੍ਹਾਂ ਵੈਕਸੀਨੇਟ ਹੋਣਾਂ ਜ਼ਰੂਰੀ ਹੋਵੇਗਾ। ਟਰੂਡੋ ਨੇ ਆਖਿਆ ਕਿ ਦੇ਼ਸ਼ ਇੱਕ ਹੋਰ ਕੋਵਿਡ-19 ਵੇਵ ਦਾ ਸਾਹਮਣਾ ਕਰਨ ਦਾ ਖਤਰਾ ਮੁੱਲ ਨਹੀਂ ਲੈ ਸਕਦਾ। ਉਨ੍ਹਾਂ ਆਖਿਆ ਕਿ ਚੌਥੀ ਵੇਵ ਕਾਰੋਬਾਰਾਂ ਦੇ ਨਾਲ ਨਾਲ ਦੇਸ਼ ਦੇ ਹੌਸਲੇ ਲਈ ਵੀ ਤਬਾਹਕੁੰਨ ਹੋਵੇਗੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ