Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਪਰਿਵਾਰ ਦੇ ਚਾਰ ਜੀਆਂ ਦਾ ਕੀਤਾ ਗਿਆ ਕਤਲ ਅਸਲ ਵਿੱਚ ਅੱਤਵਾਦੀ ਹਮਲਾ : ਟਰੂਡੋ

June 09, 2021 01:19 AM

ਓਟਵਾ, 8 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਲੰਡਨ, ਓਨਟਾਰੀਓ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦਾ ਕੀਤਾ ਗਿਆ ਕਤਲ ਅਸਲ ਵਿੱਚ ਅੱਤਵਾਦੀ ਹਮਲਾ ਹੈ। ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ ਦੀ ਕਾਰਵਾਈ ਦੀ ਸ਼ੁਰੂਆਤ ਵੱਖ ਵੱਖ ਪਾਰਟੀਆਂ ਦੇ ਐਮਪੀਜ਼ ਵੱਲੋਂ ਇਸ ਹਮਲੇ ਦੇ ਸਬੰਧ ਵਿੱਚ ਵੱਖ ਵੱਖ ਵਿਸ਼ੇਸ਼ ਬਿਆਨਾਂ ਨਾਲ ਕੀਤੀ ਗਈ।
ਬਾਅਦ ਵਿੱਚ ਪ੍ਰਧਾਨ ਮੰਤਰੀ ਨੇ ਆਖਿਆ ਕਿ ਮਹਾਂਮਾਰੀ ਦੌਰਾਨ ਘਰ ਵਿੱਚ ਕਈ ਦਿਨਾ ਤੱਕ ਬੰਦ ਰਹਿਣ ਤੋਂ ਬਾਅਦ ਲੋਕ ਤਾਜ਼ੀ ਹਵਾ ਖਾਣ ਲਈ ਸ਼ਾਮ ਨੂੰ ਮਸ੍ਹਾਂ ਸੈਰ ਉੱਤੇ ਨਿਕਲਣ ਲੱਗੇ ਹਨ। ਐਤਵਾਰ ਨੂੰ ਲੰਡਨ, ਓਨਟਾਰੀਓ ਵਿੱਚ ਇੱਕ ਦਾਦੀ, ਦੋਵੇ਼ਂ ਮਾਪੇ ਤੇ ਦੋ ਬੱਚੇ ਘੁੰਮਣ ਲਈ ਬਾਹਰ ਨਿਕਲੇ ਸਨ। ਪਰ ਆਮ ਦਿਨਾਂ ਵਾਂਗੂ ਇਹ ਪਰਿਵਾਰ ਆਪਣੇ ਘਰ ਤੱਕ ਵਾਪਿਸ ਨਹੀਂ ਪਹੁੰਚ ਸਕਿਆ। ਉਨ੍ਹਾਂ ਦੀਆਂ ਜਿ਼ੰਦਗੀਆਂ ਬੁਜ਼ਦਿਲਾਨਾ ਘਟਨਾ ਵਿੱਚ ਕਾਇਰਤਾਪੂਰਨ ਢੰਗ ਨਾਲ ਲੈ ਲਈਆਂ ਗਈਆਂ। ਇਹ ਕਤਲ ਕੋਈ ਹਾਦਸਾ ਨਹੀਂ ਹਨ। ਇਹ ਅੱਤਵਾਦੀ ਹਮਲਾ ਹੈ, ਜੋ ਕਿ ਨਫਰਤ ਤੋਂ ਪ੍ਰੇਰਿਤ ਹੈ।
ਕੰਜ਼ਰਵੇਟਿਵ ਆਗੂ ਐਰਿਨ ਓਟੂਲ, ਐਨਡੀਪੀ ਆਗੂ ਜਗਮੀਤ ਸਿੰਘ, ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸ਼ੇ ਤੇ ਗ੍ਰੀਨ ਪਾਰਟੀ ਦੀ ਪਾਰਲੀਮਾਨੀ ਆਗੂ ਐਲਿਜ਼ਾਬੈੱਥ ਮੇਅ ਵੱਲੋਂ ਵੀ ਇਸ ਹਮਲੇ ਦੀ ਨਿਖੇਧੀ ਕਰਦਿਆਂ ਹੋਇਆਂ ਤਬਦੀਲੀ ਲਿਆਉਣ ਦੀ ਮੰਗ ਕੀਤੀ ਗਈ। ਟਰੂਡੋ ਨੇ ਆਖਿਆ ਕਿ ਉਹ ਇਹ ਨਹੀਂ ਸਮਝ ਪਾ ਰਹੇ ਕਿ ਕੈਨੇਡੀਅਨਜ਼ ਅਜੇ ਵੀ ਕਿਵੇਂ ਇਹ ਆਖਦੇ ਹਨ ਕਿ ਕੈਨੇਡਾ ਵਿੱਚ ਨਸਲਵਾਦ ਤੇ ਨਫਰਤ ਲਈ ਕੋਈ ਥਾਂ ਨਹੀਂ ਹੈ ਜਦੋਂ ਹਸਪਤਾਲ ਦੇ ਇੱਕ ਬੈਂਡ ਉੱਤੇ ਇੱਕ ਬੱਚਾ ਪਿਆ ਹੈ ਜਿਸ ਦੇ ਪਰਿਵਾਰਕ ਮੈਂਬਰ ਮਾਰੇ ਜਾ ਚੁੱਕੇ ਹਨ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ