Welcome to Canadian Punjabi Post
Follow us on

29

March 2024
 
ਪੰਜਾਬ

ਪਿਓ-ਪੁੱਤਰ ਮਿਲਣ ਵਾਂਗ ਬਣ ਗਈ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੀ ਮੁਲਾਕਾਤ

December 13, 2018 09:27 AM

ਚੰਡੀਗੜ੍ਹ, 12 ਦਸੰਬਰ, (ਪੋਸਟ ਬਿਊਰੋ)- ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਤੋਂ ਵਿਹਲੇ ਹੋਣ ਦੇ ਬਾਅਦ ਸਿਹਤ ਵੱਲੋਂ ਤੰਦਰੁਸਤ ਹੋ ਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਗਏ ਤਾਂ ਸਿੱਧੂ ਦੇ ਮੁਤਾਬਕ ਇਹ ਮੁਲਾਕਾਤ ਪਿਓ-ਪੁੱਤਰ ਦੀ ਗੱਲਬਾਤ ਵਾਂਗ ਹੋਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇੱਕ ਪੱਤਰਕਾਰ ਨਾਲ ਗੱਲਬਾਤ ਦੌਰਾਨ ਹੱਸ ਕੇ ਕਿਹਾ: ‘ਪਿਓ-ਪੁੱਤ ਵਿਚਾਲੇ ਬੜੀ ਵਧੀਆ ਮੀਟਿੰਗ ਹੋਈ ਹੈ। ਇਸ ਨਾਲ ਪਿਛਲੇ ਦਿਨੀਂ ਰਾਈ ਦਾ ਪਹਾੜ ਬਣਾਉਣ ਦੀਆਂ ਗੱਲਾਂ ਧੂੜ ਦੇ ਬੱਦਲਾਂ ਵਾਂਗ ਉੱਡ ਗਈਆਂ ਅਤੇ ਅੱਧਾ ਘੰਟਾ ਹੱਸਦੇ-ਹਸਾਉਂਦੇ ਬੀਤ ਗਿਆ।` ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਉਨ੍ਹਾਂ ਦੀ ਸੁਰੱਖਿਆ ਬਾਰੇ ਬਹੁਤ ਫ਼ਿਕਰਮੰਦ ਸਨ। ਇਸ ਬਾਰੇ ਉਨ੍ਹਾਂ ਨੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਸੁਰੇਸ਼ ਅਰੋੜਾ ਨਾਲ ਮੌਕੇ ਉੱਤੇ ਗੱਲ ਕਰ ਕੇ ਸੁਰੱਖਿਆ ਨਵੇਂ ਸਿਰੇ ਤੋਂ ਬਿਹਤਰ ਬਣਾਉਣ ਅਤੇ ਉਨ੍ਹਾਂ ਦੀਆਂ ਪੁਰਾਣੀਆਂ ਗੱਡੀਆਂ ਦੀ ਥਾਂ ਨਵੀਆਂ ਗੱਡੀਆਂ ਦੇ ਵੀ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੁਲਾਕਾਤ ਵਿੱਚ ਬਹੁਤ ਸਾਰੀਆਂ ਗੱਲਾਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਹੋਈਆਂ, ਜਿਨ੍ਹਾਂ ਦੇ ਨਤੀਜੇ ਇਕ ਦਿਨ ਪਹਿਲਾਂ ਆਏ ਸਨ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹ ਕਿ ਪਿਛਲੇ ਦਿਨੀਂ ਇੱਕ ਬਿਆਨ ਤੋਂ ਉਪਜੇ ਵਿਵਾਦ ਬਾਰੇ ਮੁੱਖ ਮੰਤਰੀ ਨੇ ਕੋਈ ਚਰਚਾ ਹੀ ਨਹੀਂ ਕੀਤੀ ਤੇ ਸਿਰਫ਼ ਏਨਾ ਕਿਹਾ ਕਿ ਇਸ ਨੂੰ ਭੁੱਲ ਜਾਣਾ ਚਾਹੀਦਾ ਹੈ, ਕਿਉਂਕਿ ਇਹ ਵਧਾ-ਚੜ੍ਹਾ ਕੇ ਪੇਸ਼ ਕੀਤਾ ਗਿਆ ਸੀ। ਕਰਤਾਰਪੁਰ ਲਾਂਘੇ ਬਾਰੇ ਸਿੱਧੂ ਨੇ ਕਿਹਾ ਕਿ ਇਹ ਰਾਹ ਖੁੱਲ੍ਹਣ ਨਾਲ ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਤੇ ਨੁਹਾਰ ਮਿਲੇਗੀ, ਜਿਹੜੀ ਦੋਵੇਂ ਦੇਸ਼ਾਂ ਨੂੰ ਨਵੀਆਂ ਬੁਲੰਦੀਆਂ `ਤੇ ਲੈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਲਿਆਂਦਾ ਤਿੱਤਰਾਂ ਦਾ ਸ਼ਾਨਦਾਰ ਮਾਡਲ ਵੀ ਮੁੱਖ ਮੰਤਰੀ ਨੂੰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਉਹ ਮਾਡਲ ਇਸ ਲਈ ਲੈ ਕੇ ਆਏ ਸਨ ਕਿ ਮੁੱਖ ਮੰਤਰੀ ਤਿੱਤਰਾਂ ਦੀ ਘਟ ਰਹੀ ਗਿਣਤੀ ਤੋਂ ਫ਼ਿਕਰਮੰਦ ਹਨ ਅਤੇ ਉਨ੍ਹਾਂ ਦੀ ਫੋਨ ਦੀ ਰਿੰਗ-ਟੋਨ ਵੀ ਤਿੱਤਰ ਦੀ ਆਵਾਜ਼ ਵਾਲੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ